ਸ਼੍ਰੋਮਣੀ ਅਕਾਲੀ ਦਲ ਵੱਲੋਂ ਫਿਲੌਰ ਵਿਖੇ ਬਿਜਲੀ ਕੱਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਫਿਲੌਰ ਵਿਖੇ ਬਿਜਲੀ ਕੱਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਅੱਪਰਾ,30 ਅਪ੍ਰੈਲ (ਤੀਰਥ ਸਿੰਘ ਮੈਂਗੜ੍ਹਾ) ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਿਲੌਰ ਦੇ SDM ਦਫਤਰ ਅੱਗੇ ਵਧ ਰਹੇ ਬਿਜਲੀ ਕੱਟਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਸੁਚੱਜੇ ਪ੍ਰਬੰਧਾਂ ਅਤੇ ਸੁਹਿਰਦ ਯਤਨਾਂ ਨਾਲ ਪੰਜਾਬ ਵਾਧੂ ਬਿਜਲੀ ਵਾਲ਼ਾ ਸੂਬਾ ਬਣਿਆ ਸੀ, ਪਰੰਤੂ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮ ਨੀਤੀਆਂ ਕਾਰਨ ਅੱਜ ਪੰਜਾਬ ਬਿਜਲੀ ਕੱਟਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਬਣ ਗਿਆ ਹੈ।
ਬਲਦੇਵ ਸਿੰਘ ਖਹਿਰਾ ਨੇ ਦੱਸਿਆ ਕਿ ਵੱਧ ਰਹੀ ਗਰਮੀ ਦੇ ਮੌਸਮ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਿਲ ਬਣਾ ਦਿੱਤੀ ਹੈ। ਕਿਸਾਨਾਂ, ਵਪਾਰੀਆਂ ਅਤੇ ਘਰੇਲੂ ਖਪਤਕਾਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਤੇ ਪਾਰਟੀ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਤੁਰੰਤ ਬਿਜਲੀ ਸਪਲਾਈ ਨੂੰ ਸੁਚੱਜਾ ਬਣਾਇਆ ਜਾਵੇ, ਬਿਨਾਂ ਕਿਸੇ ਵਜ੍ਹਾ ਦੇ ਲੱਗ ਰਹੇ ਕੱਟਾਂ ਨੂੰ ਰੋਕਿਆ ਜਾਵੇ ਅਤੇ ਲੋਕਾਂ ਨੂੰ ਲਗਾਤਾਰ ਅਤੇ ਬਿਨਾਂ ਰੁਕਾਵਟ ਬਿਜਲੀ ਮੁਹੱਈਆ ਕਰਵਾਈ ਜਾਵੇ।
ਰੋਸ ਪ੍ਰਦਰਸ਼ਨ ਦੌਰਾਨ SDM ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸੀਨੀਅਰ ਅਕਾਲੀ ਆਗੂ ਮੌਜੂਦ ਸਨ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.