ਖਡੂਰ ਸਾਹਿਬ 'ਚ ਅਕਾਲੀ ਦਲ ਦਾ ਵਧਿਆ ਆਧਾਰ,ਤੁੜ 'ਚ ਕਈ ਆਗੂ ਪਰਿਵਾਰਾਂ ਸਮੇਤ ਹੋਏ ਸ਼ਾਮਲ
- ਰਾਜਨੀਤੀ
- 24 Aug, 2026 04:10 PM (Asia/Kolkata)
ਲੋਕਾਂ ਨਾਲ ਸਿੱਧਾ ਰਾਬਤਾ ਅਕਾਲੀ ਦਲ ਦੀ ਤਰਜੀਹ-ਰਮਨਦੀਪ ਕੌਰ,ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਅਗਸਤ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਤੁੜ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਕਰਵਾਏ ਗਏ ਸੰਗਤ ਦਰਸ਼ਨ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਕਈ ਵਿਅਕਤੀ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਮੈਂਬਰ ਪੰਚਾਇਤ ਗੁਰਤੇਜ ਸਿੰਘ, ਪਗਟ ਸਿੰਘ, ਦੇਸਾ ਸਿੰਘ, ਅਮਰੀਕ ਸਿੰਘ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਜਤਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਸ਼ਾਮਲ ਸਨ। ਪਾਰਟੀ ਵਿੱਚ ਸ਼ਾਮਲ ਹੋਣ ’ਤੇ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਹੋਏ ਇਕੱਠ ਦੌਰਾਨ ਸਰਪੰਚ ਬਿੱਲਾ ਸ਼ੇਰੋਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਵਿੱਚ ਪਾਰਟੀ ਦੀ ਭੂਮਿਕਾ ਬਾਰੇ ਵੀ ਵਿਚਾਰ ਸਾਂਝੇ ਕੀਤੇ।
ਸਰਪੰਚ ਬਿੱਲਾ ਸ਼ੇਰੋਂ ਨੇ ਕਿਹਾ ਕਿ ਪੰਜਾਬ ਦੀ ਅਸਲ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਹੋਈ ਹੈ ਅਤੇ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਦਿਨੋਂ-ਦਿਨ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਧ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਲੋਕਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਇਸ ਦਾ ਸਪੱਸ਼ਟ ਪ੍ਰਗਟਾਵਾ ਹੈ।
ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀਸੀ ਵਿੰਗ, ਕਸ਼ਮੀਰ ਸਿੰਘ ਹਲਕਾ ਪ੍ਰਧਾਨ ਐਸਸੀ ਵਿੰਗ,ਮੋਹਨ ਸਿੰਘ ਭੈਲ,ਸਰਪੰਚ ਜਗਦੀਪ ਸਿੰਘ ਮਿੰਟੂ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ ,ਪਲਵਿੰਦਰ ਸਿੰਘ ਡਿਆਲ, ਦਿਲਬਾਗ਼ ਸਿੰਘ,ਸਵਿੰਦਰ ਸਿੰਘ,ਨਿਰਮਲ ਸਿੰਘ,ਸੁਖਦੇਵ ਸਿੰਘ, ਗੁਰਦਿਆਲ ਸਿੰਘ,ਦਿਆਲ ਸਿੰਘ,ਬਲਬੀਰ ਸਿੰਘ, ਜੋਗਿੰਦਰ ਸਿੰਘ,ਗੁਰਨਾਮ ਸਿੰਘ,ਅਮਰੀਕ ਸਿੰਘ, ਜੋਗਿੰਦਰ ਸਿੰਘ ਮੈਂਬਰ ਪੰਚਾਇਤ,ਕਸ਼ਮੀਰ ਸਿੰਘ,ਜਸਵੰਤ ਸਿੰਘ, ਜਸਵੰਤ ਸਿੰਘ ਫੌਜੀ,ਗੁਰਦੀਪ ਸਿੰਘ,ਹਰਦਿਆਲ ਸਿੰਘ, ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।
Leave a Reply