ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 2027 ਵਿੱਚ ਮੁੜ ਬਣੇਗੀ ‘ਆਪ’ ਦੀ ਸਰਕਾਰ - ਬ੍ਰਹਮਪੁਰਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 2027 ਵਿੱਚ ਮੁੜ ਬਣੇਗੀ ‘ਆਪ’ ਦੀ ਸਰਕਾਰ - ਬ੍ਰਹਮਪੁਰਾ

ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਨਸ਼ਾ ਮੁਕਤੀ ਮੁਹਿੰਮ ਦੀ ਕੀਤੀ ਭਰਪੂਰ ਸ਼ਲਾਘਾ; ਪੱਟੀ ਵਿਖੇ 'ਆਪ' ਵਰਕਰਾਂ ਵੱਲੋਂ ਬ੍ਰਹਮਪੁਰਾ ਦਾ ਵਿਸ਼ੇਸ਼ ਸਨਮਾਨ

ਰਾਕੇਸ਼ ਨਈਅਰ ਚੋਹਲਾ
ਪੱਟੀ/ਤਰਨ ਤਾਰਨ,5 ਅਕਟੂਬਰ

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਨਸ਼ਿਆਂ ਖਿਲਾਫ਼ ਛੇੜੀ ਗਈ ਫ਼ੈਸਲਾਕੁਨ ਜੰਗ ਦੀ ਬਦੌਲਤ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫ਼ਿਰ ਤੋਂ 'ਆਪ' ਨੂੰ ਵੱਡਾ ਫ਼ਤਵਾ ਦੇ ਕੇ ਮੁੜ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ 'ਆਪ' ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਸ.ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਮਾਰਕੀਟ ਕਮੇਟੀ ਪੱਟੀ ਵਿਖੇ ਉਨ੍ਹਾਂ ਦੇ ਸਨਮਾਨ ਹਿੱਤ ਰੱਖੇ ਗਏ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮਾਣਮੱਤੇ ਪ੍ਰੋਗਰਾਮ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰ ਪਰਿੰਦਰ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਸ. ਬ੍ਰਹਮਪੁਰਾ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ, ਜਿਸ ਉਪਰੰਤ ਸਮੂਹ ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਭੱਠ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀਕਲਾ ਲਈ ਅਰਦਾਸ ਵੀ ਕੀਤੀ।
ਇਸ ਮੌਕੇ ਸ.ਬ੍ਰਹਮਪੁਰਾ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੇ ਲੋਕਾਂ ਦੀ ਨਿਸ਼ਕਾਮ ਸੇਵਾ ਕਰਦਿਆਂ ਸੂਬੇ ਦੀ ਨੁਹਾਰ ਬਦਲਣ ਦਾ ਕੰਮ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਤਮ-ਨਿਰਭਰਤਾ ਅਤੇ ਮਜ਼ਬੂਤੀ ਲਈ ਹਰ ਮਹੀਨੇ ਦਿੱਤੀ ਗਈ ਗਾਰੰਟੀ ਨੂੰ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲਾਗੂ ਕੀਤਾ ਗਿਆ ਹੈ, ਜੋ ਕਿ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੀ ਇਹ ਪਹਿਲਕਦਮੀ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਬੇਹੱਦ ਸ਼ਲਾਘਾਯੋਗ ਹੈ, ਹਾਲਾਂਕਿ ਇਸ ਅਲਾਮਤ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਸਮਾਜ ਦੇ ਹਰ ਵਰਗ ਨੂੰ ਪ੍ਰਸ਼ਾਸਨ ਦਾ ਸਾਥ ਦਿੰਦਿਆਂ ਹੋਰ ਵਧੇਰੇ ਸੁਹਿਰਦ ਯਤਨ ਕਰਨ ਦੀ ਲੋੜ ਹੈ।
