ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

ਅੰਮ੍ਰਿਤਸਰ, 9 ਅਕਤੂਬਰ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਦੀਆਂ ਤਿਆਰ ਕੀਤੀਆਂ ਦੋ ਮੰਜ਼ਲਾਂ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ 220 ਸੀਟਾਂ ਦੀ ਸਮਰੱਥਾ ਵਾਲੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। 

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਸਿੱਖੀ ਪ੍ਰਚਾਰ ਪ੍ਰਚਾਰ, ਸਿਹਤ ਸੇਵਾਵਾਂ, ਵਿਦਿਅਕ ਪ੍ਰਚਾਰ ਅਤੇ ਲੋਕ ਭਲਾਈ ਕਾਰਜਾਂ ਵਿਚ ਵੱਡੀ ਪੱਧਰ ’ਤੇ ਸੇਵਾਵਾਂ ਦੇ ਰਹੀ ਹੈ। ਇਸ ਵੱਲੋਂ ਕੌਮੀ ਭਾਵਨਾ ਦੀ ਤਰਜਮਾਨੀ ਕਰਦਿਆਂ ਇਕ ਸਦੀ ਦਾ ਸਫ਼ਰ ਤੈਅ ਕੀਤਾ ਜਾ ਚੁੱਕਾ ਹੈ। ਇਸ ਸੰਸਥਾ ਦੀਆਂ ਪ੍ਰਬੰਧਕੀ ਲੋੜਾਂ ਨੂੰ ਮੁੱਖ ਰੱਖਦਿਆਂ ਪ੍ਰਬੰਧਕੀ ਬਲਾਕ ਦਾ ਵਿਸਥਾਰ ਕਰਨ ਦੇ ਨਾਲ-ਨਾਲ ਭਵਿੱਖ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖ ਕੇ ਆਧੁਨਿਕ ਆਡੀਟੋਰੀਅਮ ਤਿਆਰ ਕੀਤਾ ਗਿਆ ਹੈ। ਇਸ ਆਡੀਟੋਰੀਅਮ ਦਾ ਨਾਂ ਸਿੰਘ ਸਭਾ ਲਹਿਰ ਦੇ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਅਤੇ ਗੁਰਦੁਆਰਾ ਸੁਧਾਰ ਲਹਿਰ ਸਿੱਖ ਇਤਿਹਾਸ ਦੀਆਂ ਅਹਿਮ ਲਹਿਰਾਂ ਸਨ, ਜਿਨ੍ਹਾਂ ਨੇ ਸੁਚੱਜੇ ਗੁਰਦੁਆਰਾ ਪ੍ਰਬੰਧ ਅਤੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਆਖਿਆ ਕਿ ਆਡੀਟੋਰੀਅਮ ਦਾ ਨਾਂ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ ਇਸ ਕਰਕੇ ਰੱਖਿਆ ਗਿਆ ਹੈ ਕਿ ਹਮੇਸ਼ਾ ਸਿੱਖੀ ਦੇ ਮੌਲਿਕ ਸਿਧਾਂਤਾਂ ਅਤੇ ਮਰਯਾਦਾ ਦੇ ਉਭਾਰ ਲਈ ਚੇਤਨਾ ਮਿਲਦੀ ਰਹੇ। ਉਨ੍ਹਾਂ ਸਮਾਗਮ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਯਾਦ ਦਵਾਇਆ ਕਿ ਗਿਆਨੀ ਦਿੱਤ ਸਿੰਘ ਜੀ ਨੇ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਡਮੁੱਲਾ ਯੋਗਦਾਨ ਪਾਇਆ ਅਤੇ ਕੁਰੀਤੀਆਂ ਵਿਰੁੱਧ ਜ਼ੋਰਦਾਰ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਗਿਆਨੀ ਦਿੱਤ ਸਿੰਘ ਪ੍ਰਬੁੱਧ ਵਿਦਵਾਨ ਸਨ, ਜਿਨ੍ਹਾਂ ਤੋਂ ਸਿੱਖੀ ਸਿਧਾਂਤਾਂ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਅੱਜ ਵੀ ਮਿਲਦੀ ਹੈ। ।

ਐਡਵੋਕੇਟ ਧਾਮੀ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਸੇਵਾਵਾਂ ਨਿਭਾਉਣ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਖ਼ਸੀਅਤਾਂ ਨੇ ਗੁਰੂ ਘਰ ਦੀਆਂ ਇਮਾਰਤਾਂ ਅਤੇ ਸੰਗਤ ਦੀਆਂ ਲੋੜਾਂ ਨਾਲ ਸਬੰਧਤ ਸੇਵਾਵਾਂ ਨੂੰ ਹਮੇਸ਼ਾ ਸ਼ਰਧਾ ਤੇ ਸਮਰਪਣ ਨਾਲ ਨਿਭਾਇਆ ਹੈ। ਇਸ ਮੌਕੇ ਕਾਰਸੇਵਾ ਵਾਲੇ ਮਹਾਂਪੁਰਖਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਸਾਹਿਬ, ਬਾਬਾ ਮਹਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਮੇਲ ਸਿੰਘ ਜਾਮਨੀ ਸਾਹਿਬ, ਬਾਬਾ ਸੁੱਖਾ ਸਿੰਘ ਟਾਂਡਾ ਹੁਸ਼ਿਆਰਪੁਰ, ਬਾਬਾ ਜੋਗਾ ਸਿੰਘ ਅੰਮ੍ਰਿਤਸਰ, ਬਾਬਾ ਹਰਦੇਵ ਸਿੰਘ, ਬਾਬਾ ਦਲਬੀਰ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸ. ਅਮਨਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਐਸਡੀਓ ਸ. ਸੁਖਬੀਰ ਸਿੰਘ, ਜੇਈ ਸ. ਸ਼ਮਸ਼ੇਰ ਸਿੰਘ, ਸ. ਸਤਬੀਰ ਸਿੰਘ ਤੇ ਸਮੂਹ ਸਟਾਫ਼ ਮੌਜੂਦ ਸੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.