ਸਰੱਬਤ ਦਾ ਭਲਾ ਟਰੱਸਟ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚਾਰਾ ਵੰਡਿਆ

ਸਰੱਬਤ ਦਾ ਭਲਾ ਟਰੱਸਟ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚਾਰਾ ਵੰਡਿਆ

ਹਾਲਾਤ ਠੀਕ ਹੋਣ ਤੱਕ ਸੇਵਾ ਜਾਰੀ ਰੱਖਾਂਗੇ- ਡਾ.ਓਬਰਾਏ

ਰਾਕੇਸ਼ ਨਈਅਰ ਚੋਹਲਾ

ਪੱਟੀ/ਤਰਨਤਾਰਨ,15 ਸਤੰਬਰ

ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆਂ ਪੱਟੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 55 ਟਨ ਸੁੱਕਾ ਚਾਰਾ ਵੰਡਿਆ ਗਿਆ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਇਸ ਔਖੀ ਘੜੀ ਵੇਲੇ ਪੰਜਾਬ ਦੇ ਸਮੁੱਚੇ ਪ੍ਰਭਾਵਿਤ ਖੇਤਰਾਂ ਵਿੱਚ ਉਨ੍ਹਾਂ ਦੀਆਂ ਟੀਮਾਂ ਦਿਨ-ਰਾਤ ਸੇਵਾ ਕਾਰਜ ਨਿਭਾ ਰਹੀਆਂ ਹਨ ਅਤੇ ਇਹ ਸੇਵਾ ਪੂਰੀ ਤਰ੍ਹਾਂ ਨਾਲ ਹਾਲਾਤ ਠੀਕ ਹੋਣ ਤੱਕ ਨਿਰੰਤਰ ਜਾਰੀ ਰਹੇਗੀ।ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਅੱਜ ਟਰੱਸਟ ਦੇ ਜਿਲ੍ਹਾ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਪੰਨਗੋਟਾ ਦੀ ਮੌਜੂਦਗੀ ਵਿਚ ਪੱਟੀ ਹਲਕੇ ਦੇ ਪਿੰਡ ਜੱਲੋਕੇ,ਗੁਦਾਈਕੇ, ਸਭਰਾ,ਘੜੁਮ ਆਦਿ ਪਿੰਡਾਂ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 55 ਟਨ ਸੁੱਕਾ ਚਾਰਾ ਵੰਡਿਆ ਗਿਆ ਹੈ।

ਇਸ ਦੌਰਾਨ ਪਿੰਡਾਂ ਦੇ ਸਰਪੰਚਾਂ,ਮੋਹਤਬਰਾਂ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਪ੍ਰਾਪਤ ਕਰਨ ਵਾਲੇ ਕਿਸਾਨਾਂ ਵੱਲੋਂ ਡਾ.ਓਬਰਾਏ ਦਾ ਇਸ ਔਖੀ ਘੜੀ ਵੇਲੇ ਮਦਦ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ ਗਿਆ।