ਸ਼ਿਵ ਸੈਨਾ ਸ਼ਿੰਦੇ ਦੇ ਸੂਬਾ ਕਾਰਜਕਾਰੀ ਪ੍ਰਧਾਨ ਰੋਹਿਤ ਜੋਸ਼ੀ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨਾਲ ਕੀਤੀ ਮੁਲਾਕਾਤ

ਸ਼ਿਵ ਸੈਨਾ ਸ਼ਿੰਦੇ ਦੇ ਸੂਬਾ ਕਾਰਜਕਾਰੀ ਪ੍ਰਧਾਨ  ਰੋਹਿਤ ਜੋਸ਼ੀ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨਾਲ ਕੀਤੀ ਮੁਲਾਕਾਤ

ਕਪੂਰਥਲਾ 2 ਜੂਨ ਗੌਰਵ ਮੜੀਆ 
ਹਿੰਦੂ ਭਾਈਚਾਰੇ ਦੀ ਆਵਾਜ਼ ਬੁਲੰਦ ਕਰਨ ਵਾਲੀ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਕਪੂਰਥਲਾ ਵਿੱਚ ਸੰਗਠਨ ਨੂੰ ਮੁੜ ਸਥਾਪਿਤ ਕਰਨ ਦੇ ਉਦੇਸ਼ ਨਾਲ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸੂਬਾ ਕਾਰਜਕਾਰੀ ਪ੍ਰਧਾਨ ਰੋਹਿਤ ਜੋਸ਼ੀ ਨੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨਾਲ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਕਪੂਰਥਲਾ ਵਿੱਚ ਸ਼ਿਵ ਸੈਨਾ ਸ਼ਿੰਦੇ ਗਰੁੱਪ ਨੂੰ ਮਜ਼ਬੂਤ ​​ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।ਇਸ ਮੁਲਾਕਾਤ ਤੋਂ ਬਾਅਦ ਸਾਰੇ ਸ਼ਿਵ ਸੈਨਿਕਾਂ ਨੇ ਸ਼ਹਿਰ ਦੇ ਇਤਿਹਾਸਕ ਮਾਤਾ ਭਦਰਕਾਲੀ ਮੰਦਰ ਵਿਖੇ ਨਤਮਸਤਕ ਹੋਕੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ ਅਤੇ ਦੇਸ਼,ਪੰਜਾਬ ਅਤੇ ਜ਼ਿਲ੍ਹੇ ਵਿੱਚ ਭਾਈਚਾਰਕ ਸਾਂਝ ਦੀ ਮਜਬੂਤੀ ਦੀ ਪ੍ਰਾਥਨਾ ਕੀਤੀ।ਇਸ ਮੌਕੇ ਤੇ ਮਾਤਾ ਭਦਰਕਾਲੀ ਮੰਦਰ ਕਮੇਟੀ ਦੇ ਮੈਂਬਰਾਂ ਨੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸੂਬਾ ਕਾਰਜਕਾਰੀ ਪ੍ਰਧਾਨ ਰੋਹਿਤ ਜੋਸ਼ੀ,ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਸਮੇਤ ਸਾਰੇ ਸ਼ਿਵ ਸੈਨਿਕਾਂ ਨੂੰ ਮਾਤਾ ਰਾਣੀ ਦੀ ਚੁਨਰੀ ਭੇਟ ਕਰਕੇ ਸਨਮਾਨਿਤ ਕੀਤਾ।

ਸ਼ਿਵ ਸੈਨਾ ਨੂੰ ਮਜ਼ਬੂਤ ​​ਕਰਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਸਥਾਰ ਨਾਲ ਕੀਤੀ ਚਰਚਾ
  • ਹਿੰਦੂਆਂ ਦੇ ਧਰਮ ਪਰਿਵਰਤਨ ਦੇ ਮੁੱਦੇ ਤੇ ਖੁੱਲ੍ਹ ਕੇ ਬੋਲਦਿਆਂ,ਸਖ਼ਤ ਸਟੈਂਡ ਲੈਣ ਦਾ ਕੀਤਾ ਐਲਾਨ
  • ਮਾਤਾ ਭਦਰਕਾਲੀ ਮੰਦਿਰ ਵਿਖੇ ਹੋਏ ਨਤਮਸਤਕ ਆਪਸੀ ਭਾਈਚਾਰਕ ਸਾਂਝ ਦੀ ਕੀਤੀ ਕਾਮਨਾ

