SC ਕਮਿਸ਼ਨ ਦਾ ਵੱਡਾ ਫੈਸਲਾ; ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਸੁਣਾਈ ਗਈ …

SC ਕਮਿਸ਼ਨ ਦਾ ਵੱਡਾ ਫੈਸਲਾ; ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਸੁਣਾਈ ਗਈ …

ਚੰਡੀਗੜ੍ਹ, ਮੰਗਤ ਸਿੰਘ ਸੈਦਪੁਰ - ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੀ ਗਈ ਵਿਵਾਦਿਤ ਟਿੱਪਣੀ ਦੇ ਮਾਮਲੇ ਵਿੱਚ ਇੱਕ ਅਹਿਮ ਫੈਸਲਾ ਲਿਆ ਹੈ। ਦੱਸ ਦਈਏ ਅੱਜ ਬੁੱਧਵਾਰ 24 ਜੂਨ ਨੂੰ, ਉਹ ਚੰਡੀਗੜ੍ਹ ਵਿਖੇ ਐਸ.ਸੀ. (SC) ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸਨ। ਪੁਲਿਸ ਵਿਰੁੱਧ ਕੀਤੀ ਗਈ ਇੱਕ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਕਮਿਸ਼ਨ ਨੇ ਉਨ੍ਹਾਂ ਦਾ ਪੱਖ ਸੁਣਿਆ। ਜਿਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਇੱਕ ਮਾਮਲੇ ਵਿੱਚ ਧਾਰਮਿਕ ਸਜ਼ਾ ਸੁਣਾਈ ਗਈ ਹੈ।
ਮੰਤਰੀ ਵੱਲੋਂ ਆਪਣੇ ਬਿਆਨ ਲਈ ਜਨਤਕ ਤੌਰ 'ਤੇ ਮੰਗੀ ਗਈ ਮੁਆਫੀ ਨੂੰ ਦਰਜ ਕਰਦਿਆਂ, ਕਮਿਸ਼ਨ ਨੇ ਉਨ੍ਹਾਂ ਨੂੰ ਪਛਤਾਵੇ ਵਜੋਂ ਚਾਰ ਪ੍ਰਮੁੱਖ ਧਾਰਮਿਕ ਅਸਥਾਨਾਂ 'ਤੇ ਜਾ ਕੇ ਨਤਮਸਤਕ ਹੋਣ ਲਈ ਕਿਹਾ ਹੈ। 
ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਮੰਤਰੀ ਨੂੰ ਹੇਠ ਲਿਖੀਆਂ ਥਾਵਾਂ 'ਤੇ ਜਾ ਕੇ ਆਪਣੀ ਸ਼ਰਧਾ ਪ੍ਰਗਟ ਕਰਨੀ ਹੋਵੇਗੀ:
 

ਸੱਚਖੰਡ ਸ੍ਰੀ ਅੰਮ੍ਰਿਤਸਰ ਸਾਹਿਬ ,ਡੇਰਾ ਬੱਲਾਂ , ਸ੍ਰੀ ਰਾਮ ਤੀਰਥ ਅਸਥਾਨ ,ਡੇਰਾ ਬ੍ਰਹਮਦਾਸ, ਲੁਧਿਆਣਾ
ਜਾਣੋ ਪੂਰਾ ਮਾਮਲਾ ਹੈ ਕੀ ਸੀ?
ਦੱਸ ਦੇਈਏ ਕਿ ਰਵਨੀਤ ਬਿੱਟੂ ਵੱਲੋਂ ਹਾਲ ਹੀ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਅਨੁਸੂਚਿਤ ਜਾਤੀ ਭਾਈਚਾਰੇ ਬਾਰੇ ਦਿੱਤੀ ਗਈ ਇੱਕ ਬਿਆਨਬਾਜ਼ੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਤੋਂ ਬਾਅਦ ਕਈ ਵਾਲਮੀਕਿ ਅਤੇ ਦਲਿਤ ਸੰਗਠਨਾਂ ਨੇ ਉਨ੍ਹਾਂ ਖਿਲਾਫ ਪ੍ਰਦਰਸ਼ਨ ਵੀ ਕੀਤੇ ਸਨ। ਹਾਲਾਂਕਿ, ਮੰਤਰੀ ਨੇ ਬਾਅਦ ਵਿੱਚ ਜਨਤਕ ਤੌਰ 'ਤੇ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਆਪਣੇ ਬਿਆਨ ਲਈ ਮੁਆਫੀ ਮੰਗ ਲਈ ਸੀ ਅਤੇ ਮੰਨਿਆ ਸੀ ਕਿ ਇੱਕ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਅਜਿਹੇ ਸ਼ਬਦ ਨਹੀਂ ਬੋਲਣੇ ਚਾਹੀਦੇ

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.