ਗੁਰਦੁਆਰਾ ਗੁਰੂ ਰਾਮਦਾਸ ਜੀ ਮਾਰਕਸਲੋਹ ( ਡਿਊਸਬਰਗ ) ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ{
- ਅੰਤਰਰਾਸ਼ਟਰੀ
- 06 Jan, 2026 03:34 PM (Asia/Kolkata)
ਆਂਖਨ, 6 ਜਨਵਰੀ, (ਜਗਦੀਸ਼ ਸਿੰਘ)
ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਮਾਰਕਸਲੋਹ ਡਿਊਸਬਰਗ ਦੀਆ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬੇ ਕਮਾਲ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਪੁਰਵਕ ਮਨਾਇਆ ਗਿਆ। ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਬੱਚਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਆਪਣੀਆਂ ਹਾਜ਼ਰੀਆਂ ਲੁਵਾਈਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਸਿੰਘ ਅਤੇ ਭਾਈ ਪੂਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਾਇਆ ਅਤੇ ਇਤਿਹਾਸ ਨਾਲ ਜੋੜਿਆ। ਭਾਈ ਜਗਦੀਸ਼ ਸਿੰਘ ਆਖਨ ਵਾਲਿਆ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸੰਗਤਾਂ ਨੂੰ ਹਰ ਸਾਲ 5 ਜਨਵਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕਿਹਾ ਤੇ ਸੰਗਤਾਂ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਵੀ ਵੰਡਿਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾ ਕਰਨ ਵਾਲੇ ਸਾਰੇ ਸੇਵਾਦਾਰਾਂ ਦਾ ਵੀ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅੱਤੁਟ ਵਰਤਾਇਆ ਗਿਆ।
Leave a Reply