ਵਿਧਾਇਕ ਸੁਖਪਾਲ ਸਿੰਘ ਖਹਿਰਾ,ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਧੌਲਾ ਨੇ ਕਾਂਗਰਸ ਦਾ "ਹੱਥ" ਫੜਿਆ
- Archived
- (Asia/Kolkata)
ਚੰਡੀਗੜ ੪ ਜੂਨ ੨੦੨੧ {ਨ਼ਜ਼ਰਾਨਾ ਨਿਊਜ਼ ਨੈੱਟਵਰਕ } -ਆਮ ਆਦਮੀ ਪਾਰਟੀ ਦੀ ਟਿਕਟ ਤੇ ਵਿਧਾਇਕ ਬਣੇ ਅਤੇ ਆਮ ਆਦਮੀ ਪਾਰਟੀ ਵੱਲੋਂ ਹੀ ਵਿਰੋਧੀ ਧਿਰ ਦੇ ਨੇਤਾ ਰਹੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਦੋ ਸਾਥੀਆਂ ਵਿਧਾਇਕਾਂ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਧੌਲਾ ਸਮੇਤ ਅੱਜ ਆਪਣੀ ਪੁਰਾਣੀ ਪਾਰਟੀ ਕਾਂਗਰਸ ਵਿੱਚ ਸ਼ਾਮਿਲ ਹੋ ਗਏ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਭੁਲੱਥ,ਜਗਦੇਵ ਸਿੰਘ ਕਮਾਲੂ ਵਿਧਾਇਕ ਮੌੜ,ਪਿਰਮਲ ਸਿੰਘ ਧੌਲਾ ਵਿਧਾਇਕ ਭਦੌੜ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ|ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਸੀਨੀਅਰ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਿਲ ਲਈ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਨੇ ਪ੍ਰਵਾਨਗੀ ਦਿੱਤੀ ਹੈ|ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪੱਜਾਬ ਇੰਚਾਰਜ ਸ੍ਰੀ ਹਰੀਸ਼ ਰਾਵਤ ਅਤੇ ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ ਤਿੰਨ ਮੈਂਬਰੀ ਕਮੇਟੀ ਨਾਲ ਵੀਚਾਰ ਵਿਟਾਂਦਰੇ ਵਿੱਚ ਦਿੱਲੀ ਵਿੱਖੇ ਰੁੱਝੇ ਹੋਏ ਹਨ ਇਸ ਲਈ ਅੱਜ ਇਸ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਏ ਇਸ ਲਈ ਉਹਨਾਂ ਦਾ ਅਸ਼ੀਰਵਾਦ ਬਾਅਦ ਵਿੱਚ ਲਿਆ ਜਾਵੇਗਾ|ਮੁੱਖ ਮੰਤਰੀ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਅਤੇ ਉਹਨਾਂ ਦੇ ਸਾਥੀਆਂ ਦੇ ਕਾੰਗਰਸ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ |