ਸ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਵਾਲੇ ਝੂਠ ਦਾ ਪਰਦਾਫਾਸ਼ ਕੀਤਾ - ਗਿਆਨੀ ਹਰਪ੍ਰੀਤ ਸਿੰਘ।

ਸ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਵਾਲੇ ਝੂਠ ਦਾ ਪਰਦਾਫਾਸ਼ ਕੀਤਾ - ਗਿਆਨੀ ਹਰਪ੍ਰੀਤ ਸਿੰਘ।

ਚੰਡੀਗੜ੍ਹ-: 13 ਅਕਤੂਬਰ , ਮੰਗਤ ਸਿੰਘ ਸੈਦਪੁਰ -ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਨੌਜਵਾਨ ਐਕਟੀਵਿਸਟ ਸ ਪਰਵਿੰਦਰ ਸਿੰਘ ਝੋਟਾ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਇਸ ਕਤਲ ਨਾਲ ਸਾਬਤ ਹੋ ਗਿਆ ਹੈ ਕਿ ਪੰਜਾਬ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਵਾਲੇ ਦਾਅਵੇ ਕਿੰਨੇ ਖੋਖਲੇ ਹਨ। ਜਿੱਥੇ ਕਿ ਇਕ ਨੌਜਵਾਨ ਨੂੰ ਇਸ ਲਈ ਕਤਲ ਕਰ ਦਿੱਤਾ ਜਾਂਦਾ ਹੈ, ਕਿਉਂਕਿ ਉਹ ਨਸ਼ਾ ਵੇਚਣ ਦੇ ਖਿਲਾਫ ਅਵਾਜ ਉਠਾ ਰਿਹਾ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਦੇ ਨਸ਼ਿਆਂ ਖਿਲਾਫ ਯੁੱਧ ਵਾਲੇ ਦਾਅਵੇ ਵਿੱਚ ਜਰਾ ਵੀ ਦਮ ਹੁੰਦਾ ਤਾਂ ਇਕ ਨਸ਼ਾ ਵੇਚਣ ਵਾਲਾ ਸ਼ਰੇਆਮ ਕੈਮਰੇ ਦੇ ਸਾਹਮਣੇ ਨਸ਼ਾ ਵੇਚਣ ਤੋਂ ਰੋਕਣ ਵਾਲੇ ਦਾ ਕਤਲ ਨਾ ਕਰ ਦਿੰਦਾ। ਉਹਨਾਂ ਕਿਹਾ ਕਿ ਵੀਡੀਓ ਵਿੱਚ ਸਾਫ ਪਤਾ ਚਲਦਾ ਹੈ ਕਿ ਸ ਪਰਵਿੰਦਰ ਸਿੰਘ ਪੁਲਿਸ ਅਧਿਕਾਰੀਆਂ ਨੂੰ ਫੋਨ ਕਰ ਰਿਹਾ ਸੀ ਪਰ ਕੋਈ ਉਸਦਾ ਫੋਨ ਨਹੀਂ ਚੁੱਕਦਾ। ਇਹ ਅਮਨ ਕਾਨੂੰਨ ਦੀ ਵਿਵਸਥਾ 'ਤੇ ਵੀ ਇਕ ਗੰਭੀਰ ਸਵਾਲ ਹੈ। ਜੇ ਪੁਲਿਸ ਮੌਕੇ 'ਤੇ ਪਹੁੰਚ ਕੇ ਢੁਕਵੀਂ ਕਾਰਵਾਈ ਕਰਦੀ ਤਾਂ ਇਕ ਦਲੇਰ ਨੌਜਵਾਨ ਨੂੰ ਆਪਣੀ ਜਾਨ ਨਾ ਗਵਾਉਣੀ ਪੈਂਦੀ। ਗਿਆਨੀ ਹਰਪ੍ਰੀਤ ਸਿੰਘ ਨੇ ਕਾਤਲ ਦੇ ਨਾਲ-ਨਾਲ ਉਹਨਾਂ ਸਾਰੇ ਅਧਿਕਾਰੀਆਂ 'ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਿੰਨਾ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਨੂੰ ਨਹੀਂ ਸੰਭਾਲਿਆ। 

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.