ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬੇ ਦੇ ਹਿੱਤਾਂ ਦੀ ਪੂਰੀ ਪਹਿਰੇਦਾਰੀ ਕਰੇਗਾ-ਜਗਜੀਤ ਸਿੰਘ ਧਾਲੀਵਾਲ

ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬੇ ਦੇ ਹਿੱਤਾਂ ਦੀ ਪੂਰੀ ਪਹਿਰੇਦਾਰੀ ਕਰੇਗਾ-ਜਗਜੀਤ ਸਿੰਘ ਧਾਲੀਵਾਲ

ਕਿਹਾ-ਰੰਗਲਾ ਪੰਜਾਬ ਬਣਾਉਣ ਵਰਗੇ ਮੁੱਦਿਆਂ ਤੇ ਪੂਰੀ ਤਰ੍ਹਾਂ ਫੇਲ ਰਹੀ ਪੰਜਾਬ ਸਰਕਾਰ

ਕਪੂਰਥਲਾ 2 ਸਿਤੰਬਰ ਗੌਰਵ ਮੜੀਆ

ਅਕਾਲੀ ਦਲ ਵਾਰਿਸ ਪੰਜਾਬ ਸੂਬੇ ਦੇ ਹਿੱਤਾਂ ਦੀ ਪੂਰੀ ਪਹਿਰੇਦਾਰੀ ਕਰੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ (ਜੱਗਾ)ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ ਪਾਰਟੀਆਂ ਦੇਖ ਲਈਆਂ ਹਨ ਪਰ ਕੋਈ ਵੀ ਪਾਰਟੀ ਲੋਕਾਂ ਦੀਆਂ ਆਸਾਂ-ਉਮੀਦਾਂ ਤੇ ਖਰੀ ਨਹੀਂ ਉੱਤਰੀ।ਹੁਣ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਅਕਾਲੀ ਦਲ ਵਾਰਿਸ ਪੰਜਾਬ ਹੀ ਇਕਮਾਤਰ ਬਦਲ ਹੈ।ਸੂਬੇ ਦੇ ਲੋਕ ਇਕ ਮੌਕਾ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਦੇਣ ਤਾਂ ਜੋ ਸੂਬੇ ਦੀ ਤਰੱਕੀ,ਨੌਜਵਾਨਾਂ ਦਾ ਭਵਿੱਖ,ਕਿਸਾਨੀ ਮੁੱਦੇ ਅਤੇ ਪੰਥਕ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਸੂਬੇ ਦੇ ਲੋਕ ਆਪ-ਮੁਹਾਰੇ ਜੁੜ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦਾ ਭਵਿੱਖ ਇਸੇ ਹੱਥ ਸੁਰੱਖਿਅਤ ਹੈ। ਉਨ੍ਹਾਂਨੇ ਪੰਜਾਬ ਦੇ ਹੱਕਾਂ ਦੇ ਨਾਲ-ਨਾਲ ਪੰਥਕ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲਗਾਤਾਰ ਉਠਾਇਆ ਹੈ।ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਇਕ ਪਰਿਵਾਰ ਦਾ ਨਹੀਂ,ਸਗੋਂ ਕਾਨੂੰਨੀ ਹੱਕਾਂ,ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਵਿਸ਼ਾ ਹੈ।ਜਦੋਂ ਤੱਕ ਬੰਦੀ ਸਿੰਘ ਰਿਹਾਅ ਨਹੀਂ ਹੁੰਦੇ,ਉਦੋਂ ਤੱਕ ਇਹ ਮੁੱਦਾ ਲਗਾਤਾਰ ਉਠਾਇਆ ਜਾਵੇਗਾ।ਉਨ੍ਹਾਂਨੇ ਸੂਬੇ ਦੀ ਆਪ ਸਰਕਾਰ ਤੇ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ, ਰੋਜ਼ਗਾਰ ਅਤੇ ਮਹਿੰਗਾਈ, ਬੇਰੋਜ਼ਗਾਰੀ ਨੂੰ ਖਤਮ ਕਰਨ,ਨਸ਼ਿਆ ਦਾ ਲੱਕ ਤੋੜਨ ਵਰਗੇ ਬੁਨਿਆਦੀ ਮੁੱਦਿਆ ਤੇ ਬੁਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ।ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਜ਼ਮੀਨੀ ਪੱਧਰ ਤੇ ਪੂਰੇ ਹੋਣ ਦੀ ਬਜਾਏ ਹਵਾ ਹਵਾਈ ਹੋਏ ਹਨ,ਜਿਸ ਕਾਰਨ ਪੰਜਾਬ ਦੇ ਆਮ ਲੋਕਾਂ ਅਤੇ ਮੱਧ ਵਰਗੀ ਲੋਕਾਂ ਵਿਚ ਆਪ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।ਉਨ੍ਹਾਂ ਪੰਜਾਬ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਵੱਡੇ-ਵੱਡੇ ਸੁਪਨੇ ਦਿਖਾਏ ਸਨ ਪਰ ਸੂਰਤ ਏ ਹਾਲ ਹੈ ਕਿ ਅੱਜ ਲੋਕ ਆਪਣ- ਆਪ ਨੂੰ ਪਹਿਲਾਂ ਨਾਲੋ ਵੀ ਵੱਧ ਮੁਸ਼ਿਕਲਾਂ ਵਿਚ ਘਿਰਿਆ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜਾਰੀ ਦੇ ਦਾਅਵਿਆਂ ਦਾ ਅਸਲ ਮੁਲਾਂਕਣ ਸਰਕਾਰੀ ਇਸ਼ਤਿਹਾਰਾਂ ਨਾਲ ਨਹੀ,ਸਗੋ ਲੋਕਾਂ ਦੀ ਜ਼ਿੰਦਗੀ ਵਿਚ ਆਏ ਬਦਲਾਅ ਨਾਲ ਹੁੰਦਾ ਹੈ।ਉਨ੍ਹਾਂ ਆਖਿਆ ਕਿ ਸਿੱਖਿਆ ਦੇ ਖੇਤਰ ਵਿਚ ਵੀ ਸਰਕਾਰ ਦੇ ਦਾਅਵੇ ਅਤੇ ਜ਼ਮੀਨੀ ਹਕੀਕਤ ਵਿਚ ਜ਼ਮੀਨ ਆਸਮਾਨ ਦਾ ਵੱਡਾ ਫਰਕ ਨਜ਼ਰ ਆ ਰਿਹਾ ਹੈ।ਸਰਕਾਰੀ ਸਕੂਲਾਂ ਅਤੇ ਸਿੱਖਿਆ ਪ੍ਰਬੰਧ ਨਾਲ ਜੁੜੀਆਂ ਕਈ ਸਮੱਸਿਆਵਾਂ ਅਜੇ ਵੀ ਮੌਜੂਦ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਅੱਜ ਵੀ ਵੱਡੀ ਗਿਣਤੀ ਵਿਚ ਨੌਜਵਾਨ ਰੋਜ਼ਗਾਰ ਦੀ ਭਾਲ ਵਿਚ ਭਟਕ ਰਹੇ ਹਨ।ਨੌਜਵਾਨਾਂ ਨੂੰ ਆਪਣੇ ਭਵਿੱਖ ਦੀ ਚਿੰਤਾ ਸਤਾ ਰਹੀ ਹੈ ਅਤੇ ਕਈ ਨੌਜਵਾਨ ਬਿਹਤਰ ਮੋਕਿਆ ਦੀ ਭਾਲ ਵਿਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਮੱਧ ਵਰਗ ਅਤੇ ਗਰੀਬ ਪਰਿਵਾਰਾ ਦਾ ਘਰੇਲੂ ਬਜਟ ਹਿਲਾ ਕੇ ਰੱਖ ਦਿੱਤਾ ਹੈ।ਰੋਜ਼ਾਨਾ ਵਰਤੋਂ ਦੀਆਂ ਵਸਤਾਂ,ਬੱਚਿਆਂ ਦੀ ਪੜਾਈ,ਸਿਹਤ ਸਹੂਲਤਾਂ ਅਤੇ ਹੋਰ ਜ਼ਰੂਰੀ ਖਰਚਿਆਂ ਦਾ ਬੋਝ ਲਗਾਤਾਰ ਵੱਧ ਰਿਹਾ ਹੈ। ਸਰਕਾਰ ਨੂੰ ਮੱਧ ਵਰਗ ਦੀਆਂ ਮੁਸ਼ਿਕਲਾਂ ਦਾ ਅਹਿਸਾਸ ਸਿਰਫ ਬਿਆਨਾਂ ਰਾਹੀਂ ਨਹੀ,ਸਗੋ ਜ਼ਮੀਨੀ ਪੱਧਰ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਾਉਣਾ ਚਾਹੀਦਾ ਹੈ।ਉਨਾਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਮੱਧ ਵਰਗ ਦੀ ਜ਼ਮੀਨੀ ਹਕੀਕਤ ਨੂੰ ਸਮਝਦੀ ਹੈ ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਪੰਜਾਬ ਦੀ ਸਿਆਸਤ ਵਿਚ ਵੱਡਾ ਬਦਲਾਅ ਲਿਆਵੇਗਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਲੋਕਾਂ ਦੇ ਮੁੱਦਿਆ ਨੂੰ ਲੈ ਕੇ ਪਿੰਡ-ਪਿੰਡ ਅਤੇ ਘਰ-ਘਰ ਤੱਕ ਆਪਣੀ ਆਵਾਜ਼ ਪਹੁੰਚਾਏਗਾ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.