15 ਅਗਸਤ ਦੇ ਸ਼ਾਂਤਮਈ ਪ੍ਰਦਰਸ਼ਨ 'ਚ ਸ਼ਾਮਿਲ ਉੱਤੇ ਕੀਤੇ ਹਮਲੇ ਦੀ ਦੇਸ਼-ਵਿਦੇਸਾਂ ਦੀਆਂ ਸੰਗਤਾਂ ਕੀਤੀ ਸਖਤ ਨਿਖੇਧੀ...
- ਰਾਜਨੀਤੀ
- 19 Aug, 2026 12:13 PM (Asia/Kolkata)
ਕੌਮੀ ਇਨਸਾਫ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਅਤੇ ਖਾਲਸਾ ਪੰਥ ਦੀਆਂ ਹੋਰ ਹੱਕੀ ਮੰਗਾਂ ਨਹੀਂ ਹੋ ਜਾਂਦੀਆਂ ਪੂਰੀਆਂ : ਬਾਪੂ ਗੁਰਚਰਨ ਸਿੰਘ/ ਜਥੇਦਾਰ ਗੁਰਦੀਪ ਸਿੰਘ ਬਠਿੰਡਾ
ਚੰਡੀਗੜ੍ਹ 19 ਅਗਸਤ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਬਹਿਬਲ ਕਲਾਂ ਗੋਲੀ ਕਾਂਡ, ਲਾਪਤਾ 328 ਸਰੂਪਾਂ ਅਤੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦਾ ਇਨਸਾਫ ਲੈਣ ਲਈ 7 ਫਰਵਰੀ 2023 ਤੋਂ ਲੱਗੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਕੌਮੀ ਇਨਸਾਫ ਮੋਰਚੇ ਦੀਆਂ ਪ੍ਰਾਪਤੀਆਂ ਵੱਡੀਆਂ ਹਨ। ਪਰੰਤੂ ਜਿਵੇਂ ਹੀ ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਪੰਜਾਬ ਦੇ ਰਾਜਪਾਲ ਨਾਲ ਗੱਲਬਾਤ ਕਰਨ ਲਈ ਸ਼ਾਂਤਮਈ ਮਾਰਚ 15 ਅਗਸਤ ਨੂੰ ਕੱਢਿਆ ਜਾ ਰਿਹਾ ਸੀ ਤਾਂ ਚੰਡੀਗੜ੍ਹ ਪੁਲਿਸ ਵੱਲੋਂ 15 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਦੇ ਪਲੇਟਫਾਰਮ ਉਤੇ ਇਕੱਤਰ ਹੋਈ ਪੰਜਾਬ ਗਵਰਨਰ ਹਾਊਸ ਵੱਲ ਨੂੰ ਰੋਸ ਮਾਰਚ ਕੀਤਾ ਤਾਂ ਸੰਗਤ ਉੱਤੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਸ਼ਹਿ ਉੱਤੇ ਪਾਣੀ ਦੀਆਂ ਬੁਛਾੜਾਂ, ਅਥਰੂ ਗੈਸ ਗੋਲੇ ਇਹਨੇ ਗਿਣਤੀ ਵਿੱਚ ਦਾਗੇ ਕਿ ਸੰਗਤ ਵਿੱਚ ਸ਼ਾਮਿਲ ਬੇਕਸੂਰ ਪੰਥਕ ਹਮਦਰਦੀ ਰੱਖਣ ਵਾਲੇ ਬਹੁਤ ਸਾਰੇ ਬਜ਼ੁਰਗ, ਨੌਜਵਾਨ, ਬੱਚੇ ਅਤੇ ਸਿੰਘਾਂ-ਸਿੰਘਣੀਆਂ ਨੂੰ ਵੰਡੇ ਪੱਧਰ 'ਤੇ ਸਿਹਤ ਪੱਖੋਂ ਵੱਡੀਆਂ ਸਮੱਸਿਆਵਾਂ ਆਈਆਂ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਫ ਮੋਰਚੇ ਤੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਜਿਵੇਂ ਮੁਗਲਾਂ ਅਤੇ ਅੰਗਰੇਜ਼ਾਂ ਵੱਲੋਂ ਸਿੱਖ ਕੌਮ ਦੇ ਹੱਕਾਂ ਉੱਤੇ ਬਾਕੀ ਮਾਰ ਕੇ ਤਸ਼ੱਦਦ ਕੀਤਾ ਜਾ ਰਿਹਾ ਸੀ ਉਸੇ ਤਰਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਿਤ ਸ਼ਾਹ ਦੀ ਸਰਪਰਸਤੀ ਹੇਠ ਭਗਵੰਤ ਮਾਨ ਨੂੰ ਅੱਗੇ ਲਾ ਕੇ ਤਸ਼ੱਦਦ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਹਾਰੀ ਨਹੀਂ ਜਿਸ ਨੇ ਅੰਗਰੇਜ਼ਾਂ ਨੂੰ ਵੀ ਇੱਥੋਂ ਭਜਾਇਆ ਅਤੇ ਮੁਗਲਾਂ ਦਾ ਖਾਤਮਾ ਕਰਕੇ ਖਾਲਸਾ ਰਾਜ ਕਾਇਮ ਕੀਤਾ। ਹੁਣ ਜਦੋਂ ਇੰਡੀਅਨ ਸਟੇਟ ਹਿੰਦੂਵਾਦ ਵੱਲੋਂ ਪੰਜਾਬ ਦੇ ਬਾਦਲ ਔਰ ਬਾਹਰ ਵਰਗੇ ਸਿੱਖੀ ਭੇਸ ਵਿੱਚ ਸਿੱਖ ਗਦਾਰਾਂ ਦੇ ਦੱਲਿਆਂ ਰਾਹੀ ਜਿਹੜੇ ਅਸਹਿ ਜੁਰਮ ਆਜ਼ਾਦੀ ਤੋਂ ਬਾਅਦ ਕੀਤੇ ਜਾ ਰਹੇ ਹਨ ਤਾਂ ਉਸ ਦਾ ਮੁਕਾਬਲਾ ਕਰਨ ਲਈ ਵੀ ਸਿੱਖ ਕੌਮ ਗੁਰੂ ਸਾਹਿਬ ਦੀ ਕਿਰਪਾ ਨਾਲ ਜ਼ੁਰਅਤ ਰੱਖਦੀ ਹੈ। ਉਹਨਾਂ ਕਿਹਾ ਕਿ ਖਾਲਸਾ ਪੰਥ ਨਾ ਕਦੇ ਹਾਰਿਆ ਅਤੇ ਨਾ ਹੀ ਕਦੇ ਹਾਰੇਗਾ। ਖਾਲਸਾ ਰਾਜ ਮੁੜ ਸਥਾਪਿਤ ਕਰਨ ਲਈ ਆਪਣਾ ਸੰਘਰਸ਼ ਜਾਰੀ ਰਹੇਗਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣਾ ਸੰਘਰਸ਼ ਜਾਰੀ ਰੱਖੇਗਾ। ਖਾਸ ਗੱਲ ਇਹ ਹੈ ਕਿ 15 ਅਗਸਤ 2026 ਨੂੰ ਕੌਮੀ ਇਨਸਾਫ ਮੋਰਚਾ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਕੌਮੀ ਇਨਸਾਫ ਨਾਲ ਜੁੜੇ ਬਹੁਤ ਸਾਰੇ ਸਿੱਖ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਸਮੇਤ ਕਈ ਸਿੰਘਾਂ ਖ਼ਿਲਾਫ਼ ਐਫਆਈਆਰ ਦਰਜ ਕੀਤੇ ਜਾਣ ਦੀ ਕੌਮੀ ਇਨਸਾਫ ਮੋਰਚੇ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਕੌਮੀ ਸਾਫ ਮੋਰਚੇ ਦੇ ਆਗੂਆਂ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਕੋਆਰਡੀਨੇਟਰ ਪਾਲ ਸਿੰਘ ਫਰਾਂਸ ਅਰਬਾਂ ਖਰਬਾਂ ਤਰਨਾ ਦਲ ਦੇ ਜਥੇਦਾਰ ਰਾਜਾ ਰਾਜ ਸਿੰਘ, ਬਲਜੀਤ ਸਿੰਘ ਖਾਲਸਾ, ਕਿਸਾਨ ਆਗੂ ਸੁੱਖ ਗਿੱਲ ਮੋਗਾ, ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਕਿਸਾਨ ਆਗੂ ਸੁਖਜਿੰਦਰ ਸਿੰਘ ਖੋਸਾ, ਭਾਨਾ ਸਿੱਧੂ, ਲੱਖਾ ਸਿਧਾਣਾ, ਅਮਿਤੋਜ ਮਾਨ, ਨਵਦੀਪ ਸਿੰਘ ਜਲਬੇੜਾ ਸਮੇਤ ਕਈ ਹੋਰ ਸਿੰਘਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ,ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨਾ ਅਤੇ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨਾ ਲੋਕਤੰਤਰਿਕ ਹੱਕ ਹੈ। ਇਸ ਤਰ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਲਗਾ ਕੇ ਪੰਜ ਕਕਾਰਾਂ ਵਿੱਚ ਸ਼ਾਮਿਲ ਸ਼੍ਰੀ ਸਾਹਿਬ ਨੂੰ ਆਰਮ ਐਕਟ ਚ ਲਿਆਕੇ ਐਫਆਈਆਰ ਦਰਜ ਕਰਨਾ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਮੋਰਚੇ ਵੱਲੋਂ ਦੋਸ਼ ਲਗਾਇਆ ਗਿਆ ਕਿ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖ ਰਹੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ,ਆਗੂਆਂ ਨੇ ਮੰਗ ਕੀਤੀ ਕਿ ਦਰਜ ਕੀਤੀਆਂ ਐਫਆਈਆਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਗਲਤ ਜਾਂ ਬੇਬੁਨਿਆਦ ਧਾਰਾਵਾਂ ਲਗਾਈਆਂ ਗਈਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਜਥੇਬੰਦੀ ਦਾ ਨਹੀਂ,ਸਗੋਂ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਨਾਲ ਜੁੜਿਆ ਮਸਲਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਦਬਾਅ ਦੀ ਨੀਤੀ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਵੇ,ਕੌਮੀ ਇਨਸਾਫ ਮੋਰਚੇ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 15 ਅਗਸਤ ਦੇ ਸ਼ਾਂਤਮਈ ਪ੍ਰਦਰਸ਼ਨ ਨਾਲ ਸਬੰਧਤ ਦਰਜ ਕੀਤੀਆਂ ਐਫਆਈਆਰਜ਼ ਦੀ ਸਮੀਖਿਆ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਕਾਰਵਾਈ ਵਾਪਸ ਲਈ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ।
Leave a Reply