ਅੱਤ ਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਦੇ ਸਰਕਾਰੀ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬ ਸਰਕਾਰ ਨੂੰ ਛੁੱਟੀਆਂ ਦਾ ਐਲਾਨ ਕਰ ਦੇਣਾ ਚਾਹੀਦਾ :- ਮਨਜੀਤ ਸਿੰਘ ਖਾਲਸਾ

ਅੱਤ ਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਦੇ ਸਰਕਾਰੀ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬ ਸਰਕਾਰ ਨੂੰ ਛੁੱਟੀਆਂ ਦਾ ਐਲਾਨ ਕਰ ਦੇਣਾ ਚਾਹੀਦਾ :- ਮਨਜੀਤ ਸਿੰਘ ਖਾਲਸਾ

ਅੱਪਰਾ, 21 ਮਈ-(ਤੀਰਥ ਸਿੰਘ ਮੈਂਗੜ੍ਹਾ):-ਵੱਧਦੀ ਹੋਈ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਜਲਦ ਛੁੱਟੀਆਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪਿੰਡ ਛੋਕਰਾਂ ਦੇ ਮੈਂਬਰ ਪੰਚਾਇਤ ਮਨਜੀਤ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦੇ ਹੋਏ ਕੀਤਾ | ਉਹਨਾਂ ਕਿਹਾ ਕਿ ਅੱਤ ਦੀ ਗਰਮੀ ਅਤੇ ਤਪਸ ਲੂ ਤੋਂ ਬਚਣ ਲਈ ਬਿਨ੍ਹਾਂ ਲੋੜ ਤੋਂ ਸਾਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਤੇ ਪੰਜਾਬ ਸਰਕਾਰ ਨੂੰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਤੁਰੰਤ ਛੁੱਟੀਆਂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਬੱਚੇ ਗਰਮੀ ਤੋਂ ਬਚ ਸਕਣ, ਅੱਤ ਦੀ ਗਰਮੀ ਵਿੱਚ ਬੱਚਿਆਂ ਦੇ ਬਿਮਾਰ ਹੋਣ ਦਾ ਖੱਦਸ਼ਾ ਵੱਧ ਜਾਂਦਾ ਹੈ | ਇਸ ਮੌਕੇ ਉਹਨਾਂ ਨਾਲ਼ ਹਰਦੀਪ ਸਿੰਘ ਗੁਲਾਟੀ, ਪ੍ਰਧਾਨ ਗੁਰਦਿਆਲ ਸਿੰਘ ਮੋਰੋਂ ਆਦਿ ਵੀ ਹਾਜ਼ਿਰ ਸਨ |

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.