ਡੇਰਾ ਤਪੋਬਨ ਸਾਹਿਬ ਵਿਖੇ ਉਸਾਰੀ ਅਧੀਨ NRI ਸਰਾਂ ਦੀ ਚੌਥੀ ਮੰਜ਼ਿਲ ਦਾ ਪਾਇਆ ਲੈਂਟਰ
- ਸਮਾਜ ਸੇਵਾ
- 03 Aug, 2026 02:21 PM (Asia/Kolkata)
ਸੰਪਰਦਾਇ ਦੇ ਸੇਵਾਦਾਰਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਉਤਸ਼ਾਹ ਨਾਲ ਸੇਵਾ ਵਿੱਚ ਲਿਆ ਹਿੱਸਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,3 ਅਗਸਤ
ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁੱਖ ਕੇਂਦਰ ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਵਿਖੇ ਉਸਾਰੀ ਅਧੀਨ ਪੰਜ ਮੰਜ਼ਿਲਾ ਐਨ.ਆਰ.ਆਈ. ਸਰਾਂ ਦੀ ਚੌਥੀ ਮੰਜ਼ਿਲ ਦਾ ਲੈਂਟਰ ਅੱਜ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਗਿਆ। ਇਸ ਮੌਕੇ ਸੰਪਰਦਾਇ ਦੇ ਸੇਵਾਦਾਰਾਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਉਤਸ਼ਾਹ ਨਾਲ ਸੇਵਾ ਵਿੱਚ ਹਿੱਸਾ ਲਿਆ।
ਜ਼ਿਕਰਯੋਗ ਹੈ ਕਿ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਬਾਨੀ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਨੇ ਇਸੇ ਪਾਵਨ ਅਸਥਾਨ ਵਿਖੇ 1 ਜਨਵਰੀ 1987 ਨੂੰ ਸੱਚਖੰਡ ਪਿਆਨਾ ਕੀਤਾ ਸੀ। ਮਹਾਂਪੁਰਖਾਂ ਦੀ ਪਵਿੱਤਰ ਯਾਦ ਵਿੱਚ ਹਰ ਸਾਲ 31 ਦਸੰਬਰ ਤੋਂ 2 ਜਨਵਰੀ ਤੱਕ ਤਿੰਨ ਰੋਜ਼ਾ ਸਾਲਾਨਾ ਬਰਸੀ ਸਮਾਗਮ ਕਰਵਾਇਆ ਜਾਂਦਾ ਹੈ।ਇਸ ਸਮਾਗਮ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਹਾਜ਼ਰੀ ਭਰਦੀ ਹੈ।
ਬਰਸੀ ਸਮਾਗਮ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਦੀ ਰਿਹਾਇਸ਼ ਨੂੰ ਸੁਖਾਲਾ ਬਣਾਉਣ ਲਈ ਇਸ ਵਿਸ਼ਾਲ ਸਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਪੰਜ ਮੰਜ਼ਿਲਾ ਇਮਾਰਤ ਵਿੱਚ ਕੁੱਲ 65 ਏਅਰ ਕੰਡੀਸ਼ਨਡ ਕਮਰੇ ਬਣਾਏ ਜਾਣਗੇ।ਇਸ ਦੇ ਨਾਲ ਹੀ ਆਧੁਨਿਕ ਬਾਥਰੂਮ ਬਲਾਕ ਅਤੇ ਸੰਗਤ ਦੀਆਂ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਪਰਦਾਇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਦੱਸਿਆ ਕਿ ਡੇਰਾ ਤਪੋਬਨ ਸਾਹਿਬ ਵਿਖੇ ਸਾਰਾ ਸਾਲ ਸੰਗਤਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ।ਸੰਗਤਾਂ ਦੀ ਵਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਰਾਂ ਦੀ ਉਸਾਰੀ ਤੇਜ਼ੀ ਨਾਲ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਾਲ 2025-26 ਦੇ ਬਰਸੀ ਸਮਾਗਮ ਤੱਕ ਸਰਾਂ ਦੀਆਂ ਦੋ ਮੰਜ਼ਿਲਾਂ ਤਿਆਰ ਹੋ ਚੁੱਕੀਆਂ ਸਨ ਅਤੇ ਹੁਣ ਚੌਥੀ ਮੰਜ਼ਿਲ ਦਾ ਲੈਂਟਰ ਪੈਣ ਨਾਲ ਉਸਾਰੀ ਕਾਰਜ ਨੇ ਇੱਕ ਹੋਰ ਮਹੱਤਵਪੂਰਨ ਪੜਾਅ ਪੂਰਾ ਕਰ ਲਿਆ ਹੈ।
Leave a Reply