ਇਸ ਤੋਂ ਬਾਅਦ ਰੋਹਿਤ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਵਿੱਚ ਜਬਰਦਸਤੀ ਧਰਮ ਹਿੰਦੂਆਂ ਦੇ ਧਰਮ ਪਰਿਵਰਤਨ ਦੇ ਮੁੱਦੇ 'lਤੇ ਖੁੱਲ੍ਹ ਕੇ ਮੋਰਚਾ ਖੋਲ੍ਹਦਿਆਂ ਸਖ਼ਤ ਸਟੈਂਡ ਲੈਣ ਦਾ ਐਲਾਨ ਕੀਤਾ ਹੈ।ਰੋਹਿਤ ਜੋਸ਼ੀ ਨੇ ਕਿਹਾ ਕਿ ਸੂਬੇ ਵਿੱਚ ਜ਼ਬਰਦਸਤੀ ਧਰਮ ਪਰਿਵਰਤਨ ਦੀਆਂ ਸ਼ਿਕਾਇਤਾਂ ਤੇਜ਼ੀ ਨਾਲ ਸਾਹਮਣੇ ਆ ਰਹੀਆਂ ਹਨ, ਜੋ ਕਿ ਬਹੁਤ ਚਿੰਤਾਜਨਕ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਈ ਜਾਵੇਗੀ।ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਦਾ ਦਾਅਵਾ ਕਰਦੀ ਹੈ,ਉੱਥੇ ਹੀ ਜ਼ਮੀਨੀ ਹਕੀਕਤ ਤੇ ਲੋਕਾਂ ਦੇ ਵਿਸ਼ਵਾਸ ਨਾਲ ਛੇੜਛਾੜ ਕੀਤੀ ਜਾ ਰਹੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਇਸ ਗੰਭੀਰ ਮੁੱਦੇ ਤੇ ਸਰਕਾਰ ਦੀ ਚੁੱਪੀ ਅਜਿਹੇ ਤੱਤਾਂ ਨੂੰ ਹੌਸਲਾ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਸ਼ਿੰਦੇ ਆਪਣੇ ਆਪ ਨੂੰ ਸਿਰਫ਼ ਵਿਰੋਧ ਪ੍ਰਦਰਸ਼ਨਾਂ ਤੱਕ ਸੀਮਤ ਨਹੀਂ ਰੱਖੇਗੀ ਸਗੋਂ ਸਮਾਜ ਦੇ ਕਮਜ਼ੋਰ ਅਤੇ ਆਰਥਿਕ ਤੌਰ ਤੇ ਪਛੜੇ ਹਿੰਦੂ ਪਰਿਵਾਰਾਂ ਦੀ ਮਦਦ ਲਈ ਸਮਾਜਿਕ ਸੰਗਠਨਾਂ ਨਾਲ ਮਿਲ ਕੇ ਠੋਸ ਕਦਮ ਵੀ ਚੁੱਕੇਗੀ।ਉਨ੍ਹਾਂ ਕਿਹਾ ਕਿ ਗਰੀਬੀ ਅਤੇ ਲਾਚਾਰੀ ਦਾ ਫਾਇਦਾ ਉਠਾ ਕੇ ਧਰਮ ਪਰਿਵਰਤਨ ਲਈ ਮਜਬੂਰ ਕਰਨਾ ਮਨੁੱਖਤਾ ਦੇ ਵਿਰੁੱਧ ਹੈ ਅਤੇ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਰੋਹਿਤ ਜੋਸ਼ੀ ਨੇ ਕਿਹਾ ਕਿ ਧਰਮ ਪਰਿਵਰਤਨ ਦੇ ਦੋਸ਼ਾਂ ਕਾਰਨ ਪੰਜਾਬ ਵਿੱਚ ਮਾਹੌਲ ਗਰਮ ਹੋ ਰਿਹਾ ਹੈ।ਸ਼ਿਵ ਸੈਨਾ ਸ਼ਿੰਦੇ ਨੇ ਜਿੱਥੇ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ,ਉੱਥੇ ਸਰਕਾਰ ਦੀ ਭੂਮਿਕਾ ਤੇ ਵੀ ਸਵਾਲ ਉਠਾਏ ਜਾ ਰਹੇ ਹਨ।ਇਸ ਮੌਕੇ ਤੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਵੀ ਇਸ ਮੁੱਦੇ ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਜੇਕਰ ਲੋਕਾਂ ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਪਾਇਆ ਜਾਂਦਾ ਹੈ,ਤਾਂ ਦੋਸ਼ੀਆਂ ਦੇ ਵਿਰੁੱਧ ਸਖਤ ਕਾਰਵਾਈ ਕਰਦਿਆਂ ਉਨ੍ਹਾਂਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।ਲਾਲਚ ਦੇ ਕੇ ਧਰਮ ਪਰਿਵਰਤਨ ਇਹ ਕਾਨੂੰਨ ਅਤੇ ਸਮਾਜ ਦੋਵਾਂ ਲਈ ਖ਼ਤਰੇ ਦਾ ਸੰਕੇਤ ਹੈ।ਉਨ੍ਹਾਂ ਕਿਹਾ ਕਿ ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਹ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਆਪਣਾ ਧਰਮ ਬਦਲਣ ਲਈ ਮਜਬੂਰ ਨਾ ਕੀਤਾ ਜਾ ਸਕੇ। ਮੁਕੇਸ਼ ਕਸ਼ਯਪ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੰਜੀਵ ਕੁਮਾਰ ਸੋਨੂੰ,ਪਰਵੀਨ ਕੁਮਾਰ, ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਚੌਹਾਨ,ਜ਼ਿਲ੍ਹਾ ਉਪ ਪ੍ਰਧਾਨ ਸਾਜਨ ਬਾਹਰੀ,ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਯਾਦਵ, ਬਲਾਕ ਇੰਚਾਰਜ ਚੰਦਨ ਕੁਮਾਰ,ਵਾਰਡ ਇੰਚਾਰਜ ਸ਼ਿਵ ਕੁਮਾਰ, ਜ਼ਿਲ੍ਹਾ ਉਪ ਪ੍ਰਧਾਨ ਪੱਛਮੀ ਸਚਿਨ ਕਸ਼ਯਪ ਆਦਿ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.