ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਖਿਲਾਫ਼ POSCO ਐਕਟ ਤਹਿਤ ਮਾਮਲਾ ਦਰਜ

ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ  ਖਿਲਾਫ਼ POSCO ਐਕਟ ਤਹਿਤ ਮਾਮਲਾ ਦਰਜ

ਮੋਹਾਲੀ, ਨਜ਼ਰਾਨਾ ਟਾਈਮਜ ਬਿਊਰੋ -ਲੁਧਿਆਣਾ ਦੇ ਮੁੱਲਾਪੁਰ ਦਾਖਾ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੁਖਬੀਰ ਬਾਦਲ ਦੇ ਕਰੀਬੀ ਜਸਕਰਨਜੀਤ ਸਿੰਘ ਦਿਓਲ ਖ਼ਿਲਾਫ਼ ਮੋਹਾਲੀ ਪੁਲਿਸ ਨੇ ਇੱਕ ਨਾਬਾਲਿਗ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ। ਸੂਤਰਾਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਜਸਕਰਨਜੀਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਮੋਹਾਲੀ ਦੇ ਮਟੌਰ ਥਾਣੇ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਥਿਤ ਜਬਰ ਜਨਾਹ, ਕੁੱਟਮਾਰ ਅਤੇ ਜਾਨੋਂ ਮਾਰਣ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।

ਪੀੜਤਾ ਦੇ ਪਿਤਾ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਸਦੀ ਸ਼ਾਦੀ ਸਾਲ 2009 ਵਿੱਚ ਹੋਈ ਸੀ ਅਤੇ ਉਸ ਦੀਆਂ ਦੋ ਧੀਆਂ ਹਨ। ਸ਼ਿਕਾਇਤ ਅਨੁਸਾਰ, ਸਾਲ 2023 ਵਿੱਚ ਮੁਲਜ਼ਮ ਦੇ ਪਰਿਵਾਰ ਦਾ ਉਨ੍ਹਾਂ ਦੇ ਘਰ ਆਉਣਾ-ਜਾਣਾ ਸ਼ੁਰੂ ਹੋਇਆ ਅਤੇ ਬਾਅਦ ਵਿੱਚ ਉਸ ਦੀ ਪਤਨੀ ਦਾ ਮੁਲਜ਼ਮ ਨਾਲ ਅਫੇਅਰ ਹੋ ਗਿਆ। ਇਸ ਤੋਂ ਬਾਅਦ ਉਸ ਦੀ ਪਤਨੀ ਦੋਵੇਂ ਧੀਆਂ ਨੂੰ ਲੈ ਕੇ ਮੁਲਜ਼ਮ ਨਾਲ ਮੋਹਾਲੀ ਦੇ ਹੋਮਲੈਂਡ ਹਾਈਟਸ ਵਿੱਚ ਰਹਿਣ ਲੱਗ ਪਈ। ਦੋਸ਼ ਹੈ ਕਿ ਉੱਥੇ ਹੀ ਮੁਲਜ਼ਮ ਨੇ ਨਾਬਾਲਿਗ ਉੱਤੇ ਗੰਦੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ।

ਐਫ.ਆਈ.ਆਰ. ਮੁਤਾਬਕ ਪਿਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਜਸਕਰਨਜੀਤ ਸਿੰਘ ਦਿਓਲ ਨੇ ਪਹਿਲਾਂ ਪਰਿਵਾਰ ਦੇ ਭਰੋਸੇ ਦਾ ਨਾਜਾਇਜ਼ ਫਾਇਦਾ ਉਠਾ ਕੇ ਉਸ ਦੀ ਪਤਨੀ ਨੂੰ ਆਪਣੇ ਜਾਲ ਵਿੱਚ ਫਸਾਇਆ ਅਤੇ ਉਸ ਨਾਲ ਨਜਾਇਜ਼ ਸੰਬੰਧ ਬਣਾ ਲਏ। ਇਸ ਤੋਂ ਬਾਅਦ ਉਹ ਅਕਤੂਬਰ 2024 ਵਿੱਚ ਉਹਨਾਂ ਨੂੰ ਵਰਗਲਾ ਕੇ ਮੋਹਾਲੀ ਦੇ ਇੱਕ ਫਲੈਟ ਵਿੱਚ ਲੈ ਆਇਆ, ਜਿੱਥੇ ਉਸ ਦੀਆਂ ਦੋਵੇਂ ਧੀਆਂ ਵੀ ਰਹਿ ਰਹੀਆਂ ਸਨ। ਪਿਤਾ ਅਨੁਸਾਰ ਮੁਲਜ਼ਮ ਨੇ ਪਹਿਲਾਂ ਉਸ ਦਾ ਹੱਸਦਾ-ਖੇਡਦਾ ਘਰ ਬਰਬਾਦ ਕੀਤਾ ਅਤੇ ਫਿਰ ਉਸ ਦੀ ਨਾਬਾਲਗ ਧੀ 'ਤੇ ਵੀ ਮਾੜੀ ਨੀਅਤ ਰੱਖਣੀ ਸ਼ੁਰੂ ਕਰ ਦਿੱਤੀ।

