ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਭ੍ਰਿਸ਼ਟ ਸਿਆਸਤ ਤੋਂ ਬਚਾ ਕੇ ਮੁੜ ਖੁਸ਼ਹਾਲ ਬਣਾਉਣ ਦੀ ਲੋੜ : ਬਾਪੂ ਤਰਸੇਮ ਸਿੰਘ
- ਰਾਜਨੀਤੀ
- 24 May, 2026 11:34 AM (Asia/Kolkata)
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਗੁਰਦਾਸਪੁਰ ਦੇ ਹਲਕਾ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਵਿਸ਼ਾਲ ਇਕੱਤਰਤਾ
ਗੁਰਦਾਸਪੁਰ 24 ਮਈ , ਰਣਜੀਤ ਸਿੰਘ ਖਾਲਸਾ-ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਗੁਰਦਾਸਪੁਰ ਵਿਖੇ ਹਲਕਾ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਇਕ ਵਿਸ਼ਾਲ ਇਕੱਤਰਤਾ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ, ਨੌਜਵਾਨਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤਾਂ, ਨੌਜਵਾਨ ਪੀੜ੍ਹੀ ਵਿੱਚ ਵੱਧ ਰਹੇ ਨਸ਼ਿਆਂ, ਬੇਰੁਜ਼ਗਾਰੀ ਅਤੇ ਭ੍ਰਿਸ਼ਟ ਸਿਆਸੀ ਪ੍ਰਣਾਲੀ ਬਾਰੇ ਗੰਭੀਰ ਚਰਚਾ ਕੀਤੀ ਗਈ। ਇਸ ਇਕੱਤਰਤਾ ਵਿੱਚ ਉਚੇਚੇ ਤੌਰ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਅਤੇ ਮਾਤਾ ਬਲਵਿੰਦਰ ਕੌਰ ਜੀ ਵੀ ਪਹੁੰਚੇ। ਇਸ ਮੌਕੇ ਤੇ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਬਹੁਤ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ। ਸੂਬੇ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਹੈ, ਜਦਕਿ ਬੇਰੁਜ਼ਗਾਰੀ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਧੱਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟ ਸਿਆਸਤ ਨੇ ਪੰਜਾਬ ਦੀ ਆਰਥਿਕਤਾ, ਸਿੱਖਿਆ 'ਤੇ ਸਮਾਜਿਕ ਢਾਂਚੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਅਣਖ, ਨੌਜਵਾਨੀ ਦੇ ਭਵਿੱਖ ਅਤੇ ਲੋਕ ਹੱਕਾਂ ਦੀ ਲੜਾਈ ਲੜ ਰਿਹਾ ਹੈ। ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ ਖੁਸ਼ਹਾਲ, ਨਸ਼ਾ-ਮੁਕਤ ਅਤੇ ਰੁਜ਼ਗਾਰਯੋਗ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ ਅਤੇ ਭਵਿੱਖ ਲਈ ਇਮਾਨਦਾਰ ਅਤੇ ਪੰਥਕ ਸੋਚ ਵਾਲੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਡੱਟ ਕੇ ਸਾਥ ਦੇਣ।

