'ਆਪ' ਸਰਕਾਰ ਦੇ ਫੋਕੇ ਵਾਅਦਿਆਂ ਕਾਰਨ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਪਿੰਡਾਂ ਦੇ ਲੋਕ : ਸੀਨੀ. ਕਾਂਗਰਸੀ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ

'ਆਪ' ਸਰਕਾਰ ਦੇ ਫੋਕੇ ਵਾਅਦਿਆਂ ਕਾਰਨ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਪਿੰਡਾਂ ਦੇ ਲੋਕ : ਸੀਨੀ. ਕਾਂਗਰਸੀ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ

'ਆਪ' ਸਰਕਾਰ ਦੇ ਫੋਕੇ ਵਾਅਦਿਆਂ ਕਾਰਨ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਪਿੰਡਾਂ ਦੇ ਲੋਕ : ਸੀਨੀ. ਕਾਂਗਰਸੀ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਗਸਤ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਮੀਟਿੰਗਾਂ ਦਾ ਸਿਲਸਿਲਾ ਤੇਜ ਕਰ ਦਿੱਤਾ ਹੈ। ਇਸੇ ਮੁਹਿਮ ਤਹਿਤ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਿੰਡ ਕੰਬਾਲਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਆਉਣ 'ਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਪਿੰਡ ਕੰਬਾਲਾ ਵਿੱਚ ਪਹੁੰਚੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੂੰ ਪਿੰਡ ਦੇ ਖੇਡ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਕੰਬਾਲਾ, ਕੁਲਦੀਪ ਸਿੰਘ, ਜਸਦੀਪ ਸਿੰਘ, ਗਿਆਨੀ ਗੁਰਜੀਤ ਸਿੰਘ, ਜਸਵੰਤ ਸਿੰਘ, ਗੁਰਸੇਵਕ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਨਜਦੀਕ ਹੋਣ ਦੇ ਬਾਵਜੂਦ ਵੀ ਪਿੰਡ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਹਨਾਂ ਦੱਸਿਆ ਕਿ ਪਿੰਡ ਵਿੱਚ ਆਬਾਦੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਪਰੰਤੂ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਰਸਾਤ ਦੌਰਾਨ ਗੰਦਾ ਪਾਣੀ ਘਰਾਂ ਵਿੱਚ ਵੜ ਜਾਂਦਾ ਹੈ। ਇਸ ਤੋਂ ਇਲਾਵਾ ਹਾਲੇ ਤੱਕ ਪਿੰਡ ਵਿੱਚ ਸੀਵਰੇਜ ਨਹੀਂ ਪਾਇਆ ਗਿਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਹੋਰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਡਿਸਪੈਂਸਰੀ ਦੀ ਇਮਾਰਤ ਹੋਣ ਦੇ ਬਾਵਜੂਦ ਇਸ ਵਿੱਚ ਨਾ ਤਾਂ ਡਾਕਟਰ ਅਤੇ ਨਾ ਹੀ ਦਵਾਈਆਂ ਪਹੁੰਚੀਆਂ ਹਨ। ਜਿਸ ਕਾਰਨ ਡਿਸਪੈਂਸਰੀ ਦੀ ਇਮਾਰਤ ਪਿੰਡ ਵਾਸੀਆਂ ਲਈ ਚਿੱਟਾ ਹਾਥੀ ਸਾਬਤ ਹੋ ਰਹੀ ਹੈ। ਪਿੰਡ ਦੀਆਂ ਸਮੱਸਿਆਵਾਂ ਬਾਰੇ ਕਈ ਵਾਰ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਨੂੰ ਦੱਸਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਪਿੰਡ ਵਾਸੀਆਂ ਦਾ ਗੁੱਸਾ ਆਮ ਆਦਮੀ ਪ੍ਰਤੀ ਪ੍ਰਚੰਡ ਹੋ ਰਿਹਾ ਹੈ। ਇਹਨਾਂ ਵਿੱਚ ਸਮੱਸਿਆਵਾਂ ਨੂੰ ਸੁਣਨ ਉਪਰੰਤ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਿੰਡ ਵਾਸੀਆਂ ਨੂੰ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਗ੍ਰਾਮ ਸਭਾ ਦਾ ਮਤਾ ਪਾਉਣ ਦੀ ਮੰਗ ਕੀਤੀ ਤਾਂ ਜੋ ਇਹਨਾਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ 'ਤੇ ਇਹਨਾਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਲੰਮੇ ਸਮੇਂ ਤੋਂ ਹੋ ਰਹੀਆਂ ਪਰੇਸ਼ਾਨੀਆਂ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਦਲਬੀਰ ਸਿੰਘ ਤੰਗੋਰੀ, ਜਸਪਾਲ ਸਿੰਘ ਕੁਰੜੀ ਤੋਂ ਇਲਾਵਾ ਹੋਰ ਬਹੁਤ ਸਾਰੇ ਕਾਂਗਰਸ ਪਾਰਟੀ ਦੇ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.