ਖ਼ਾਲਿਸਤਾਨ ਐਲਾਨਨਾਮਾ ਮਨਾਉਣ ਵਾਲੀਆਂ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ : ਭਾਈ ਗੁਰਪ੍ਰੀਤ ਸਿੰਘ

ਖ਼ਾਲਿਸਤਾਨ ਐਲਾਨਨਾਮਾ ਮਨਾਉਣ ਵਾਲੀਆਂ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ : ਭਾਈ ਗੁਰਪ੍ਰੀਤ ਸਿੰਘ

ਅੰਮ੍ਰਿਤਸਰ, 2 ਮਈ , ਨਜ਼ਰਾਨਾ ਟਾਈਮਜ-ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮਨਾ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ, ਪੰਚ ਪ੍ਰਧਾਨੀ ਜੱਥਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਸਿੱਖਸ ਫਾਰ ਜਸਟਿਸ ਅਤੇ ਵਰਲਡ ਸਿੱਖ ਪਾਰਲੀਮੈਂਟ ਤੇ ਹੋਰ ਪੰਥਕ ਜਥੇਬੰਦੀਆਂ ਨੇ ਸ਼ਲਾਘਾਯੋਗ ਕਾਰਜ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਸਭ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸੰਘਰਸ਼ ਨੂੰ ਅੱਗੇ ਵਧਾਇਆ ਹੈ। ਭਾਈ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਖ਼ਾਲਿਸਤਾਨ ਦਾ ਸੰਘਰਸ਼ ਪੜਾਅ-ਦਰ-ਪੜਾਅ ਅੱਗੇ ਵੱਧਦਾ ਜਾ ਰਿਹਾ ਹੈ ਤੇ ਭਾਰਤ ਸਰਕਾਰ ਵੱਲੋਂ ਸਿੱਖ ਕੌਮ ਉੱਤੇ ਕੀਤਾ ਜਾਂਦਾ ਹਰ ਜ਼ੁਲਮ, ਧੱਕਾ ਤੇ ਬੇਇਨਸਾਫ਼ੀ ਸਿੱਖਾਂ ਨੂੰ ਖ਼ਾਲਿਸਤਾਨ ਦੇ ਸੰਘਰਸ਼ ਵੱਲ ਹੋਰ ਪੱਕਾ ਕਰਦੀ ਹੈ। ਜਾਗਦੀਆਂ ਜ਼ਮੀਰਾਂ ਵਾਲ਼ੇ ਸਿੱਖਾਂ ਦੇ ਦਿਲਾਂ ਵਿੱਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਬੋਲ ਧੜਕਦੇ ਰਹਿੰਦੇ ਹਨ ਕਿ 'ਹੁਣ ਖ਼ਾਲਿਸਤਾਨ ਬਿਨਾਂ ਗੁਜ਼ਾਰਾ ਨਹੀਂ ਹੈ। ਖ਼ਾਲਿਸਤਾਨ ਦੇ ਸੰਘਰਸ਼ ਵਿੱਚ ਸ਼ਹੀਦੀਆਂ ਪਾਉਣ, ਜੇਲ੍ਹਾਂ ਕੱਟਣ, ਤਸ਼ੱਦਦ ਝੱਲਣ ਅਤੇ ਕਿਸੇ ਤਰ੍ਹਾਂ ਵੀ ਹਿੱਸਾ ਪਾਉਣ ਵਾਲੇ ਸਭ ਸਿੰਘਾਂ-ਸਿੰਘਣੀਆਂ ਨੂੰ ਅਸੀਂ ਪ੍ਰਣਾਮ ਕਰਦੇ ਹਾਂ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.