ਪਿੰਡ ਛੋਕਰਾਂ ਦੇ 25 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ
- ਅਪਰਾਧ
- 04 Jul, 2026 07:25 AM (Asia/Kolkata)
ਪਿੰਡ ਸਮਰਾੜੀ 'ਚ ਇੱਕ ਸੁੰਨਸਾਨ ਜਗ੍ਹਾ ਤੋਂ ਮਿਲੀ ਲਾਸ਼
ਅੱਪਰਾ, 4 ਜੁਲਾਈ (ਤੀਰਥ ਸਿੰਘ ਮੈਂਗੜ੍ਹਾ)-ਕਰੀਬੀ ਪਿੰਡ ਛੋਕਰਾਂ ਦੇ ਵਸਨੀਕ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਵਿਜੈ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਸਮਰਾੜੀ ਦੀ ਗ੍ਰਾਮ ਪੰਚਾਇਤ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਪਿੰਡ ਸਮਰਾੜੀ ਤੋਂ ਜੱਜਾ ਖੁਰਦ ਰੋਡ 'ਤੇ ਸਥਿਤ ਇੱਕ ਸੁੰਨਸਾਨ ਜਗ੍ਹਾ 'ਤੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਏ ਐੱਸ ਆਈ ਵਿਜੈ ਕੁਮਾਰ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ 'ਤੇ ਪਹੁੰਚ ਗਏ। ਜਾਂਚ ਅਧਿਕਾਰੀ ਏ ਐੱਸ ਆਈ ਵਿਜੈ ਕੁਮਾਰ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਉਮਰ ਲਗਭਗ 25 ਸਾਲ ਹੈ। ਮਿ੍ਤਕ ਨੌਜਵਾਨ ਜਿਸ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਇਆ ਸੀ, ਉਹ ਵੀ ਕੋਲ ਹੀ ਖੜਾ ਸੀ। ਜਾਂਚ ਪੜਤਾਲ ਕਰਨ 'ਤੇ ਮਿਤ੍ਰਕ ਨੌਜਵਾਨ ਦੀ ਦਵਿੰਦਰ ਸਿੰਘ ਉਰਫ ਹੈਰੀ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਛੋਕਰਾਂ ਵਜੋਂ ਹੋਈ ਹੈ। ਜਾਂਚ ਅਧਿਕਾਰੀ ਏ ਐੱਸ ਆਈ ਵਿਜੈ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਖ ਵੱਖ ਐਂਗਲਾਂ ਤੋਂ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਮਿ੍ਤਕ ਨੌਜਵਾਨ ਇਸ ਸੁੰਨਸਾਨ ਜਗ੍ਹਾ ਤੇ ਕੀ ਕਰਨ ਆਇਆ ਸੀ ਤੇ ਉਸਦੀ ਮੌਤ ਕਿਸ ਤਰ੍ਹਾਂ ਹੋਈ ਤੇ ਉਸਦੇ ਪਿੱਛੇ ਕੀ ਕਾਰਣ ਹਨ। ਪੁਲਿਸ ਨੇ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਲਿਖਤੀ ਬਿਆਨ ਦਰਜ ਕਰਨ ਉਪਰੰਤ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ ਹੈ।
Leave a Reply