ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਤੇ ਵਰਕਰਾਂ ਦਾ ਵੱਡਾ ਯੋਗਦਾਨ : ਵਿਧਾਇਕ ਕੁਲਵੰਤ ਸਿੰਘ
- ਰਾਜਨੀਤੀ
- 22 Aug, 2026 02:20 PM (Asia/Kolkata)
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਕੀਤੀਆਂ 3 ਬੱਸਾਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਅਗਸਤ (ਮੰਗਤ ਸਿੰਘ ਸਾਹਿਬ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਰਵਾਨਾ ਕੀਤਾ ਗਿਆ। ਇਹ ਬੱਸਾਂ ਪਿੰਡ ਮੌਜਪੁਰ, ਪਿੰਡ ਗੋਬਿੰਦਗੜ੍ਹ ਅਤੇ ਪਿੰਡ ਚਾਚੂਮਾਜਰਾ ਤੋਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਦੇ ਸੀਨੀਅਰ ਸਿਟੀਜਨ ਦੇ ਲਈ ਕਾਫੀ ਲਾਹੇਵੰਦ ਸਾਹਿਤ ਹੋ ਰਹੀ ਹੈ ਕਿਉਂਕਿ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਇਸ ਯੋਜਨਾ ਦਾ ਐਲਾਨ ਕੀਤਾ ਗਿਆ ਤਾਂ ਸ਼ੁਰੂਆਤ ਦੇ ਵਿੱਚ ਸ਼ਰਧਾਲੂਆਂ ਦੇ ਵਿੱਚ ਜਿਆਦਾ ਜਾਗਰੂਕਤਾ ਨਾ ਹੋਣ ਦੇ ਚਲਦਿਆਂ ਇਸ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦੇ ਵਿੱਚ ਕਮੀ ਸੀ। ਪਰੰਤੂ ਹੁਣ ਜਿਉਂ- ਜਿਉਂ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਕੇ ਵਾਪਸ ਪਰਤ ਰਹੇ ਹਨ। ਉਹ ਆਪਣੇ ਯਾਤਰਾ ਦੇ ਇਸ ਅਨੁਭਵ ਨੂੰ ਹੋਰਨਾਂ ਨਾਲ ਵੀ ਸਾਂਝਾ ਕਰਦੇ ਹਨ ਤਾਂ ਤਿਉਂ ਤਿਉ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਕਾਫਲਾ ਦਿਨ ਪ੍ਰਤੀ ਦਿਨ ਵੱਡਾ ਹੁੰਦਾ ਜਾ ਰਿਹਾ ਹੈ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਸਿਲਸਿਲਾ ਲਗਾਤਾਰ ਅਗਾਂਹ ਵੀ ਜਾਰੀ ਰੱਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ ਸ਼ਰਧਾਲੂਆਂ ਵਿੱਚ ਇਸ ਯਾਤਰਾ ਨੂੰ ਲੈ ਕੇ ਕਿੰਨਾ ਜੋਸ਼ ਸੀ, ਇਹ ਤੁਹਾਡੇ ਸਭ ਦੇ ਸਾਹਮਣੇ ਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਦਿਨ- ਪ੍ਰਤੀ- ਦਿਨ ਲੋਕ ਪੱਖੀ ਸਕੀਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਖਾਸ ਕਰਕੇ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਸਮਰਥਕ ਦੇ ਵੱਲੋਂ ਇਹਨਾਂ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਉਣ ਦੇ ਲਈ ਆਪੋ-ਆਪਣੇ ਪੱਧਰ 'ਤੇ ਬਣਦਾ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਕ੍ਰਾਂਤੀ ਦੇ ਤਹਿਤ ਲੁੜੀਂਦੇ ਸੁਧਾਰ ਕੀਤੇ ਹਨ ਅਤੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਅਧਿਆਪਕ ਵਰਗ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਦੀਆਂ ਹੋਰ ਤਕਨੀਕਾਂ ਸਮਝਣ ਦੇ ਲਈ ਭੇਜਿਆ ਜਾ ਰਿਹਾ ਹੈ। ਪੰਜਾਬ ਦੇ ਸਭਨਾਂ ਸਰਕਾਰੀ ਸਕੂਲਾਂ ਦੇ ਵਿੱਚ ਬੱਚਿਆਂ ਦੀ ਸਹੂਲਤ ਦੇ ਲਈ ਐਲ.ਈ.ਡੀ., ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁੱਹਈਆ ਕਰਵਾਇਆ ਜਾ ਰਿਹਾ ਹੈ। ਅਜਿਹਾ ਹੁਣ ਤੱਕ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਵੱਲੋਂ ਨਹੀਂ ਹੋ ਸਕਿਆ ਕਿ ਇੰਨੀ ਵੱਡੀ ਪੱਧਰ 'ਤੇ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਨੂੰ ਠੱਲ ਪਾਈ ਗਈ ਹੋਵੇ। ਪਰੰਤੂ ਪੰਜਾਬ ਦੇ 70 ਹਜ਼ਾਰ ਤੋਂ ਵੀ ਵੱਧ ਨੌਜਵਾਨ ਵਰਗ ਨੂੰ ਪੱਕੇ ਤੌਰ 'ਤੇ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ। ਉਹ ਬਿਨਾਂ ਕਿਸੇ ਸਿਫਾਰਸ਼ ਦੇ ਜੋ ਵੀ ਲੜਕੇ, ਲੜਕੀਆਂ ਨੌਕਰੀ ਦੇ ਲਈ ਬਣਦੀ ਆਪਣੀ ਯੋਗਤਾ ਪੂਰੀ ਕਰਦੇ ਸਨ ਉਹਨਾਂ ਨੂੰ ਘਰ ਬੈਠਿਆਂ ਨੂੰ ਨੌਕਰੀ ਦੇ ਨਾਲ ਸੰਬੰਧਿਤ ਨਿਯੁਕਤੀ ਪੱਤਰ ਪਹੁੰਚੇ ਹਨ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਨਸ਼ਾ ਰੂਪੀ ਕੋਹੜ ਨੂੰ ਖਤਮ ਦੀ ਕਰਨ ਦੇ ਲਈ ਵੀ ਵੱਡੀ ਪੱਧਰ ਤੇ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਵੀ ਲਗਾਤਾਰ ਸਾਹਮਣੇ ਆ ਰਹੇ। ਇਸ ਮੌਕੇ ਤੇ ਕੁਲਦੀਪ ਸਿੰਘ ਸਾਮਣਾ, ਮੁੱਖ ਮੰਤਰੀ ਤੀਰਥ ਯਾਤਰਾ ਦੇ ਹਲਕਾ ਮੋਹਾਲੀ ਕੁਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ, ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਮਟੋਰ, ਸੰਦੀਪ ਕੌਰ ਪਤਨੀ ਸੁੱਖਵਿੰਦਰ ਸਿੰਘ ਸਰਪੰਚ ਮੌਜਪੁਰ, ਗੁਰਜੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਧਰਮਪ੍ਰੀਤ ਸਿੰਘ ਪੰਚ, ਜਸਵੀਰ ਕੌਰ, ਗੁਰਜੰਟ ਸਿੰਘ ਸਰਪੰਚ ਭਾਗੋਮਾਜਰਾ, ਕਰਮਾਂ ਪੂਰੀ ਸਰਪੰਚ ਗੋਬਿੰਦਗ੍ਹੜ, ਸਤਿਨਾਮ ਸਿੰਘ ਬਲਾਕ ਪ੍ਰਧਾਨ, ਅਮਰਦੀਪ ਸਿੰਘ ਸਰਪੰਚ ਚਾਚੂ ਮਾਜਰਾ, ਰਿੰਕੂ ਪਾਪੜੀ, ਅਵਤਾਰ ਸਿੰਘ ਸਰਪੰਚ ਮਟਰਾਂ ਆਦਿ ਹਾਜ਼ਰ ਸਨ।
Leave a Reply