ਕਰਤਾਰਪੁਰ ਵਿਖੇ ਦਸ਼ਮੇਸ਼ ਆਗਮਨ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਤੇ ਜਾਹੋ ਜਲਾਲ ਨਾਲ ਮਨਾਇਆ
- ਗੁਰਬਾਣੀ-ਇਤਿਹਾਸ
- 20 Jan, 2025 12:00 AM (Asia/Kolkata)
ਧਾਰਮਿਕ ਸਮਾਗਮ ਵਿੱਚ ਸੰਗਤਾਂ ਨੇ ਭਰੀ ਵੱਡੀ ਗਿਣਤੀ ਵਿੱਚ ਹਾਜਿਰੀਕਰਤਾਰਪੁਰ 9 ਜਨਵਰੀ (ਭੁਪਿੰਦਰ ਸਿੰਘ ਮਾਹੀ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਅਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਜਿਸ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਸੁਖਜਿੰਦਰ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ, ਭਾਈ ਬਿਕਰਮਜੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਗੰਗਸਰ ਸਾਹਿਬ, ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਥੰਮ੍ਹ ਜੀ ਸਾਹਿਬ, ਸਮੂਹ ਇਸਤਰੀ ਸਤਸੰਗ ਸਭਾਵਾਂ ਅਤੇ ਗਿਆਨੀ ਜਗਦੀਪ ਸਿੰਘ ਕਥਾ ਵਾਚਕ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਮੈਨੇਜਰ ਸ. ਲਖਵੰਤ ਸਿੰਘ ਨੇ ਸਮੂਹ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਇਸ ਪੁਰਬ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਦੀ ਅਰਦਾਸ ਭਾਈ ਜਰਨੈਲ ਸਿੰਘ ਗ੍ਰੰਥੀ ਵੱਲੋਂ ਕੀਤੀ ਗਈ। ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਛਕਾਇਆ ਗਿਆ। ਇਸ ਮੌਕੇ ਮੈਨੇਜਰ ਸ. ਲਖਵੰਤ ਸਿੰਘ, ਭਾਈ ਜਗਜੀਤ ਸਿੰਘ ਗ੍ਰੰਥੀ, ਭਾਈ ਅਮਰਜੀਤ ਸਿੰਘ ਖਾਲਸਾ ਗ੍ਰੰਥੀ, ਤਜਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਖਾਲਸਾ, ਅਕਾਊਂਟੈਂਟ ਹਰਦੀਪ ਸਿੰਘ, ਰਛਪਾਲ ਸਿੰਘ ਮੁੰਡਾ ਪਿੰਡ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਤਿਮੋਵਾਲ, ਸੇਵਾ ਸਿੰਘ, ਕੌਂਸਲਰ ਓਂਕਾਰ ਸਿੰਘ ਮਿੱਠੂ, ਕੌਂਸਲਰ ਅਮਰਜੀਤ ਕੌਰ, ਕੌਂਸਲਰ ਮਨਜਿੰਦਰ ਕੌਰ, ਕੌਂਸਲਰ ਬਲਵਿੰਦਰ ਕੌਰ, ਅਵਤਾਰ ਸਿੰਘ, ਲਖਵੀਰ ਸਿੰਘ, ਮਨਜੀਤ ਸਿੰਘ, ਹਰਜੋਤ ਸਿੰਘ, ਰੁਪਿੰਦਰ ਸਿੰਘ, ਮਾਸਟਰ ਅਮਰੀਕ ਸਿੰਘ, ਭਾਈ ਮਨਜੀਤ ਸਿੰਘ, ਹਰਵਿੰਦਰ ਸਿੰਘ, ਪ੍ਰਿਤਪਾਲ ਸਿੰਘ ਛਾਬੜਾ, ਨਵਜੋਤ ਸਿੰਘ ਹੁੰਝਣ, ਪਰਮਜੀਤ ਸਿੰਘ, ਮਨਮੋਹਨ ਸਿੰਘ ਮਠਾੜੂ, ਚਰਨਜੀਤ ਸਿੰਘ ਨਾਗੀ, ਸਰਬਜੀਤ ਸਿੰਘ ਸਾਬੀ, ਬੀਬੀ ਬਲਬੀਰ ਕੌਰ, ਬੀਬੀ ਪਰਮਜੀਤ ਕੌਰ, ਕੁਲਜੀਤ ਕੌਰ, ਨਰਿੰਦਰ ਕੌਰ, ਹਰਬੰਸ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਿਰੀ ਭਰੀ।