ਇਸ ਮੌਕੇ ਐਡਵੋਕੇਟ ਅਜੇਪਾਲ ਸਿੰਘ ਢਿਲੋਂ ਨੇ ਆਏ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਹਲਕੇ ਵਿੱਚ ਪਾਰਟੀ ਨੂੰ ਲਗਾਤਾਰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਵਿਰੋਧੀ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ ਜਾਵੇਗਾ। ਇਸ ਵਿਸ਼ਾਲ ਇਕੱਤਰਤਾ ਵਿੱਚ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਭਾਈ ਪਰਮਜੀਤ ਸਿੰਘ ਜੌਹਲ ਪਾਰਟੀ ਕੋਆਰਡੀਨੇਟਰ, ਭਾਈ ਸੁਖਦੇਵ ਸਿੰਘ ਕਾਦੀਆਂ ਯੂਥ ਪ੍ਰਧਾਨ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ ਮੀਡੀਆ ਇੰਚਾਰਜ, ਜੁਗਰਾਜ ਸਿੰਘ ਲਾਲਾਨੰਗਲ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ, ਸ੍ਰ ਮਨਜਿੰਦਰ ਸਿੰਘ ਬੱਲ ਦਿਹਾਤੀ ਪ੍ਰਧਾਨ ਗੁਰਦਾਸਪੁਰ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਐਡਵੋਕੇਟ ਗੁਰਜੀਤ ਸਿੰਘ, ਭਾਈ ਦਯਾ ਸਿੰਘ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਰਛਪਾਲ ਸਿੰਘ, ਭਾਈ ਜਗਤਾਰ ਸਿੰਘ ਖਾਲਸਾ ਹਰਚੋਵਾਲ, ਬਾਬਾ ਬਿਬੇਕ ਸਿੰਘ ਜੀ, ਭਾਈ ਪਰਮਜੀਤ ਸਿੰਘ ਅਕਾਲੀ, ਚਾਚਾ ਪਲਵਿੰਦਰ ਸਿੰਘ ਜੀ, ਭਾਈ ਬਲਦੇਵ ਸਿੰਘ ਜੱਲੂਪੁਰ, ਬੀਬੀ ਅਮਨਦੀਪ ਕੌਰ ਜੀ, ਭਾਈ ਜਸਪਾਲ ਸਿੰਘ ਜੀ, ਭਾਈ ਜਸਵਿੰਦਰ ਸਿੰਘ ਕਾਹਨੂੰਵਾਨ, ਭਾਈ ਰਣਜੀਤ ਸਿੰਘ ਜੀ, ਭਾਈ ਗੁਰਦੇਵ ਸਿੰਘ ਸਾਹੀ, ਸ੍ਰ ਬਲਵੰਤ ਸਿੰਘ ਖੋਖਰ, ਭਾਈ ਗੁਰਮੀਤ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਸੰਨੀ, ਸ੍ਰ ਗੁਰਦੀਪ ਸਿੰਘ ਗੁਰਦਾਸਨੰਗਲ, ਸ੍ਰ ਮਨਜੀਤ ਸਿੰਘ ਫੌਜੀ ਅਮੀਪੁਰ, ਸ੍ਰ ਗੁਰਵਿੰਦਰ ਸਿੰਘ ਬੱਲੜਵਾਲ, ਸ੍ਰ ਅੰਮ੍ਰਿਤਪਾਲ ਸਿੰਘ ਜੌੜਾ, ਸ੍ਰ ਦਲਬੀਰ ਸਿੰਘ, ਸ਼ੁਭਮ ਅਰੋੜਾ ਤਿੱਬੜ, ਅਭੀ ਲੇਬਰ ਤਿੱਬੜ, ਬਾਬਾ ਸਰਬਜੀਤ ਸਿੰਘ, ਸ੍ਰ ਬਿਕਰਮਜੀਤ ਸਿੰਘ ਪਾੜਾ, ਸ੍ਰ ਜਸਕਰਨ ਸਿੰਘ ਗਿੱਲ, ਸ੍ਰ ਜਸਵਿੰਦਰ ਸਿੰਘ ਜਸ਼ਨ, ਭਾਈ ਕਸ਼ਮੀਰ ਸਿੰਘ ਪੰਜਗਰਾਈਆਂ, ਭਾਈ ਕਰਮਜੀਤ ਸਿੰਘ ਪਠਾਨਕੋਟ, ਭਾਈ ਰਜਿੰਦਰ ਸਿੰਘ ਫੌਜੀ, ਮਹਾਕਾਲ ਸਲਵਿੰਦਰ ਸਿੰਘ, ਬਾਬਾ ਜਸਵੰਤ ਸਿੰਘ ਜੀ, ਭਾਈ ਬਲਦੇਵ ਸਿੰਘ ਕਿਸਾਨ ਯੂਨੀਅਨ, ਸ਼ੇਰਾ ਕਬੱਡੀ ਅਤੇ ਹੋਰ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜਰ ਸਨ
Leave a Reply