ਲੋਕਾਂ ਨਾਲ ਸਿੱਧਾ ਰਾਬਤਾ ਹੀ ਸੰਗਤ ਦਰਸ਼ਨ ਦਾ ਮੁੱਖ ਮਕਸਦ : ਰਮਨਦੀਪ ਕੌਰ,ਬਿੱਲਾ ਸ਼ੇਰੋਂ

ਲੋਕਾਂ ਨਾਲ ਸਿੱਧਾ ਰਾਬਤਾ ਹੀ ਸੰਗਤ ਦਰਸ਼ਨ ਦਾ ਮੁੱਖ ਮਕਸਦ : ਰਮਨਦੀਪ ਕੌਰ,ਬਿੱਲਾ ਸ਼ੇਰੋਂ

ਪਿੰਡ ਕਾਹਲਵਾਂ 'ਚ ਸੰਗਤ ਦਰਸ਼ਨ ਦੌਰਾਨ ਬੀਬਾ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,22 ਅਗਸਤ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਪੱਧਰ ’ਤੇ ਸੰਗਤ ਦਰਸ਼ਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਲੜੀ ਤਹਿਤ ਪਿੰਡ ਕਾਹਲਵਾਂ ਵਿਖੇ ਪਹੁੰਚੇ ਦੋਵਾਂ ਆਗੂਆਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ,ਸਮੱਸਿਆਵਾਂ ਅਤੇ ਸੁਝਾਅ ਸੁਣੇ।

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪਿੰਡ ਨਾਲ ਸਬੰਧਤ ਵੱਖ-ਵੱਖ ਮਸਲੇ ਦੋਵਾਂ ਆਗੂਆਂ ਦੇ ਧਿਆਨ ਵਿੱਚ ਲਿਆਂਦੇ ਗਏ। ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਸੰਗਤ ਦਰਸ਼ਨ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ।ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਯੋਗ ਪੱਧਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਵੱਲੋਂ ਸਾਹਮਣੇ ਲਿਆਂਦੇ ਮਸਲਿਆਂ ਨੂੰ ਸੁਣਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਹਰ ਪੱਧਰ ’ਤੇ ਖੜ੍ਹੇ ਰਹਿ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ।

ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ਼ ਸਿੰਘ ਕਾਹਲਵਾਂ, ਮੈਂਬਰ ਪੀਏਸੀ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਕਿਰਪਾ ਸਿੰਘ,ਮੈਨੇਜਰ ਨਿਰਮਲ ਸਿੰਘ ਕਾਹਲਵਾਂ,ਸੁਖਦੇਵ ਸਿੰਘ, ਵਜ਼ੀਰ ਸਿੰਘ,ਸਰਪੰਚ ਜਗਦੀਪ ਸਿੰਘ ਮਿੰਟੂ,ਹਰਭਜਨ ਸਿੰਘ, ਸਵਰਨ ਸਿੰਘ, ਜਸਬੀਰ ਸਿੰਘ ਜੱਸ ਕਾਹਲਵਾਂ,ਨਿਸ਼ਾਨ ਸਿੰਘ, ਸਕੱਤਰ ਸਿੰਘ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.