ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਿਆ ਨੌਜਵਾਨ ਪੰਜ ਦਿਨਾਂ ਤੋਂ ਲਾਪਤਾ
- ਵੰਨ ਸੁਵੰਨ
- 14 Jun, 2026 06:46 PM (Asia/Kolkata)
ਪਰਿਵਾਰ ਚਿੰਤਾ ਵਿੱਚ ਡੁੱਬਿਆ, ਪੁਲਿਸ ਨੂੰ ਦਿੱਤੀ ਗਈ ਸੂਚਨਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,14 ਜੂਨ
ਜ਼ਿਲ੍ਹਾ ਤਰਨਤਾਰਨ ਦੇ ਕਸਬਾ ਸਰਹਾਲੀ ਕਲਾਂ ਦਾ ਇੱਕ ਨੌਜਵਾਨ ਪਿਛਲੇ ਪੰਜ ਦਿਨਾਂ ਤੋਂ ਲਾਪਤਾ ਹੈ,ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲ ਸਕਿਆ।ਇਸ ਕਾਰਨ ਪਰਿਵਾਰ ਗਹਿਰੀ ਚਿੰਤਾ ਵਿੱਚ ਹੈ ਅਤੇ ਆਪਣੇ ਪੱਧਰ 'ਤੇ ਵੀ ਉਸ ਦੀ ਭਾਲ ਕਰ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ ਨੇ ਦੱਸਿਆ ਕਿ ਉਸ ਦਾ ਭਤੀਜਾ ਅੰਮ੍ਰਿਤਪਾਲ ਸਿੰਘ (32 ਸਾਲ) ਪੁੱਤਰ ਨਿਰਮਲ ਸਿੰਘ ਵਾਸੀ ਪੱਤੀ ਵੱਡਾ ਪਾਸਾ,ਸਰਹਾਲੀ ਕਲਾਂ,10 ਜੂਨ ਨੂੰ ਸ਼ਾਮ ਕਰੀਬ 5 ਵਜੇ ਘਰੋਂ ਸ਼੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਿਆ ਸੀ,ਪਰ ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ।
ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਸਾਰੇ ਰਿਸ਼ਤੇਦਾਰਾਂ,ਮਿੱਤਰਾਂ ਅਤੇ ਸਕੇ-ਸਬੰਧੀਆਂ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ,ਪਰ ਪੰਜ ਦਿਨ ਬੀਤ ਜਾਣ ਦੇ ਬਾਵਜੂਦ ਉਸ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ।ਇਸ ਕਾਰਨ ਪਰਿਵਾਰਕ ਮੈਂਬਰ ਬਹੁਤ ਪਰੇਸ਼ਾਨ ਹਨ।
ਅੰਗਰੇਜ ਸਿੰਘ ਨੇ ਦੱਸਿਆ ਕਿ ਘਰੋਂ ਜਾਂਦੇ ਸਮੇਂ ਅੰਮ੍ਰਿਤਪਾਲ ਸਿੰਘ ਨੇ ਜ਼ਾਮਨੀ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਪੈਂਟ ਪਹਿਨੀ ਹੋਈ ਸੀ।ਉਨ੍ਹਾਂ ਦੱਸਿਆ ਕਿ ਲਾਪਤਾ ਨੌਜਵਾਨ ਦੇ ਛੋਟੇ ਭਰਾ ਹਰਕੀਰਤ ਸਿੰਘ ਵੱਲੋਂ ਇਸ ਸਬੰਧੀ ਪੁਲਿਸ ਥਾਣਾ ਸਰਹਾਲੀ ਵਿੱਚ ਵੀ ਸੂਚਨਾ ਦਰਜ ਕਰਵਾਈ ਗਈ ਹੈ।
ਪਰਿਵਾਰਕ ਮੈਂਬਰਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪਰਿਵਾਰ ਜਾਂ ਨਜ਼ਦੀਕੀ ਪੁਲਿਸ ਥਾਣੇ ਨਾਲ ਸੰਪਰਕ ਕੀਤਾ ਜਾਵੇ।
Leave a Reply