ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ-ਖੋਜੇਵਾਲ
- ਰਾਜਨੀਤੀ
- 25 Jul, 2026 11:39 AM (Asia/Kolkata)
ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਨਤਮਸਤਕ ਹੋਏ ਭਾਜਪਾ ਹਲਕਾ ਇੰਚਾਰਜ ਖੋਜੇਵਾਲ
ਕਪੂਰਥਲਾ 25 ਜੁਲਾਈ ਗੌਰਵ ਮੜੀਆ
ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਦੇ ਛੇਵੇਂ ਮਹਾਂਪੁਰਖਾ ਮਾਨ ਬਾਬਾ ਸੰਤ ਦਾਸ ਜੀ ਦੇ ਸਲਾਨਾਂ ਜੋੜ ਮੇਲੇ ਦੇ ਸਬੰਧ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਸਮਾਗਮ ਵਿੱਚ ਸਾ ਜਿਲਾ ਪਰਧਾਨ ਅਤੇ ਭਾਜਪਾ ਹਲਕਾ ਇੰਚਾਰਜ ਕਪੂਰਥਲਾ ਸ ਰਣਜੀਤ ਸਿੰਘ ਖੋਜੇਵਾਲ ਨੇ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਤੇ ਖੋਜੇਵਾਲ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੁੰਦੀਆਂ ਸਭ ਦੀ ਚੰਗੀ ਸਿਹਤ,ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਦੀ ਮੇਹਰ ਨਾਲ ਹੀ ਜੀਵਨ ਵਿੱਚ ਸੁੱਖ-ਸਮ੍ਰਿੱਧੀ ਆਉਂਦੀ ਹੈ ਅਤੇ ਮਨੁੱਖ ਨੂੰ ਸਹੀ ਰਸਤਾ ਮਿਲਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਉਹ ਦਿਲੋਂ ਕਾਮਨਾ ਕਰਦੇ ਹਨ ਕਿ ਵਾਹਿਗੁਰੂ ਜੀ ਸਭ ਦੇ ਜੀਵਨ ਵਿੱਚ ਤੰਦਰੁਸਤੀ, ਤਰੱਕੀਆਂ ਅਤੇ ਖੁਸ਼ੀਆਂ ਭਰਿਆ ਜੀਵਨ ਬਖਸ਼ਣ।

ਉਨ੍ਹਾਂਨੇ ਕਿਹਾ ਕਿ ਸਾਡੀ ਧਰਤੀ ਗੁਰੂਆਂ ਪੀਰਾਂ-ਪੈਗੰਬਰਾਂ ਦੀ ਉਹ ਪਾਵਨ ਧਰਤੀ ਹੈ ਜਿੱਥੇ ਅਨੇਕਾਂ ਪੀਰਾਂ-ਪੈਗੰਬਰਾਂ ਨੇ ਰਹਿ ਕੇ ਸਮੁੱਚੀ ਮਾਨਵਤਾ ਨੂੰ ਆਪਸੀ ਪਿਆਰ ਭਾਈਚਾਰਕ ਸਾਂਝ ਬਣਾਏ ਰੱਖਣ ਦਾ ਸੰਦੇਸ਼ ਦਿੱਤਾ।ਅੱਜ ਉਹਨਾਂ ਦੇ ਦਰਬਾਰ ਤੇ ਲੱਗਦੇ ਮੇਲੇ ਸਾਨੂੰ ਉਨ੍ਹਾਂ ਦੀ ਯਾਦ ਦਿਵਾਉਂਦੇ ਹਨ ਅਤੇ ਆਪਸੀ ਪੇ੍ਮ ਪਿਆਰ ਨਾਲ ਜਿਉਣਾ ਸਿਖਾਉਂਦੇ ਹਨ ਅਤੇ ਅਸ਼ੀਰਵਾਦ ਵੀ ਦਿੰਦੇ ਹਨ।ਇਸ ਮੌਕੇ ਖੋਜੇਵਾਲ ਨੇ ਪ੍ਰਬੰਧਕ ਕਮੇਟੀ ਦੀ ਸਮੁੱਚੀ ਟੀਮ ਦੀ ਸ਼ਲਾਂਘਾ ਕੀਤੀ ਤੇ ਕਿਹਾ ਕਿ ਜੋ ਹਰ ਸਾਲ ਇਸ ਜੋੜ ਮੇਲੇ ਰਾਹੀਂ ਸਾਰਿਆਂ ਨੂੰ ਆਪਸ ਵਿੱਚ ਮਿਲਵਰਤਨ ਦਾ ਸੰਦੇਸ਼ ਦਿੰਦੇ ਹਨ।ਇਸ ਮੌਕੇ ਤੇ ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲੇ,ਸੰਤ ਬਾਬਾ ਮਹਾਤਮਾ ਮੁਨੀ ਜੀ ਖੇੜਾ ਬੇਟ ਵਾਲੇ,ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸਰਕਲ ਬੇਟ ਪਰਧਾਨ ਬਲਵੰਤ ਸਿੰਘ ਬੂਟਾਂ,ਸੁਰਜੀਤ ਸਿੰਘ,ਗੁਰਜੀਤ ਸਿੰਘ ਝਲ ਠੀਕਰੀਵਾਲ ,ਬਲਵੀਰ ਸਿੰਘ,ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Leave a Reply