ਆਪਣੀਆਂ ਨਕਾਮੀਆਂ ਛੁਪਾਉਣ ਲਈ 'ਆਪ' ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਖੁਦ ਕਰ ਰਹੀ ਖਰਾਬ- ਹਰਜੀਤ ਸੰਧੂ
- ਰਾਜਨੀਤੀ
- 10 May, 2026 01:36 PM (Asia/Kolkata)
'ਆਪ' ਵਰਕਰਾਂ ਵੱਲੋਂ ਤਰਨਤਾਰਨ ਭਾਜਪਾ ਦੇ ਮੁੱਖ ਦਫਤਰ ਅੱਗੇ ਕੀਤੇ ਹੰਗਾਮੇ ਦੀ ਕੀਤੀ ਸਖ਼ਤ ਨਿਖੇਧੀ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,10 ਮਈ
ਭਾਰਤੀ ਜਨਤਾ ਪਾਰਟੀ ਦੇ ਤਰਨਤਾਰਨ ਮੁੱਖ ਦਫਤਰ ਅੱਗੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲਗਾਏ ਧਰਨੇ ਦੌਰਾਨ ਕੀਤੇ ਹੰਗਾਮੇ ਦੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਆਗੂਆਂ ਸਮੇਤ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ 'ਤੇ ਆਈ ਹੈ ਉਦੋਂ ਤੋਂ ਹੀ ਪੰਜਾਬ ਦੇ ਹਲਾਤ ਹੋਰ ਵੀ ਜਿਆਦਾ ਬਦ ਤੋਂ ਬਦਤਰ ਹੋਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਾਏ ਚੁਟਕਲਿਆਂ ਅਤੇ ਝੂਠੇ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬਾ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਹਰ ਪੱਖੋਂ ਕਮਜ਼ੋਰ ਹੋਇਆ ਹੈ, ਲੱਖਾਂ ਕਰੋੜਾਂ ਦਾ ਕਰਜਾ ਲੈ ਕੇ ਪੰਜਾਬ ਦਾ ਪੈਸਾ ਦੂਜਿਆਂ ਸੂਬਿਆਂ ਵਿੱਚ ਰੋੜ੍ਹ ਦਿੱਤਾ ਗਿਆ ਹੈ।ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੇ ਆਪ ਦੇ ਮੰਤਰੀਆਂ ਨੇ ਮਿਲ ਕੇ ਦਿੱਲੀ ਅਤੇ ਪੰਜਾਬ ਵਿੱਚ ਵੱਡੇ ਘੁਟਾਲੇ ਕੀਤੇ ਹਨ ਜੋ ਹੁਣ ਹੌਲੀ ਹੌਲੀ ਜੱਗ ਜਾਹਿਰ ਹੋਣ ਲੱਗੇ ਹਨ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਲੋਕਾਂ ਦਾ ਧਿਆਨ ਆਪਣੇ ਭ੍ਰਿਸ਼ਟਾਚਾਰ ਅਤੇ ਅੰਦਰੂਨੀ ਕਾਲੀਆਂ ਕਰਤੂਤਾਂ ਤੋਂ ਹਟਾਉਣ ਲਈ ਨਿੱਤ ਨਵੇਂ ਨਾਟਕ ਕਰ ਰਹੀ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੇ ਆਪਣੇ ਹੀ ਵਿਧਾਇਕ ਅਤੇ ਆਗੂ ਆਪਣੀ ਸਰਕਾਰ ਦੀਆਂ ਅੰਦਰੂਨੀ ਗਲਤੀਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਬੇਨਕਾਬ ਕਰਨ ਲੱਗੇ ਹਨ,ਉਦੋਂ ਤੋਂ ਸਰਕਾਰ ਬੌਖਲਾਹਟ ਵਿੱਚ ਆ ਕੇ ਉਹਨਾਂ ਉੱਤੇ ਹੀ ਵਿਜੀਲੈਂਸ ਦੀਆਂ ਰੇਡਾਂ ਕਰਵਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਵਿਧਾਇਕਾਂ ਨੂੰ ਪਹਿਲਾਂ ਖੁਦ ਵਿਜੀਲੈਂਸ ਵੱਲੋਂ ਕਰਪਟ ਦੱਸਿਆ ਜਾਂਦਾ ਹੈ,ਬਾਅਦ ਵਿੱਚ ਉਹਨਾਂ ਨੂੰ ਹੀ ਕਲੀਨ ਚਿੱਟ ਦੇ ਦਿੱਤੀ ਜਾਂਦੀ ਹੈ,ਜਿਸ ਨਾਲ ਸਰਕਾਰ ਦੀ ਨੀਅਤ ਅਤੇ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿੱਚ ਆ ਜਾਂਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਈਡੀ ਵੱਲੋਂ ਸੰਜੀਵ ਅਰੋੜਾ ਵਰਗੇ ਆਗੂਆਂ ਉੱਤੇ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਸ ਦੇ ਪਿੱਛੇ ਗੰਭੀਰ ਕਾਰਣ ਹੁੰਦੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਲੋਕਾਂ ਸਾਹਮਣੇ ਆਉਣ ਲੱਗੇ ਹਨ।