ਡਾ.ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਬ੍ਰਹਮਪੁਰਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
- ਸੋਗ /ਦੁੱਖ ਦਾ ਪ੍ਰਗਟਾਵਾ
- (Asia/Kolkata)
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,27 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਬਿਆਨ ਵਿੱਚ ਸ.ਬ੍ਰਹਮਪੁਰਾ ਨੇ ਕਿਹਾ ਕਿ ਭਾਵੇਂ ਸਾਡੇ ਰਾਜਨੀਤਿਕ ਮੱਤਭੇਦ ਸਨ,ਪਰ ਇੱਕ ਨੇਕ ਅਤੇ ਸ਼ਰੀਫ਼ ਇਨਸਾਨ ਦਾ ਇਸ ਸੰਸਾਰ ਤੋਂ ਚਲੇ ਜਾਣਾ ਸਮੁੱਚੇ ਸਮਾਜ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨ੍ਹਾਂ ਕਿਹਾ ਕਿ ਡਾ.ਸੋਹਲ ਆਪਣੀ ਸਾਦਗੀ ਅਤੇ ਇਮਾਨਦਾਰੀ ਲਈ ਜਾਣੇ ਜਾਂਦੇ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਮਨੁੱਖੀ ਕਦਰਾਂ-ਕੀਮਤਾਂ ਨੂੰ ਪਹਿਲ ਦਿੱਤੀ।ਉਨ੍ਹਾਂ ਕਿਹਾ,ਮੈਂ ਇਸ ਦੁੱਖ ਦੀ ਘੜੀ ਵਿੱਚ ਡਾ.ਸੋਹਲ ਦੇ ਪਰਿਵਾਰ,
ਸਕੇ-ਸਬੰਧੀਆਂ ਅਤੇ ਸਮਰਥਕਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਅਕਾਲਪੁਰਖ਼ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
Leave a Reply