ਬਲਕਾਰ ਸਿੰਘ ਸ਼ੇਰੋਂ ਸਾਥੀਆਂ ਸਮੇਤ ਗੁਰਦੁਆਰਾ ਬਾਬਾ ਲੂਆਂ ਸਾਹਿਬ ਵਿਖੇ ਹੋਏ ਨਤਮਸਤਕ
- ਰਾਜਨੀਤੀ
- 03 Aug, 2026 02:26 PM (Asia/Kolkata)
ਸਰਬੱਤ ਦੇ ਭਲੇ,ਪੰਥ ਦੀ ਚੜ੍ਹਦੀ ਕਲਾ ਅਤੇ ਹਲਕੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,3 ਅਗਸਤ
ਚੋਹਲਾ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਬਾਬਾ ਲੂਆਂ ਸਾਹਿਬ ਜੀ ਦੇ ਅਸਥਾਨ 'ਤੇ ਸਲਾਨਾ ਜੋੜ ਮੇਲਾ ਅਤੇ ਬਾਬਾ ਵਰਿਆਮ ਸਿੰਘ ਜੀ ਦੀ ਸਲਾਨਾ ਬਰਸੀ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਾਵਨ ਮੌਕੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਭਰਾ ਬਲਕਾਰ ਸਿੰਘ ਸ਼ੇਰੋਂ ਨੇ ਆਪਣੇ ਸਾਥੀਆਂ ਸਮੇਤ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਬਲਕਾਰ ਸਿੰਘ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਬੱਤ ਦੇ ਭਲੇ,ਪੰਥ ਦੀ ਚੜ੍ਹਦੀ ਕਲਾ ਅਤੇ ਹਲਕਾ ਖਡੂਰ ਸਾਹਿਬ ਸਮੇਤ ਸਮੂਹ ਇਲਾਕੇ ਦੀ ਤਰੱਕੀ,ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਨਾਲ ਜੁੜ ਕੇ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਮਿਲਦਾ ਹੈ,ਜਿਸ ਨੂੰ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।
ਇਸ ਮੌਕੇ ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ ਜ਼ਿਲ੍ਹਾ ਤਰਨਤਾਰਨ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਸਰਪੰਚ ਜੰਗਸ਼ੇਰ ਸਿੰਘ ਟੋਨੀ,ਨਿਰਵੈਲ ਸਿੰਘ ਚੋਹਲਾ ਸਾਹਿਬ,ਗੁਰਵੇਲ ਸਿੰਘ ਫੌਜੀ,ਸੁਨੀਲ ਕੁਮਾਰ ਸ਼ੀਲੂ, ਮੁਹੱਬਤਪਾਲ ਸਿੰਘ,ਰਾਹੁਲ ਧੀਰ,ਅਕਾਸ਼ਦੀਪ ਸਿੰਘ, ਹੁਸਨਪ੍ਰੀਤ ਸਿੰਘ ਅਤੇ ਹੋਰ ਸਾਥੀ ਵੀ ਹਾਜ਼ਰ ਸਨ।
Leave a Reply