ਜਲੰਧਰ ’ਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਵਾਂਗੇ: ‘ਤਿਰੰਗਾ ਯਾਤਰਾ’ ਦੌਰਾਨ ਕੇਜਰੀਵਾਲ ਦਾ ਐਲਾਨ
- Archived
- (Asia/Kolkata)
ਚੰਡੀਗੜ੍ਹ/ ਜਲੰਧਰ, 15 ਦਸੰਬਰ, 2021:ਹੱਥ ਵਿੱਚ ਤਿਰੰਗਾ, ਦਿਲ ਵਿੱਚ ਦੇਸ਼ ਭਗਤੀ ਅਤੇ ਜ਼ੁਬਾਨ ’ਤੇ ਭਾਰਤ ਮਾਤਾ ਦੀ ਜੈ ਨਾਲ ਹਜ਼ਾਰਾਂ ਲੋਕਾਂ ਦੀ ਉਤਸ਼ਾਹਿਤ ਭੀੜ ਦੇਸ਼ ਭਗਤੀ ਦੀ ਨਵੀਂ ਪਰਿਭਾਸ਼ਾ ਬਣਾ ਰਹੀ ਸੀ। ਬੁੱਧਵਾਰ ਨੂੰ ਪੂਰਾ ਜਲੰਧਰ ਸ਼ਹਿਰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆਂ ਗਿਆ। ਦਿਨ ਭਰ ਪੂਰੇ ਸ਼ਹਿਰ ’ਚ ਦੇਸ਼ ਭਗਤੀ ਦੇ ਗੀਤ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਗੂੰਜਦੇ ਰਹੇ। ਇਹ ਨਜ਼ਾਰਾ ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੀਤੀ ਤਿਰੰਗਾ ਯਾਤਰਾ ਦਾ ਸੀ, ਜਿਸ ਦੀ ਅਗਵਾਈ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਸਨ।