ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ

ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ

ਕਪੂਰਥਲਾ 10 ਅਗਸਤ ਗੌਰਵ ਮੜੀਆ 

ਅੱਜ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖੋਜੇਵਾਲ ਵਿੱਚ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਵੱਲੋਂ ਖੋਜੇਵਾਲਾ ਪਿੰਡ ਅਤੇ ਮੋਹਤਬਰਾਂ ਦੇ ਵਿਸ਼ਾਲ ਇਕੱਠ ਅਤੇ ਸਮੂਹ ਪਿੰਡ ਦੀ ਮੌਜੂਦਾ ਪੰਚਾਇਤ ਦੀ ਹਾਜ਼ਰੀ ਵਿੱਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ। ਜਿਸ ਵਿੱਚ ਬ੍ਰਦਰ ਸ਼ਿੰਦਾ ਸ਼ੀਮਾਰ ਨੂੰ ਪ੍ਰਧਾਨ, ਸੁਖਜਿੰਦਰ ਸਿੰਘ ਜਨਰਲ ਸੈਕਟਰੀ, ਬ੍ਰਦਰ ਨਰੇਸ਼ ਕੁਮਾਰ ਨੂੰ ਖਜਾਨਚੀ ਅਤੇ ਬਹੁਤ ਹੋਰਨਾਂ ਨੂੰ ਮੈਂਬਰ ਆਦਿ ਨਿਯੁਕਤ ਕੀਤਾ ਗਿਆ। ਪਿੰਡ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਆ ਰਹੀਆ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ ਅਤੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਖੜੀਆਂ ਕਰਨ ਵਾਲਿਆਂ ਨੂੰ ਵੀ ਸੁਚੇਤ ਕੀਤਾ ਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਪਿੰਡ ਪੱਧਰ ਤੇ ਇਹ ਕਮੇਟੀਆਂ ਬਣਾਈਆਂ ਜਾਣਗੀਆਂ। ਉਪਰੰਤ ਮੌਜੂਦਾ ਸਰਪੰਚ ਸਿਮਰਨਜੀਤ ਸਿੰਘ ਜੋਸ਼ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। 

ਅੱਜ ਦੇ ਇਸ ਵਿਸ਼ਾਲ ਇਕੱਠ ਵਿੱਚ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ, ਨਿਸ਼ਾਨ ਸਿੰਘ ਬਾਬਾ ਬਕਾਲਾ ਤਹਿਸੀਲ ਪ੍ਰਧਾਨ, ਕੁਲਦੀਪ ਸਿੰਘ ਖਿਆਲਾ ਜ਼ਿਲਾ ਪ੍ਰਧਾਨ, ਲਖਵਿੰਦਰ ਸਿੰਘ ਜਿਲ੍ਹਾ ਪ੍ਰਧਾਨ, ਮੋਹਨ ਸਿੰਘ ਕਰਤਾਰਪੁਰ ਪ੍ਰਧਾਨ, ਹਰਭਜਨ ਸਿੰਘ ਫਗਵਾੜਾ ਪੇਂਡੂ ਪ੍ਰਧਾਨ, ਲਖਵੀਰ ਸਿੰਘ, ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਦੇ ਪ੍ਰਧਾਨ ਸ਼ਿੰਦਾ ਕੁਮਾਰ ਪਿੰਡ ਖੋਜੇਵਾਲਾ, ਮੌਜੂਦਾ ਸਰਪੰਚ ਸਿਮਰਨਜੀਤ ਸਿੰਘ ਜੋਸ਼, ਮੌਜੂਦਾ ਪੰਚ ਨਿਰਮਲ ਲਾਲ, ਪੰਚ ਮੈਡਮ ਮੀਨਾ ਕੁਮਾਰੀ, ਪੰਚ ਮੈਡਮ ਧਰਮਜੀਤ ਕੌਰ ਤੇ ਇਸ ਤੋਂ ਇਲਾਵਾ ਕੁਲਵੰਤ ਸਿੰਘ, ਪਰਮਵੀਰ ਸਿੰਘ, ਸਤਨਾਮ ਸਿੰਘ, ਲਖਬੀਰ ਸਿੰਘ, ਬਲਵੀਰ ਸਿੰਘ, ਰਕੇਸ਼ ਕੁਮਾਰ, ਦਲਵੀਰ ਸਿੰਘ, ਸੁਰਜੀਤ ਸਿੰਘ, ਮਨੋਹਰ ਸਿੰਘ, ਸੁਖਜਿੰਦਰ ਸਿੰਘ, ਜਨਰਲ ਸੈਕਟਰੀ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਰਵੀਪਾਲ, ਖਜਾਨਚੀ ਨਰੇਸ਼ ਕੁਮਾਰ, ਸੁਰਜੀਤ ਲਾਲ, ਹੁਸਨ ਲਾਲ, ਹਰਭਜਨ ਲਾਲ ਆਦਿ ਮੌਜੂਦ ਸਨ ਇਸ ਦੇ ਨਾਲ ਹੀ ਪਿੰਡ ਦੇ ਨੌਜਵਾਨ ਤੇ ਪਤਵੰਤੇ ਸੱਜਣਾਂ ਨੇ ਇਸ ਮੌਕੇ ਹਾਜ਼ਰੀ ਭਰੀ। ਉਪਰੰਤ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਨੇ ਆਪਣੇ ਨਾਲ ਆਏ ਸਾਰੇ ਸਾਥੀਆਂ ਅਤੇ ਪਿੰਡ ਵਿੱਚ ਬਣੀ ਨਵੀਂ ਕਮੇਟੀ ਦੇ ਮੈਂਬਰਾਂ ਸਮੇਤ ਦ ਓਪਨ ਡੋਰ ਚਰਚ ਵਿੱਚ ਵੀ ਹਾਜ਼ਰੀ ਭਰੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.