ਆਪ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹਰ ਆਦਮੀ ਤਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਕੰਮ-ਪੱਡਾ

ਆਪ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹਰ ਆਦਮੀ ਤਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਕੰਮ-ਪੱਡਾ

ਕੰਬੋਜ ਵੈਲਫੇਅਰ ਬੋਰਡ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਮਲਕੀਤ ਸਿੰਘ ਕਾਂਜਲੀ ਦਾ ਸੁਖਵੰਤ ਸਿੰਘ ਪੱਡਾ ਨੇ ਕੀਤਾ ਸਵਾਗਤ 

ਕਪੂਰਥਲਾ 22 ਅਗਸਤ ਗੌਰਵ ਮੜੀਆ 

ਆਮ ਆਦਮੀ ਪਾਰਟੀ ਦੇ ਵਲੋਂ ਕੰਬੋਜ ਵੈਲਫੇਅਰ ਬੋਰਡ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਮਲਕੀਤ ਸਿੰਘ ਕਾਂਜਲੀ ਦਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਆਪਣੇ ਕਿਸਾਨ ਵਿੰਗ ਦੇ ਸਾਥੀਆਂ ਸਮੇਤ ਪਿੰਡ ਕਾਂਜਲੀ ਵਿਖੇ ਪਹੁੰਚ ਕੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਪਿੰਡ ਕਾਂਜਲੀ ਵਿਖੇ ਕੰਬੋਜ ਬਰਾਦਰੀ ਵੱਲੋਂ ਸੂਬਾ ਸਕੱਤਰ ਕਿਸਾਨ ਵਿੰਗ ਸੁਖਵੰਤ ਸਿੰਘ ਪੱਡਾ ਦਾ ਵੀ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਕੰਬੋਜ ਵੈਲਫੇਅਰ ਬੋਰਡ ਦੇ ਨਵ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਮਲਕੀਤ ਸਿੰਘ ਕਾਂਜਲੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਸੰਬੋਧਨ ਕਰਦਿਆਂ ਸੁਖਵੰਤ ਸਿੰਘ ਪੱਡਾ ਨੇ ਪਾਰਟੀ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਘਰ ਘਰ ਪਹੁੰਚਾਉਣ ਲਈ ਵਰਕਰਾਂ ਨੂੰ ਜੋਰਸ਼ੋਰ ਨਾਲ ਕੰਮ ਕਰਨ ਲਈ ਕਿਹਾ।ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਲੋਕਾਂ ਨਾਲ ਗੱਲਬਾਤ ਕੀਤੀ।ਉਨ੍ਹਾਂ ਕਿਹਾ ਉਹ ਆਪਣੀਆਂ ਮੁੁਸ਼ਕਲਾਂ ਬਾਰੇ ਜ਼ਰੂਰ ਦੱਸਣ ਤਾਂ ਜੋ ਉਨ੍ਹਾਂ ਦਾ ਜਲਦ ਹੱਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹਰ ਆਦਮੀ ਤਕ ਪਹੁੰਚਾਉਣ ਲਈ ਪਿੰਡ ਪਿੰਡ ਤਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਸਹੂਲਤਾਂ ਤੋਂ ਵਾਂਝੇ ਰਹਿ ਗਏ ਉਨ੍ਹਾਂ ਨੂੰ ਵੀ ਸਹੂਲਤਾਂ ਮਿਲ ਸਕਣ।ਇਸ ਮੌਕੇ ਤੇ ਸਰਕਲ ਇੰਚਾਰਜ ਜਸਵੰਤ ਸਿੰਘ ਨੰਦਾ,ਬਲਾਕ ਪ੍ਰਧਾਨ ਗੁਰਚਰਨ ਸਿੰਘ,ਬਲਾਕ ਪ੍ਰਧਾਨ ਦਲਜੀਤ ਸਿੰਘ,ਪਿੰਡ ਪ੍ਰਧਾਨ ਅਮਰਜੀਤ ਸਿੰਘ ਕੋਕਲਪੁਰ,ਬਲਾਕ ਪ੍ਰਧਾਨ ਉਪਕਾਰ ਸਿੰਘ, ਬਲਾਕ ਪ੍ਰਧਾਨ ਸੁਰਜੀਤ ਸਿੰਘ,ਬਲਾਕ ਪ੍ਰਧਾਨ ਸਵਿੰਦਰ ਸਿੰਘ,ਬਲਾਕ ਪ੍ਰਧਾਨ ਕੰਨਵਰਜੀਤ ਸਿੰਘ ਬਾਵਾ,ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਬੂਹ, ਸਵਰਨ ਸਿੰਘ ਠੀਕਰੀਵਾਲ, ਬਲਾਕ ਪ੍ਰਧਾਨ ਕਲਜਿੰਦਰ ਸਿੰਘ ਭੰਡਾਲ, ਹਰਮਨ ਸਿੰਘ,ਗੁਰਦੀਪ ਸਿੰਘ ਖਾਨੋਵਾਲ,ਨਰਿੰਦਰ ਸਿੰਘ,ਅਵਤਾਰ ਸਿੰਘ, ਬਲਵਿੰਦਰ  ਸਿੰਘ,ਸਤਨਾਮ ਸਿੰਘ,ਹਰਵਿੰਦਰ ਸਿੰਘ, ਬਲਵੰਤ ਸਿੰਘ,ਹਰਮਿੰਦਰ ਸਿੰਘ, ਸਾਬੀ ਕਾਂਜਲੀ, ਬਖ਼ਤਾਵਰ ਸਿੰਘ,ਸੁਖਦੇਵ ਸਿੰਘ(ਲੱਖੀ) ਸੁਖਜਿੰਦਰ ਸਿੰਘ ਬੱਗਾ,ਸੁਖਦੇਵ ਸਿੰਘ,ਬਿੱਟੂ ਕਾਂਜਲੀ, ਸੁਖਦੇਵ ਸਿੰਘ ਅਤੇ ਹੋਰ ਪਿੰਡ ਕਾਂਜਲੀ ਤੋਂ ਮੋਹਤਵਾਰ ਸੱਜਣ ਹਾਜ਼ਰ ਸਨ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.