ਰਾਜਾ ਵੜਿੰਗ ਦੇ ਦੁਬਾਰਾ ਸੂਬਾ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਮਜ਼ਬੂਤ-ਨਰੇਸ਼ ਭਾਰਦਵਾਜ
- ਰਾਜਨੀਤੀ
- 03 Jul, 2026 01:49 PM (Asia/Kolkata)
ਫਗਵਾੜਾ 3 ਜੁਲਾਈ ਗੌਰਵ ਮੜੀਆ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈ ਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੁਬਾਰਾ ਸੂਬਾ ਪ੍ਰਧਾਨ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦਾ ਮੁਖੀ,ਪ੍ਰਤਾਪ ਸਿੰਘ ਬਾਜਵਾ ਨੂੰ ਵਿਧਾਇਕ ਦਲ ਦਾ ਆਗੂ,ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਕੋਰ ਕਮੇਟੀ ਦਾ ਚੇਅਰਮੈਨ ਅਤੇ ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ, ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਇਹ ਨਿਯੁਕਤੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਜ਼ਬੂਤ ਪ੍ਰਦਰਸ਼ਨ ਕਰਕੇ ਅਤੇ ਸਰਕਾਰ ਬਣਾਏਗੀ।ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਤਜਰਬੇ ਨਾਲ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾਵੇਗਾ।ਨਰੇਸ਼ ਭਾਰਦਵਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਸਥਿਤੀ ਨੂੰ ਬੁਰੀ ਤਰ੍ਹਾਂ ਵਿਗਾੜ ਦਿੱਤਾ ਹੈ,ਜੋ ਕਦੇ ਸਵਰਗ ਸੀ ਨੂੰ ਨਰਕ ਵਿੱਚ ਬਦਲ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਸਰਕਾਰ ਭਾਰੀ ਜਿੱਤ ਨਾਲ ਬਣੇਗੀ।ਨਰੇਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਇੱਕ ਵਾਰ ਫਿਰ ਸੋਨੇ ਦੀ ਚਿੜੀ ਬਣਾਇਆ ਜਾਵੇਗਾ ਅਤੇ ਇੱਥੇ ਕਾਨੂੰਨ ਵਿਵਸਥਾ ਦੀ ਸਥਿਤੀ ਸਥਾਪਤ ਹੋਵੇਗੀ।ਇਸ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਫਗਵਾੜਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।
Leave a Reply