ਸਿਰਜਣਾ ਕੇਂਦਰ ਵੱਲੋਂ ਸ਼੍ਰੋਮਣੀ ਪ੍ਰਵਾਸੀ ਸਾਹਿਤਕਾਰ ਡਾ. ਗੁਰਬਖਸ਼ ਸਿੰਘ ਭੰਡਾਲ ਸੰਗ ਰੂਬਰੂ 26 ਜੁਲਾਈ ਨੂੰ--ਕੰਵਰ ਇਕਬਾਲ ਸਿੰਘ, ਸ਼ਹਿਬਾਜ਼ ਖਾਨ
- ਸਮਾਜ ਸੇਵਾ
- (Asia/Kolkata)
ਕਪੂਰਥਲਾ 24 ਜੁਲਾਈ ਗੌਰਵ ਮੜੀਆ
ਕਪੂਰਥਲਾ ਜ਼ਿਲ੍ਹੇ ਦੀ ਵਿਸ਼ਵ ਪ੍ਰਸਿੱਧ ਸਾਹਿਤਕ ਸੰਸਥਾ ਸਿਰਜਣਾ ਕੇਂਦਰ (ਰਜਿ.) ਵੱਲੋਂ ਮਿਤੀ 26 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਦਫ਼ਤਰ ਸਿਰਜਣਾ ਕੇਂਦਰ ਵਿਰਸਾ ਵਿਹਾਰ ਕਪੂਰਥਲਾ ਵਿਖੇ ਇਲਾਕੇ ਦੇ ਸ਼੍ਰੋਮਣੀ ਪ੍ਰਵਾਸੀ ਸਾਹਿਤਕਾਰ ਡਾ. ਗੁਰਬਖ਼ਸ਼ ਸਿੰਘ ਭੰਡਾਲ ਨਾਲ ਇੱਕ ਸਾਹਿਤਕ ਮਿਲਣੀ ਕਰਵਾਈ ਜਾ ਰਹੀ ਹੈ। ਇਸ ਵਿਚਾਰ ਚਰਚਾ ਦਾ ਵਿਸ਼ਾ ਪ੍ਰਵਾਸ ਦੇ ਸਰੋਕਾਰ ਹੋਵੇਗਾ। ਜ਼ਿਕਰਯੋਗ ਹੈ ਕਿ ਡਾ. ਭੰਡਾਲ ਕਵਿਤਾ, ਵਾਰਤਕ ਅਤੇ ਵਿਗਿਆਨ ਆਦਿ ਨਾਲ ਸੰਬੰਧਿਤ ਹੁਣ ਤੱਕ ਕਈ ਪੁਸਤਕਾਂ ਲਿਖ ਚੁੱਕੇ ਨੇ। ਆਪ ਜੀ ਨੇ ਜਿੱਥੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿੱਚ ਬਤੌਰ ਪ੍ਰੌਫੈਸਰ ਲੰਬਾ ਸਮਾਂ ਸੇਵਾਵਾਂ ਦਿੱਤੀਆਂ ਓਥੇ ਹੀ ਅੱਜ ਕੱਲ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਬੱਚਿਆਂ ਨੂੰ ਤਾਲੀਮ ਦੇ ਰਹੇ ਹਨ! ਇਹਨਾਂ ਦੇ ਲਿਖੇ ਲੇਖ ਕਈ ਅਖ਼ਬਾਰਾਂ ਅਤੇ ਰਸਾਲਿਆਂ ਵਿੱਚ ਛਪਦੇ ਆ ਰਹੇ ਨੇ। ਸਿਰਜਣਾ ਕੇਂਦਰ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ, ਜਨਰਲ ਸਕੱਤਰ ਸ਼ਹਿਬਾਜ਼ ਖ਼ਾਨ, ਸੀਨੀਅਰ ਮੀਤ ਪ੍ਰਧਾਨ ਆਸ਼ੂ ਕੁਮਰਾ, ਮੀਤ ਪ੍ਰਧਾਨ ਮਲਕੀਤ ਸਿੰਘ ਮੀਤ, ਸਲਾਹਕਾਰ ਡਾ. ਸੁਰਿੰਦਰਪਾਲ ਸਿੰਘ, ਅਵਤਾਰ ਸਿੰਘ ਭੰਡਾਲ, ਅਵਤਾਰ ਸਿੰਘ ਗਿੱਲ ਆਦਿ ਨੇ ਇਹ ਜਾਣਕਾਰੀ ਦਿੰਦਿਆਂ ਹੋਇਆਂ, ਇਲਾਕੇ ਦੇ ਕਲਮਕਾਰਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।
Leave a Reply