ਆਈ.ਏ.ਐੱਸ. ਸ੍ਰੀਮਤੀ ਅਪਰਨਾ ਭਾਟੀਆ, ਵੱਲੋਂ ਅੱਜ ਟਾਂਗਰਾ ਦੀ ਦਾਣਾ ਮੰਡੀ ਦਾ ਦੌਰਾ
- ਰਾਸ਼ਟਰੀ
- 24 Apr, 2026 02:27 PM (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ - ਭਾਰਤ ਸਰਕਾਰ ਦੇ ਫੂਡ ਸਪਲਾਈ ਅਤੇ ਵੰਡ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਟਾਂਗਰਾ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਖੁਰਾਕ ਤੇ ਸਿਵਕ ਸਪਲਾਈ ਵਿਭਾਗ ਦੇ ਸਕੱਤਰ ਵਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ. ਬਾਬਾ ਬਕਾਲਾ ਰਜਨੀਸ਼ ਕੁਮਾਰ, ਜ਼ਿਲ਼੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਟਾਂਗਰਾ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ ਨੇ ਮੰਡੀ ਵਿੱਚ ਆਏ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਗੱਲ ਕੀਤੀ ।ਅਤੇ ਮੰਡੀ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੀ ਪ੍ਰੀਕ੍ਰਿਆ ਦੀ ਜਾਣਕਾਰੀ ਲੈਣ ਮੌਕੇ ਉਨ੍ਹਾਂ ਆੜ੍ਹਤੀਆਂ ਦੀਆਂ ਮੰਗਾਂ ਜਿਸ ਵਿੱਚ ਟਰਾਂਸਪੋਰਟੇਸ਼ਨ ਨਾ ਮਿਲਨ ਤੇ ਪਨਗਰੇਨ ਦੇ ਠੇਕੇਦਾਰ ਦਾ ਟੈਂਡਰ ਕੈਸਲ ਕਰਕੇ ਆੜ੍ਹਤੀਆਂ ਦੇ ਨਾਮ ਸਿੱਧਾ ਬਿੱਲ ਬਣਾਉਣ ਦੇ ਆਰਡਰ ਜਾਰੀ ਕੀਤੇ। ਅਤੇ ਸਰਕਾਰ ਤੱਕ ਉਨ੍ਹਾਂ ਦੀ ਗੱਲ ਪਹੁੰਚਾਉਣ ਦਾ ਭਰੋਸਾ ਦਿੱਤਾ।
- ਬੀਤੀ ਸ਼ਾਮ ਤੱਕ ਜ਼ਿਲ੍ਹੇ 353186 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ - ਡੀ.ਐੱਫ਼.ਐੱਸ.ਸੀ ਹਰਵੀਨ ਕੌਰ
- ਕਿਸਾਨਾਂ ਨੂੰ ਨਾਲ ਦੀ ਨਾਲ ਹੀ 627.39 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ
ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ਼੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 353186 ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 390780 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 353186 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 120982 ਮੀਟਰਿਕ ਟਨ, ਮਾਰਕਫੈੱਡ ਨੇ 83256 ਮੀਟਰਿਕ ਟਨ, ਪਨਸਪ ਨੇ 80741 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 55295 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 9437 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 3475 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 627.39 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਸੁਖਜੀਤ ਸਿੰਘ,ਨੈਬ ਤਹਿਸੀਲਦਾਰ ਰਣਜੀਤ ਸਿੰਘ, ਸਾਬਕਾ ਚੇਅਰਮੈਨ ਮਹਿੰਦਰ ਸਿੰਘ ਛੱਜਲਵੱਡੀ, ਮੰਡੀ ਪ੍ਰਧਾਨ ਸੁਨੀਲ ਪਾਸੀ ਜੰਡਿਆਲਾ ਗੁਰੂ, ਆੜ੍ਹਤੀ ਵਪਾਰ ਸੈੱਲ ਦੇ ਪ੍ਰਧਾਨ ਸੁਰੇਸ਼ ਕੁਮਾਰ ਟਾਂਗਰੀ, ਰਮਨ ਕੁਮਾਰ ਰੋਮੀ ਟਾਂਗਰਾ , ਮਨਜਿੰਦਰ ਸਿੰਘ ਸਰਜਾ , ਕੁਲਦੀਪ ਕੁਮਾਰ, ਰਵੀ, ਸ਼ਾਮ ਲਾਲ, ਚਰਨਜੀਤ ਸਿੰਘ ਥੋਥੀਆਂ, ਰਾਜੀਵ ਕੁਮਾਰ ਰਾਜੂ, ਆਦਿ ਆੜ੍ਹਤੀ ਹਾਜ਼ਰ ਸਨ।
Leave a Reply