ਹੜ ਪ੍ਰਭਾਵਿਤ ਲੋਕਾਂ ਨੂੰ ਹਰ ਜਰੂਰੀ ਸਮਾਨ ਮੁਹਈਆ ਕਰਵਇਆ ਜਾਵੇਗਾ- ਬੀਬੀ ਜਗੀਰ ਕੌਰ
- ਰਾਜਨੀਤੀ
- (Asia/Kolkata)
ਅੰਮ੍ਰਿਤਸਰ , ਨਜ਼ਰਾਨਾ ਟਾਈਮਜ ਬਿਊਰੋ
ਬੀਬੀ ਜਗੀਰ ਕੌਰ ਨੇ ਅੱਜ ਪ੍ਰੈਸ ਕਾਨਫਰੰਸ ਚ ਹਿੱਸਾ ਲਿਆ ਅਤੇ ਉਹਨਾਂ ਨੇ ਦੱਸਿਆ ਕਿ ਅੱਜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਮੁੱਚੀ ਲੀਡਰਸ਼ਿਪ ਨਾਲ ਅੱਜ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵਿਸੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ । ਇਸ ਪ੍ਰੈੱਸ ਕਾਨਫਰੰਸ ਦੌਰਾਨ ਉਹਨਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਪਾਰਟੀ ਵੱਲੋਂ ਵਿਸੇਸ਼ ਐਲਾਨ ਕਰਦਿਆਂ ਕਿਹਾ ਕਿ :
- ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਇੱਕ ਲੱਖ ਲੀਟਰ ਡੀਜ਼ਲ ਪਾਣੀ ਦੀ ਨਿਕਾਸੀ ਅਤੇ ਖੇਤੀ ਜ਼ਰੂਰਤਾਂ ਲਈ ਦਿੱਤਾ ਜਾਵੇਗਾ ।
- ਹੜ੍ਹਾਂ ਕਾਰਨ ਜੋ ਘਰ ਨੁਕਸਾਨੇ ਗਏ ਉਹਨਾਂ ਦੀ ਮੁਰੰਮਤ ਲਈ ਵਿਸੇਸ਼ ਸਹਿਯੋਗ ਦਿੱਤਾ ਜਾਵੇਗਾ । ਇਹ ਮੁਰੰਮਤ ਪਾਰਟੀ ਕੇਡਰ ਵੱਲੋਂ ਕਰਵਾਈ ਜਾਵੇਗੀ ।
- ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੜ੍ਹਾਈ ਕਰ ਰਹੇ ਬੱਚਿਆਂ ਲਈ ਕਾਪੀਆਂ, ਕਿਤਾਬਾਂ ਅਤੇ ਹੋਰ ਸਟੇਸ਼ਨਰੀ ਦਾ ਜ਼ਰੂਰੀ ਸਮਾਨ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤਾ ਜਾਵੇਗਾ ।
Leave a Reply