ਪਰ ਇਹ ਲੋਕ ਸੱਚਾਈ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਜਪਾ ਦਫ਼ਤਰਾਂ ਦੇ ਬਾਹਰ ਧਰਨੇ ਅਤੇ ਪ੍ਰਦਰਸ਼ਨ ਕਰ ਰਹੇ ਹਨ।ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਭੇਜੀਆਂ ਗਈਆਂ, ਚਾਹੇ ਗਰੀਬਾਂ ਦੇ ਮਕਾਨਾਂ ਲਈ ਯੋਜਨਾਵਾਂ ਹੋਣ ਜਾਂ ਮਨਰੇਗਾ ਵਰਗੀਆਂ ਸਕੀਮਾਂ ਪਰ ਉਹਨਾਂ ਵਿੱਚ ਵੀ ਵੱਡੇ ਪੱਧਰ ’ਤੇ ਧਾਂਧਲੀਆਂ ਹੋਣ ਦੇ ਦੋਸ਼ ਸਾਹਮਣੇ ਆ ਰਹੇ ਹਨ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਵੀ ਪੰਜਾਬ ਦਾ ਗਰੀਬ ਵਰਗ ਕੱਚੇ ਮਕਾਨਾਂ ਵਿੱਚ ਰਹਿਣ ਲਈ ਮਜਬੂਰ ਹੈ,ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਅਸਲ ਹੱਕਦਾਰਾਂ ਤੱਕ ਨਹੀਂ ਪਹੁੰਚਿਆ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਕੀਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਹਨਾਂ ਦੀਆਂ ਅਸਲ ਸੱਚਾਈਆਂ ਨੂੰ ਸਮਝਣ।ਅੰਤ ਵਿੱਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੂਹ ਲੀਡਰਸ਼ਿਪ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਹੋਰ ਉੱਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਥੱਲੇ ਵੀ ਝਾਤ ਮਾਰਨੀ ਚਾਹੀਦੀ ਹੈ।
ਇਸ ਮੌਕੇ 'ਤੇ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਜਸਕਰਨ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ,ਸਕੱਤਰ ਹਰਮਨਦੀਪ ਸਿੰਘ ਕੱਲਾ,ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਹਰਜੀਤ ਸਿੰਘ ਕੰਗ, ਨੌਜਵਾਨ ਆਗੂ ਗੁਰਲਾਲ ਸਿੰਘ ਅਲਗੋਂ,ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਮੇਜਰ ਸਿੰਘ ਗਿੱਲ,ਸਰਕਲ ਪ੍ਰਧਾਨ ਰੋਹਿਤ ਸ਼ਰਮਾ,ਭੋਲਾ ਸਿੰਘ ਰਾਣਾ ਗੰਡੀਵਿੰਡ, ਦਿਲਬਾਗ ਸਿੰਘ ਖਾਰਾ,ਸੀਨੀਅਰ ਆਗੂ ਸੁਭਾਸ਼ ਬਾਠ, ਬਚਿੱਤਰ ਸਿੰਘ, ਕੈਪਟਨ ਪੂਰਨ ਸਿੰਘ,ਰਾਮੇਸ਼ ਕਲਸੀ, ਜਸਵਿੰਦਰ ਸਿੰਘ,ਘਣਸ਼ਿਆਮ ਜੋਸ਼ੀ,ਚਰਨਜੀਤ ਸਿੰਘ ਖਾਲਸਾ, ਦਲਜਿੰਦਰ ਸਿੰਘ ਖਾਲਸਾ,ਅਮਨ ਸ਼ਰਮਾ, ਪਰਮਜੀਤ ਸਿੰਘ,ਚਰਨਜੀਤ ਸਿੰਘ ਖਾਲਸਾ,ਦਲਜਿੰਦਰ ਸਿੰਘ ਖਾਲਸਾ,ਰਾਮੇਸ਼ ਕਲਸੀ,ਜਗਤਾਰ ਸਿੰਘ ਠੱਠਾ, ਸੁਖਦੇਵ ਸਿੰਘ ਮਾਲੂਵਾਲ, ਜਸਬੀਰ ਸਿੰਘ ਮੁਗਲਚੱਕ, ਐਡਵੋਕੇਟ ਬਿਕਰਮ ਅਰੋੜਾ,ਮੋਨੂੰ ਤਰਨਤਾਰਨ, ਬਾਊ ਪਲਾਸੌਰ,ਵਿਵੇਕ ਅਗਰਵਾਲ,ਬਿਮਲ ਅਗਰਵਾਲ, ਰਣਜੀਤ ਸਿੰਘ ਗਿੱਲ ਵੜੈਚ,ਰੋਬਿਨ ਜੌੜਾ,ਬਾਬਾ ਸਵਰਨ ਸਿੰਘ ਮਾਲਚੱਕ, ਗੁਰਪ੍ਰੀਤ ਸਿੰਘ ਠੱਠੀ, ਸਤਨਾਮ ਸਿੰਘ ਪੰਡੋਰੀ ਰਣ ਸਿੰਘ, ਰਾਜ ਕੁਮਾਰ, ਹਰਪ੍ਰੀਤ ਸਿੰਘ ਖਾਲਸਾ, ਸੂਬੇਦਾਰ ਜਸਪਾਲ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਸੈਂਕੜੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ।
Leave a Reply