ਬਾਬਾ ਭਾਈ ਅਦਲੀ ਜੀ ਦੇ ਸਲਾਨਾ ਜੋੜ ਮੇਲੇ 'ਚ ਸਰਪੰਚ ਬਿੱਲਾ ਸ਼ੇਰੋਂ ਨੇ ਟੀਮ ਸਮੇਤ ਭਰੀ ਹਾਜ਼ਰੀ
- ਰਾਜਨੀਤੀ
- 24 Jun, 2026 02:03 PM (Asia/Kolkata)
ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਤੇ ਹਲਕਾ ਖਡੂਰ ਸਾਹਿਬ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਜੂਨ
ਬਾਬਾ ਭਾਈ ਅਦਲੀ ਜੀ ਦੀ ਯਾਦ ਵਿੱਚ ਇਤਿਹਾਸਕ ਗੁਰਦੁਆਰਾ ਬਾਬਾ ਭਾਈ ਅਦਲੀ ਜੀ, ਚੋਹਲਾ ਸਾਹਿਬ ਵਿਖੇ ਮਨਾਏ ਗਏ ਸਲਾਨਾ ਧਾਰਮਿਕ ਜੋੜ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਆਪਣੀ ਟੀਮ ਸਮੇਤ ਹਾਜ਼ਰੀ ਭਰੀ।ਇਸ ਮੌਕੇ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ,ਪੰਜਾਬ ਦੀ ਖੁਸ਼ਹਾਲੀ ਅਤੇ ਹਲਕਾ ਖਡੂਰ ਸਾਹਿਬ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।
ਉਪਰੰਤ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਧਾਰਮਿਕ ਦੀਵਾਨਾਂ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਇਸ ਦੌਰਾਨ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਬਾਬਾ ਭਾਈ ਅਦਲੀ ਜੀ ਨਾਲ ਸਬੰਧਿਤ ਇਸ ਪਵਿੱਤਰ ਧਾਰਮਿਕ ਅਸਥਾਨ 'ਤੇ ਹਾਜ਼ਰੀ ਭਰ ਕੇ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਅਤੇ ਆਤਮਿਕ ਸਕੂਨ ਦੀ ਪ੍ਰਾਪਤੀ ਹੋਈ ਹੈ।ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਗੁਰਲਾਭ ਸਿੰਘ ਸਰਪੰਚ ਸ਼ਾਹਪੁਰ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਹਰਭਜਨ ਸਿੰਘ ਸਰਹਾਲੀ,ਅੰਮ੍ਰਿਤ ਸਿੰਘ ਬਚੜਾ,ਪਲਵਿੰਦਰ ਸਿੰਘ ਡਿਆਲ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ,ਨਿਰਵੈਲ ਸਿੰਘ ਨੈਲਾ,ਗੁਰਮੇਲ ਸਿੰਘ ਫੌਜੀ,ਮੁਹੱਬਤਪਾਲ ਸਿੰਘ,ਗੁਰਅਵਤਾਰ ਸਿੰਘ ਸੋਨੂੰ,ਗੁਰ ਘੜਕਾ ਅਤੇ ਅਕਾਸ਼ ਸਿੰਘ ਚੋਹਲਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਸੰਗਤਾਂ ਹਾਜ਼ਰ ਸਨ।
Leave a Reply