ਮਾਝੇ ਦੇ ਇੱਕ ਟਕਸਾਲੀ ਪਰਿਵਾਰ ਵਜੋਂ ਆਪਣੀ ਸਿਆਸੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬ੍ਰਹਮਪੁਰਾ ਨੇ ਬੜੇ ਹੀ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਿਆਸੀ ਜ਼ਿੰਦਗੀ ਦਾ ਇੱਕੋ-ਇੱਕ ਉਦੇਸ਼ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇੱਕ ਸੱਚੇ ਸਿਪਾਹੀ ਵਜੋਂ ਉਨ੍ਹਾਂ ਦਾ ਟੀਚਾ ਕਿਸੇ ਨਿੱਜੀ ਅਹੁਦੇ ਦੀ ਪ੍ਰਾਪਤੀ ਨਹੀਂ, ਬਲਕਿ ਸੰਗਤ ਦੀ ਬਿਨਾਂ ਸ਼ਰਤ ਸੇਵਾ ਕਰਨਾ ਅਤੇ ਆਮ ਆਦਮੀ ਪਾਰਟੀ ਦੇ ਕਾਫ਼ਲੇ ਨੂੰ ਹੋਰ ਮਜ਼ਬੂਤ ਕਰਕੇ ਬੁਲੰਦੀਆਂ 'ਤੇ ਲੈ ਕੇ ਜਾਣਾ ਹੈ, ਤਾਂ ਜੋ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਦਾ ਇਹ ਬਿਆਨ ਇਸ ਗੱਲ ਦਾ ਸੰਕੇਤ ਦਿੰਦਾ ਹੈ ਕਿ ਉਹ ਪਾਰਟੀ ਹਾਈਕਮਾਂਡ ਦੇ ਹਰ ਫ਼ੈਸਲੇ ਅਤੇ ਰਣਨੀਤੀ ਦੇ ਹੱਕ ਵਿੱਚ ਇੱਕ ਮਜ਼ਬੂਤ ਥੰਮ੍ਹ ਵਾਂਗ ਖੜ੍ਹੇ ਹਨ।
ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜੋ ਕਿ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਮਜ਼ਬੂਤ ਜ਼ਮੀਨੀ ਪਕੜ ਦਾ ਪ੍ਰਤੀਕ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਗੁਰ ਪਰਿੰਦਰ ਸਿੰਘ, ਚੇਅਰਮੈਨ ਪ੍ਰਗਟ ਸਿੰਘ ਜਵੰਦਾ,ਗੁਰਲਾਲ ਸਿੰਘ ਮੈਂਬਰ ਪੰਚਾਇਤ ਜੋਤੀ ਸ਼ਾਹ, ਕਮਲਪ੍ਰੀਤ ਸਿੰਘ ਮੈਂਬਰ ਪੰਚਾਇਤ ਜੋਤੀ ਸ਼ਾਹ,ਉਦੈਪ੍ਰੀਤ ਸਿੰਘ ਮੈਂਬਰ ਪੰਚਾਇਤ, ਪ੍ਰਤਾਪ ਸਿੰਘ ਮੈਂਬਰ ਪੰਚਾਇਤ,ਲਾਭ ਸਿੰਘ ਮੈਂਬਰ ਪੰਚਾਇਤ, ਰੇਸ਼ਮ ਸਿੰਘ ਮੈਂਬਰ ਪੰਚਾਇਤ, ਸੁਖਦੇਵ ਸਿੰਘ ਮੈਂਬਰ ਪੰਚਾਇਤ,ਸੁੱਖਾ ਸਿੰਘ ਮੈਂਬਰ ਪੰਚਾਇਤ,ਕੁਲਦੀਪ ਸਿੰਘ ਕਾਲਾ ਮੈਂਬਰ ਪੰਚਾਇਤ,ਸੁਖਚੈਨ ਸਿੰਘ ਜੋਤੀ ਸ਼ਾਹ,ਸੁਰਿੰਦਰ ਸਿੰਘ ਜੋਤੀ ਸ਼ਾਹ, ਰਸਦੇਵ ਸਿੰਘ ਬਲਾਕ ਪ੍ਰਧਾਨ ਪੱਟੀ,ਗੁਰਤੇਜ ਸਿੰਘ ਵਾਰਡ ਪ੍ਰਧਾਨ,ਰਵਿੰਦਰ ਸਿੰਘ ਮੀਤੀ ਪ੍ਰਧਾਨ,ਗੁਰਮੀਤ ਸਿੰਘ ਵਾਰਡ ਪ੍ਰਧਾਨ,ਸੁਰਿੰਦਰ ਪਾਲ ਸਿੰਘ ਜਵੰਦਾ,ਬਲਦੇਵ ਸਿੰਘ ਮੈਂਬਰ,ਅਵਤਾਰ ਸਿੰਘ ਮੈਂਬਰ,ਬੋਬੀ ਸ਼ਰਮਾ,ਸੁਰਜੀਤ ਸਿੰਘ,ਬਲਕਾਰ ਸਿੰਘ ਮੈਂਬਰ,ਲਵਪ੍ਰੀਤ ਸਿੰਘ ਕੈਰੋਂ,ਜਤਿੰਦਰ ਸਿੰਘ ਕੈਰੋਂ,ਪਰਮਿੰਦਰ ਸਿੰਘ ਕੈਰੋਂ ਬਲਾਕ ਸੰਮਤੀ ਮੈਂਬਰ, ਗੁਰਭੇਜ ਸਿੰਘ ਕੈਰੋਂ, ਸ਼ਿੰਗਾਰਾ ਸਿੰਘ ਕੈਰੋਂ,ਅੰਮ੍ਰਿਤਪਾਲ ਸਿੰਘ ਚੀਮਾ,ਵਿਰਸਾ ਸਿੰਘ ਰੱਤਾਗੁਦਾ, ਸੁਖਦੇਵ ਸਿੰਘ ਕਿਰਤੋਵਾਲ ਅਤੇ ਵਤਨ ਸਿੰਘ ਬੂਹ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਇਲਾਕੇ ਦੇ ਪਤਵੰਤੇ ਅਤੇ ਵਾਲੰਟੀਅਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.