ਵਿਧਾਇਕ ਲਾਲਪੁਰਾ ਨੇ ਪਿੰਡ ਕੱਦ ਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਦਿੱਤੀ ਵਧਾਈ
- ਰਾਜਨੀਤੀ
- 29 Apr, 2026 01:46 PM (Asia/Kolkata)
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,29 ਅਪ੍ਰੈਲ
ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਿੰਡ ਕੱਦ ਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਸੀ.ਬੀ.ਐਸ.ਈ ਦੀ ਦਸਵੀਂ ਜਮਾਤ ਵਿੱਚੋਂ 99.6 ਫੀਸਦੀ ਅੰਕ ਪ੍ਰਾਪਤ ਕਰਨ ‘ਤੇ ਦਿਲੋਂ ਵਧਾਈ ਦਿੱਤੀ ਗਈ।ਇਸ ਦੌਰਾਨ ਉਨ੍ਹਾਂ ਗੁਰਅੰਸ਼ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਸਨਮਾਨਿਤ ਵੀ ਕੀਤਾ।ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਉਸ ਦੇ ਪਰਿਵਾਰ ਲਈ,ਸਗੋਂ ਸਾਰੇ ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਐਲਾਨ ਕੀਤਾ ਕਿ ਗੁਰਅੰਸ਼ ਸਿੰਘ ਦੀ ਇਸ ਸ਼ਾਨਦਾਰ ਸਫਲਤਾ ਨੂੰ ਸਮਰਪਿਤ ਕਰਦੇ ਹੋਏ ਪਿੰਡ ਕੱਦ ਗਿੱਲ ਕਲਾਂ ਵਿੱਚ ਇਕ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ।
ਵਿਧਾਇਕ ਲਾਲਪੁਰਾ ਨੇ ਪਿੰਡ ਕੱਦ ਗਿੱਲ ਕਲਾਂ ਦੇ ਹੋਣਹਾਰ ਵਿਦਿਆਰਥੀ ਗੁਰਅੰਸ਼ ਸਿੰਘ ਨੂੰ ਦਿੱਤੀ ਵਧਾਈ
- -ਕਿਹਾ,ਗੁਰਅੰਸ਼ ਸਿੰਘ ਨੇ 99.6 ਫੀਸਦੀ ਅੰਕ ਪ੍ਰਾਪਤ ਕਰਕੇ ਇਲਾਕੇ ਦਾ ਵਧਾਇਆ ਮਾਣ
- ਸ਼ਾਨਦਾਰ ਸਫਲਤਾ ਨੂੰ ਸਮਰਪਿਤ ਪਿੰਡ ਵਿੱਚ ਆਧੁਨਿਕ ਲਾਇਬ੍ਰੇਰੀ ਬਣਾਉਣ ਦਾ ਕੀਤਾ ਐਲਾਨ
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.
Leave a Reply