ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਪਿੰਡ ਬੱਸੀ ਵਿਖੇ ਛੇ ਰੋਜ਼ਾ ਗੁਰਮਤਿ ਕੈਂਪ ਲਗਾਇਆ
- ਧਾਰਮਿਕ
- 13 Jun, 2026 08:04 AM (Asia/Kolkata)
ਕਪੂਰਥਲਾ/ ਭੁਲੱਥ , ਗੌਰਵ ਮੜੀਆ - ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਮਿਤੀ 07-06-2026 ਤੋਂ 12-06-2026 ਤੱਕ ਹਲਕਾ ਭੁਲੱਥ ਦੇ ਪਿੰਡ ਬੱਸੀ ਦੇ ਗੁਰਦੁਆਰਾ ਕਲਗੀਧਰ ਦਸ਼ਮੇਸ਼ ਪਿਤਾ ਜੀ ਵਿਖੇ ਸੰਤ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 76ਵੀਂ ਸਾਲਾਨਾ ਬਰਸੀ ਅਤੇ 1984 ਘਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਸਲਾਨਾ ਯਾਦ ਨੂੰ ਸਮਰਪਿਤ ਪੰਜਵਾਂ ਛੇ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਪ੍ਰੇਮਜੀਤ ਸਿੰਘ ਢੱਡੇ , ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਦੱਸਿਆ ਕਿ ਕੈਂਪ ਵਿੱਚ 47 ਸਿੱਖਿਆਰਥੀਆਂ ਨੇ ਭਾਗ ਲਿਆ। ਭਾਈ ਪ੍ਰੇਮਜੀਤ ਸਿੰਘ ਢੱਡੇ,ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਗੁਰਬਾਣੀ ਬਾਣੀ ਦੀ ਸੰਥਿਆ ਕਰਾਈ ਗਈ |

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਚਾਰਕ ਭਾਈ ਸੁਖਦੀਪ ਸਿੰਘ ਅਤੇ ਭਾਈ ਹਰਜੀਤ ਸਿੰਘ ਢਾਡੀ ਅਤੇ ਸਾਬਕਾ ਵਿਦਿਆਰਥੀ ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ, ਸੁਲਤਾਨਪੁਰ ਲੋਧੀ ਵੱਲੋਂ ਗੁਰ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਪੜ੍ਹਾਏ ਗਏ| ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਵਿਦੇਸ਼ੀ ਵੀਰਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ| ਸਨਮਾਨਿਤ ਕਰਨ ਦੀ ਸੇਵਾ ਭਾਈ ਪ੍ਰੇਮਜੀਤ ਸਿੰਘ ਢੱਡੇ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਪ੍ਰੋਫੈਸਰ ਭਾਈ ਸਰਬਜੀਤ ਸਿੰਘ ਧੂੰਦਾ, ਭਾਈ ਜਸਵਿੰਦਰ ਸਿੰਘ, ਬੱਸੀ (ਬੈਲਜੀਅਮ) ਆਦਿ ਨੇ ਨਿਭਾਈ| ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਵੱਲੋਂ ਤਮਗੇ,ਪ੍ਰਸੰਸਾ ਪੱਤਰ ਅਤੇ ਧਾਰਮਿਕ ਸਾਹਿਤ ਵੰਡਿਆ| ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਲਖਬੀਰ ਸਿੰਘ ਬੱਸੀ ਨੇ ਨਿਭਾਈ ਅਤੇ ਸ:ਹਰਜਿੰਦਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਅਤੇ ਸ :ਗੁਰਿੰਦਰ ਸਿੰਘ ਮਥਰੇਵਾਲ,ਸਕੱਤਰ ਧਰਮ ਪ੍ਰਚਾਰ ਕਮੇਟੀ ਦਾ ਸਹਿਯੋਗ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ¡ਮੈਡਮ ਸਤਵਿੰਦਰ ਕੌਰ ਆਂਗਣਵਾੜੀ ਵਰਕਰ ਵਲੋਂ ਬੱਚਿਆਂ ਦੀ ਹਾਜ਼ਰੀ ਲਗਾਉਣ ਅਤੇ ਰਿਫਰੈਸ਼ਮੈਂਟ ਦਾ ਪੂਰਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜਸਵਿੰਦਰ ਸਿੰਘ ਲੰਮੇ, ਪ੍ਰਬੰਧਕ ਕਮੇਟੀ ਦੇ ਮੇਂਬਰ, ਸਿਖਿਆਰਥੀਆਂ ਦੇ ਮਾਪੇ, ਨਗਰ ਦੇ ਪਤਵਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ|
Leave a Reply