ਬੀਬਾ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਖਾਨ ਰਜ਼ਾਦਾ ਤੇ ਛਾਪੜੀ ਸਾਹਿਬ 'ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
- ਰਾਜਨੀਤੀ
- 23 Aug, 2026 01:47 PM (Asia/Kolkata)
ਪਿੰਡ-ਪਿੰਡ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣਾ ਹੀ ਸੰਗਤ ਦਰਸ਼ਨ ਦਾ ਮੁੱਖ ਮਕਸਦ: ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 23 ਅਗਸਤ
ਹਲਕਾ ਖਡੂਰ ਸਾਹਿਬ ਵਿੱਚ ਆਪਣੀਆਂ ਸਿਆਸੀ ਤੇ ਸਮਾਜਿਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਚਲਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਪਿੰਡ ਖਾਨ ਰਜ਼ਾਦਾ ਅਤੇ ਛਾਪੜੀ ਸਾਹਿਬ ਵਿਖੇ ਪਹੁੰਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਅਕਾਲੀ ਵਰਕਰਾਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਦੌਰਾਨ ਪਾਰਟੀ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਦਾ ਮਕਸਦ ਸਿਰਫ਼ ਅਕਾਲੀ ਵਰਕਰਾਂ ਨਾਲ ਮੁਲਾਕਾਤ ਕਰਨਾ ਨਹੀਂ, ਸਗੋਂ ਹਰ ਪਿੰਡ ਦੇ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਕਈ ਆਮ ਪਰਿਵਾਰ ਅਜਿਹੇ ਹਨ, ਜਿਨ੍ਹਾਂ ਨੂੰ ਆਪਣੇ ਵਿਧਾਇਕ ਜਾਂ ਲੋਕ ਨੁਮਾਇੰਦੇ ਨਾਲ ਸਿੱਧਾ ਸੰਪਰਕ ਕਰਨ ਦਾ ਮੌਕਾ ਨਹੀਂ ਮਿਲਦਾ। ਛੋਟੀਆਂ-ਛੋਟੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਨਾ ਹੋਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਪੈਦਾ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਰਾਹੀਂ ਅਜਿਹੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜਾਇਜ਼ ਮੁਸ਼ਕਿਲਾਂ ਨੂੰ ਸਬੰਧਤ ਪੱਧਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਸਰਕਲ ਪ੍ਰਧਾਨ ਜਗਦੀਪ ਸਿੰਘ ਮਿੰਟੂ,ਸਿਕੰਦਰ ਸਿੰਘ ਵਰਾਣਾ,ਭੁਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀਸੀ ਵਿੰਗ,ਕਸ਼ਮੀਰ ਸਿੰਘ ਹਲਕਾ ਪ੍ਰਧਾਨ ਐਸਸੀ ਵਿੰਗ, ਸੋਨੂੰ ਭੁੱਲਰ ਸਰਪੰਚ ਕਿਰਤੋਵਾਲ ,ਗੁਰਮੀਤ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਸਾਬਕਾ ਸਰਪੰਚ,ਮਨਪ੍ਰੀਤ ਸਿੰਘ, ਹਰਚਰਨ ਸਿੰਘ,ਹਰਵਿੰਦਰ ਸਿੰਘ,ਬਲਰਾਜ ਸਿੰਘ, ਦਵਿੰਦਰ ਕੌਰ,ਮਾਤਾ ਸਰਬਜੀਤ ਕੌਰ ਕਾਰ ਸੇਵਾ ਵਾਲੇ, ਮਨਜਿੰਦਰ ਸਿੰਘ,ਗੁਰਿੰਦਰ ਸਿੰਘ,ਜਰਨੈਲ ਸਿੰਘ ਸਾਬਕਾ ਸਰਪੰਚ,ਕੁਲਵੰਤ ਸਿੰਘ ਬਾਜਵਾ,ਵਰਿੰਦਰ ਸਿੰਘ ਰਵੀ, ਬਖਸ਼ੀਸ਼ ਸਿੰਘ ਨੰਬਰਦਾਰ,ਗਿਆਨ ਸਿੰਘ ਸ਼ਾਹ,ਹਰਭਜਨ ਸਿੰਘ ਸ਼ਾਹ,ਗੁਲਜ਼ਾਰ ਸਿੰਘ ਪ੍ਰਧਾਨ,ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ ਆਦਿ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।
Leave a Reply