ਆਮ ਆਦਮੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁਖ ਰੱਖ ਕੇ ਸਵਿੰਦਰ ਸਿੰਘ ਮੁਛੱਲ ਨੂੰ ਸਰਕਲ ਪ੍ਰਧਾਨ ਬਣਾਇਆ

ਆਮ ਆਦਮੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁਖ ਰੱਖ ਕੇ ਸਵਿੰਦਰ ਸਿੰਘ ਮੁਛੱਲ ਨੂੰ ਸਰਕਲ ਪ੍ਰਧਾਨ ਬਣਾਇਆ

2027 ਦੀਆਂ ਚੋਣਾਂ ਦੀ ਜਿਤ ਲਈ ਬਿਗਲ ਵਜ ਚੁਕਾ ਹੈ –ਹਰਭਜਨ ਸਿੰਘ ਈ ਟੀ ਓ

ਟਾਂਗਰਾ – ਸੁਰਜੀਤ ਸਿੰਘ ਖਾਲਸਾ

ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਦੀ ਜਿਤ ਲਈ ਜਥੇਬੰਦਕ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ।ਪਾਰਟੀ ਪ੍ਰਤੀ ਵਫਾਦਾਰੀ ਅਤੇ ਮਿਹਨਤਕਸ਼ ਵਰਕਰਾਂ ਨੂੰ ਜਿੰਮੇਵਾਰੀਆਂ ਦਿਤੀਆਂ ਜਾ ਰਹੀਆਂ ਹਨ।ਸਵਿੰਦਰ ਸਿੰਘ ਮੁਛੱਲ ਵੱਲੋਂ ਪਾਰਟੀ ਪ੍ਰਤੀ ਵਫਾਦਾਰੀ ਅਤੇ ਸਖਤ ਮਿਹਨਤ ਕਾਰਣ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਰਿਕਾਰਡ ਤੋੜ ਵਿਕਾਸ ਦੇ ਕੰਮਾਂ ਅਤੇ ਲੋਕਾਂ ਨੂੰ ਦਿਤੀਆਂ ਗਈਆਂ ਸਹੂਲਤਾਂ ਦੇ ਨਾਂਮ ਤੇ ਆਮ ਆਦਮੀ ਪਾਰਟੀ ਵੋਟ ਮੰਗਣ ਦਾ ਹੱਕ ਰੱਖਦੀ ਹੈ।ਆਮ ਆਦਮੀ ਪਾਰਟੀ ਸ਼ਾਨਦਾਰ ਜਿਤ ਹਾਸਲ ਕਰੇਗੀ।ਸਵਿੰਦਰ ਸਿੰਘ ਮੁਛੱਲ ਨੇ ਬਲਾਕ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਧਨਵਾਦ ਕਰਦਿਆਂ ਕਿਹਾ ਮੈਂ ਪਾਰਟੀ ਪ੍ਰਤੀ ਵਫਾਦਾਰੀ ਪੂਰੀ ਤਨਦੇਹੀ ਨਾਲ ਕੰਮਾਂ ਨੂੰ ਪੂਰੀ ਤੇਜੀ ਨਾਲ ਜਾਰੀ ਰੱਖਾਂਗਾ।ਇਸ ਸਮੇਂ ਪ੍ਰਦੀਪ ਸਿੰਘ ਮੁਛੱਲ,ਗੁਰਮੁਖ ਸਿੰਘ ਸਰਜਾ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.