ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਮਿਲਿਆ ਵੱਡਾ ਬਲ

ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਮਿਲਿਆ ਵੱਡਾ ਬਲ

 ਪਿੰਡ ਮੱਜੂਪੁਰ ਵਿਖੇ ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਭਾਜਪਾ ਵਿੱਚ ਸ਼ਾਮਲ

 ਰਾਕੇਸ਼ ਨਈਅਰ ਚੋਹਲਾ ਤਰਨਤਾਰਨ,29 ਅਗਸਤ 

 ਵਿਧਾਨ ਸਭਾ ਹਲਕਾ ਤਰਨਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਉਸ ਵੇਲੇ ਵੱਡਾ ਮਿਲਿਆ ਜਦ ਇਸ ਹਲਕੇ ਦੇ ਪਿੰਡ ਮੱਜੂਪੁਰ ਵਿਖੇ ਪਿੰਡ ਨਿਵਾਸੀ ਸਾਬਕਾ ਸੈਨਿਕ ਸਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ ਭਾਜਪਾ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਜਗੀਰ ਸਿੰਘ,ਬਾਬਾ ਗੁਰਸੇਵਕ ਸਿੰਘ,ਸਾਬਕਾ ਪੰਚਾਇਤ ਮੈਂਬਰ ਰਸਾਲ ਸਿੰਘ,ਬਾਬਾ ਬਿਕਰਮਜੀਤ ਸਿੰਘ,ਬਾਬਾ ਮਲਕੀਤ ਸਿੰਘ,ਬਾਬਾ ਅਵਤਾਰ ਸਿੰਘ,ਸਰਵਨ ਸਿੰਘ,ਲਵਪ੍ਰੀਤ ਸਿੰਘ,ਜਸਵੰਤ ਸਿੰਘ ਤੇ ਸਾਥੀਆਂ ਨੂੰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸੰਬੋਧਨ ਕਰਦਿਆਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ,ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾ ਕੇ ਆਪਣੇ ਅਰਬਾਂ ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ।ਇਸ ਮੌਕੇ ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ।ਉਨਾਂ ਕਿਹਾ ਕਿ ਜਿਵੇਂ ਪਿੰਡ ਮੱਜੂਪੁਰ ਵਿੱਚ ਸੈਂਕੜੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ।ਇਸੇ ਤਰਾਂ ਤਰਨਤਾਰਨ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ ਤੇ ਬਿਠਾਉਣ ਲਈ ਉਤਾਵਲਾ ਹੈ। ਇਸ ਮੌਕੇ 'ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ,ਐਸਸੀ ਮੋਰਚਾ ਜਿਲਾ ਪ੍ਰਧਾਨ ਅਵਤਾਰ ਸਿੰਘ ਬੰਟੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਮਾਸਟਰ ਬਲਦੇਵ ਸਿੰਘ ਮੰਡ,ਘੁੱਲਾ ਸਿੰਘ ਬਲਜਿੰਦਰ ਸਿੰਘ ਚੀਮਾ,ਗੁਰਮੁਖ ਸਿੰਘ ਸੰਧੂ ਮਹਾਂਰਾਸ਼ਟਰ ਵਾਲੇ,ਬਲਧੀਰ ਸਿੰਘ, ਨਵਪ੍ਰੀਤ ਸਿੰਘ ਛਾਪਾ ਅਤੇ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.