ਅਕਾਲੀ ਸਰਕਾਰ ਬਣਨ 'ਤੇ ਮੁੜ ਖੇਡ ਮੇਲਿਆਂ ਅਤੇ ਵੱਡੇ ਕਬੱਡੀ ਕੱਪਾਂ ਦਾ ਦੌਰ ਸ਼ੁਰੂ ਹੋਵੇਗਾ– ਸਰਪੰਚ ਬਿੱਲਾ ਸ਼ੇਰੋਂ

ਅਕਾਲੀ ਸਰਕਾਰ ਬਣਨ 'ਤੇ ਮੁੜ ਖੇਡ ਮੇਲਿਆਂ ਅਤੇ ਵੱਡੇ ਕਬੱਡੀ ਕੱਪਾਂ ਦਾ ਦੌਰ ਸ਼ੁਰੂ ਹੋਵੇਗਾ– ਸਰਪੰਚ ਬਿੱਲਾ ਸ਼ੇਰੋਂ

ਬਾਬਾ ਪੀਰ ਜੰਡੂ ਦੀ ਯਾਦ ਕਰਵਾਏ ਕੁਸ਼ਤੀ ਦੰਗਲ ਤੇ ਕਬੱਡੀ ਟੂਰਨਾਮੈਂਟ 
ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,19 ਜੂਨ 
ਪਿੰਡ ਜੋਧਪੁਰ ਵਿਖੇ ਬਾਬਾ ਪੀਰ ਜੰਡੂ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਕੁਸ਼ਤੀ ਦੰਗਲ ਅਤੇ ਕਬੱਡੀ ਟੂਰਨਾਮੈਂਟ ਵਿੱਚ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵਿਸ਼ੇਸ਼ ਤੌਰ 'ਤੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ।
ਇਸ ਮੌਕੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਨੂੰ ਹੌਸਲਾ ਅਫ਼ਜ਼ਾਈ ਵਜੋਂ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਸਰਪੰਚ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਦੌਰਾਨ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਬੱਡੀ ਜਗਤ ਲਈ ਕਰੋੜਾਂ ਰੁਪਏ ਦੇ ਵਿਸ਼ਵ ਪੱਧਰੀ ਕਬੱਡੀ ਕੱਪ ਕਰਵਾਏ ਗਏ,ਜਿਨ੍ਹਾਂ ਨੂੰ ਅੱਜ ਵੀ ਪੰਜਾਬ ਦੀ ਨੌਜਵਾਨੀ ਯਾਦ ਕਰਦੀ ਹੈ।ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨਿਸ਼ਚਿਤ ਹੈ ਅਤੇ ਪਾਰਟੀ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿੱਚ ਮੁੜ ਵੱਡੇ ਪੱਧਰ 'ਤੇ ਕਬੱਡੀ ਟੂਰਨਾਮੈਂਟ ਅਤੇ ਖੇਡ ਮੇਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਵੀ ਕਰੋੜਾਂ ਰੁਪਏ ਦੇ ਕੱਪਾਂ ਅਤੇ ਖੇਡ ਮੁਕਾਬਲਿਆਂ ਰਾਹੀਂ ਨੌਜਵਾਨਾਂ ਦੇ ਮੇਲੇ ਲੱਗਣਗੇ ਅਤੇ ਨੌਜਵਾਨੀ ਮੁੜ ਆਪਣੀ ਮਾਂ-ਖੇਡ ਕਬੱਡੀ ਨਾਲ ਜੁੜੇਗੀ,ਪ੍ਰਬੰਧਕ ਕਮੇਟੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਖੇਡ ਮੇਲੇ।ਕਰਵਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਮਹਿਲ ਸਿੰਘ ਜੋਧਪੁਰ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ,ਸਤਨਾਮ ਸਿੰਘ ਸੇਰੋਂ,ਸਰਪੰਚ ਜੰਗਸ਼ੇਰ ਸਿੰਘ ਟੋਨੀ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਕਸ਼ਮੀਰ ਸਿੰਘ ਫਤਿਆਬਾਦ ਹਲਕਾ ਪ੍ਰਧਾਨ ਐਸੀ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,
ਮਲਕੀਤ ਸਿੰਘ ਜੋਧਪੁਰ ਸਮੇਤ ਹੋਰ ਸਾਥੀ ਅਤੇ ਅਕਾਲੀ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.