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਮੁਲਜ਼ਮ ਵੱਲੋ ਜਦੋਂ ਨਾਬਾਲਗ ਕੁੜੀ ਨੂੰ ਸਕੂਲ ਦੇ ਹੋਸਟਲ ਤੋਂ ਘਰ ਵਾਪਸ ਲਿਆਂਦਾ ਜਾ ਰਿਹਾ ਸੀ, ਤਾਂ ਮੁਲਜ਼ਮ ਉਸ ਨੂੰ ਘਰ ਲਿਜਾਣ ਦੀ ਬਜਾਏ ਜ਼ਬਰਦਸਤੀ ਇੱਕ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨੇ ਮਾਸੂਮ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਦਿਆਂ ਉਸ ਦਾ ਜਿਣਸੀ ਸ਼ੋਸ਼ਣ ਕੀਤਾ। ਕੁੜੀ ਵੱਲੋਂ ਵਿਰੋਧ ਕਰਨ 'ਤੇ ਮੁਲਜ਼ਮ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਧਮਕਾਇਆ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੇ ਪਿਤਾ ਨੂੰ ਕੈਨੇਡਾ ਬੈਠੇ ਗੈਂਗਸਟਰਾਂ ਤੋਂ ਮਰਵਾ ਦੇਵੇਗਾ।

ਮੁਲਜ਼ਮ ਦੇ ਡਰ ਅਤੇ ਤਸ਼ੱਦਦ ਤੋਂ ਤੰਗ ਆ ਕੇ 9 ਮਈ ਨੂੰ ਪੀੜਤ ਕੁੜੀ ਕਿਸੇ ਤਰ੍ਹਾਂ ਆਪਣੇ ਪਿਤਾ ਕੋਲ ਪਹੁੰਚੀ ਅਤੇ ਰੋਂਦੇ ਹੋਏ ਸਾਰੀ ਹੱਡਬੀਤੀ ਸੁਣਾਈ। ਹੈਰਾਨੀਜਨਕ ਖੁਲਾਸਾ ਕਰਦਿਆਂ ਸ਼ਿਕਾਇਤਕਰਤਾ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ ਨੇ ਉਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਦੀ ਮਾਂ ਅਤੇ ਜਸਕਰਨਜੀਤ ਸਿੰਘ ਦਿਓਲ ਦੇ ਕਥਿਤ ਨਾਜਾਇਜ਼ ਸੰਬੰਧਾਂ ਕਾਰਨ ਇੱਕ ਬੱਚੀ ਦਾ ਜਨਮ ਹੋਇਆ ਸੀ, ਜਿਸਨੂੰ ਸਮਾਜ ਤੋਂ ਲੁਕਾ ਕੇ ਰੱਖਿਆ ਗਿਆ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਏ ਹਨ ਕਿ ਨਾ ਤਾਂ ਜਸਕਰਨਜੀਤ ਸਿੰਘ ਦਿਓਲ ਦਾ ਆਪਣੀ ਪਤਨੀ ਨਾਲ ਕਾਨੂੰਨੀ ਤੌਰ ‘ਤੇ ਤਲਾਕ ਹੋਇਆ ਹੈ ਅਤੇ ਨਾ ਹੀ ਪੀੜਤ ਲੜਕੀ ਦੀ ਮਾਂ ਦਾ ਮੇਰੇ (ਸ਼ਿਕਾਇਤ ਕਰਤਾ)ਨਾਲ ਡਿਵੋਰਸ ਹੋਇਆ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.