ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਸਥਾਪਿਤ ਕੀਤਾ ਜਾ ਰਿਹਾ ਗੁਰਮਤਿ ਕੇਂਦਰ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਤੇ ਸਿੱਖ ਪ੍ਰੰਪਰਾਵਾਂ ਨਾਲ ਜੋੜਨ ’ਚ ਸਹਾਈ ਹੋਵੇਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਜੂਨ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਅਤੇ ਇਥੇ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਇਹ 14 ਏਕੜ ਦੇ ਕਰੀਬ ਜ਼ਮੀਨ ਸਵਰਗੀ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਮੌਜੂਦ ਸਨ।
ਇਸ ਸਬੰਧੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਅੰਦਰ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲਾ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ। ਇਸ ਕਾਰਜ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ 14.5 ਏਕੜ ਜ਼ਮੀਨ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਕੈਨੇਡਾ ਤੋਂ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਪੁੱਜਦੀ ਹੈ, ਜੋ ਇਥੇ ਪ੍ਰੈੱਸ ਸਥਾਪਤ ਹੋਣ ਨਾਲ ਸਹਿਜੇ ਪੂਰਿਆਂ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਮਕਸਦ ਨਾਲ ਸਥਾਪਤ ਕੀਤਾ ਜਾ ਰਿਹਾ ਇਹ ਕੇਂਦਰ ਜਿਥੇ ਪ੍ਰਵਾਸੀ ਸਿੱਖ ਭਾਈਚਾਰੇ ਅਤੇ ਸਿੱਖ ਸੰਸਥਾ ਦੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰੇਗਾ, ਉਥੇ ਇਹ ਕੇਂਦਰ ਪ੍ਰਵਾਸੀ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਅਤੇ ਸਿੱਖੀ ਪ੍ਰੰਪਰਾਵਾਂ ਨਾਲ ਜੋੜਨ ਵਿਚ ਵੀ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਅਮਰੀਕਾ ਨਿਵਾਸੀ ਸ. ਕਰਮਦੀਪ ਸਿੰਘ ਬੈਂਸ, ਸ. ਹਰਗੁਰਜੀਤ ਸਿੰਘ ਬੱਲ, ਸ. ਦਲਬੀਰ ਸਿੰਘ ਗਿੱਲ, ਸ. ਪਰਮਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਗਿੱਲ, ਸ. ਗੁਰਨਾਮ ਸਿੰਘ ਪੰਮਾ, ਸ. ਕੁਲਵੰਤ ਸਿੰਘ ਖੈਹਰਾ, ਸ. ਬਲਜੀਤ ਸਿੰਘ ਮਾਨ, ਸ. ਜੀਵਨ ਸਿੰਘ, ਸ. ਗੁਰਸੇਵਕ ਸਿੰਘ ਭੰਗੂ, ਸ. ਸੁਖਵੰਤ ਸਿੰਘ ਖੈਹਰਾ, ਸ. ਸੁਖਵਿੰਦਰ ਸਿੰਘ, ਸ. ਨਿਰਮਲ ਸਿੰਘ ਜੰਡਾ, ਸ. ਮੁਖਤਿਆਰ ਸਿੰਘ ਗਰੇਵਾਲ, ਸ. ਗੁਰਪ੍ਰੀਤ ਸਿੰਘ ਗਿੱਲ, ਸ. ਇੰਦਰਜੀਤ ਸਿੰਘ ਹੈਪੀ, ਸ. ਦਲਬੀਰ ਸਿੰਘ ਸੰਘੇੜਾ, ਸ. ਜੋਗਿੰਦਰ ਸਿੰਘ ਨਿੱਜਰ ਅਤੇ ਹੋਰ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.