ਵਿਰਾਸਤੀ ਸ਼ਹਿਰ ਵਿਚ ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਨੇ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੀ ਕਰਵਾਈ ਸ਼ੁਰੂਆਤ

ਵਿਰਾਸਤੀ ਸ਼ਹਿਰ ਵਿਚ ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਨੇ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੀ ਕਰਵਾਈ ਸ਼ੁਰੂਆਤ

ਕਪੂਰਥਲਾ 29 ਅਗਸਤ ਗੌਰਵ ਮੜੀਆ
 

ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਦੇ ਮਕਸਦ ਨਾਲ ਅੱਜ ਤੋਂ 7 ਸਤੰਬਰ ਤੱਕ ਚਲਾਈ ਜਾ ਰਹੀ 10 ਰੋਜ਼ਾ ਮਿਸ਼ਨ ਕਲੀਨ ਪੰਜਾਬ ਮੁਹਿੰਮ ਦੀ ਕਪੂਰਥਲਾ ਵਿਚ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵਲੋਂ ਕਰਵਾਈ ਗਈ।ਇਸ ਦੌਰਾਨ ਨਗਰ ਨਿਗਮ ਕਪੂਰਥਲਾ ਅਤੇ ਆਈਟੀਸੀ ਮਿਸ਼ਨ ਸੁਨਹਿਰਾ ਕੱਲ ਦੇ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਏ ਜਾ ਰਹੇ ਸਵੱਛਤਾ ਅਭਿਆਨ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਸ਼ਮੂਲੀਅਤ ਕਰਦਿਆਂ ਖੁੱਦ ਝਾੜੂ ਫੜ ਕੇ ਸਫਾਈ ਵੀ ਕੀਤੀ।ਇਸ ਮੌਕੇ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਤੇ ਐਡਵੋਕੇਟ ਚੰਦੀ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਸ਼ਹਿਰ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂਨੇ ਕਿਹਾ ਕਿ ਇੱਕ ਸਾਫ਼ ਸ਼ਹਿਰ ਸਾਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਵਾਤਾਵਰਣ ਨੂੰ ਸੋਹਣਾ ਬਣਾਉਂਦਾ ਹੈ।ਐਡਵੋਕੇਟ ਚੰਦੀ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ,ਕੂੜਾ ਨਾ ਫੈਲਾਉਣ ਅਤੇ ਸਫ਼ਾਈ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਕਾਰਜਾਂ ਨੂੰ ਤੇਜ਼ ਕੀਤਾ ਜਾਵੇਗਾ।ਇਸ ਦੇ ਨਾਲ ਹੀ ਸ਼ਹਿਰ ਵਿਚ ਗੈਰ-ਕਾਨੂੰਨੀ ਢੰਗ ਨਾਲ ਲਗਾਈਆਂ ਜਾ ਰਹੀਆਂ ਰੇਹੜੀਆਂ ਨੂੰ ਹਟਾਇਆ ਜਾਵੇਗਾ ਅਤੇ ਜਿੱਥੇ ਵੀ ਗੰਦਗੀ ਜਾਂ ਕੂੜੇ ਦੀ ਸਮੱਸਿਆ ਸਾਹਮਣੇ ਆਵੇਗੀ,ਉਸ ਦਾ ਤੁਰੰਤ ਹੱਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ।ਉਨ੍ਹਾਂਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਵਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.