ਇਮਾਨਦਾਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਅਸਿੱਧੇ ਢੰਗ ਨਾਲ ਬਾਦਲ ਦਲ+ਭਾਜਪਾ ਦੀ ਹਮਾਇਤ ਦਾ ਕਰਨਾ ਚਾਹੀਦਾ ਡੱਟ ਕੇ ਵਿਰੋਧ

ਇਮਾਨਦਾਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਕੁਝ ਕਿਸਾਨ ਜਥੇਬੰਦੀਆਂ ਵੱਲੋਂ ਅਸਿੱਧੇ ਢੰਗ ਨਾਲ ਬਾਦਲ ਦਲ+ਭਾਜਪਾ ਦੀ ਹਮਾਇਤ ਦਾ ਕਰਨਾ ਚਾਹੀਦਾ ਡੱਟ ਕੇ ਵਿਰੋਧ

ਸਿਆਸੀ ਪਾਰਟੀਆਂ ਲੋਕ ਦੋਖੀ ਪ੍ਰਬੰਧ ਅਧੀਨ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਨ ਲਈ ਜ਼ਿੰਮੇਵਾਰ : ਕਿਸਾਨ ਆਗੂ ਮਨਜੀਤ ਸਿੰਘ ਧਨੇਰ

ਮੌਜੂਦਾ ਕੇਂਦਰ ਦੀ ਸਰਕਾਰ 'ਤੇ ਕਾਬਜ ਭਾਰਤੀ ਜਨਤਾ ਪਾਰਟੀ ਕਿਸਾਨਾਂ, ਮਜ਼ਦੂਰਾਂ ਅਤੇ ਦੇਸ ਦੇ ਹੋਰ ਲੋਕਾਂ ਦੀ ਆਰਥਿਕ ਸਮਾਜਿਕ ਅਤੇ ਰਾਜਨੀਤਿਕ ਪੱਖੋਂ ਮੁੱਖ ਵਿਰੋਧੀ…

ਚੰਡੀਗੜ੍ਹ, 26 ਨਵੰਬਰ, (ਮੰਗਤ ਸਿੰਘ ਸੈਦਪੁਰ) : ਸਿਆਸੀ ਪਾਰਟੀਆਂ ਲੋਕ ਦੋਖੀ ਪ੍ਰਬੰਧ ਅਧੀਨ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਨ ਲਈ ਜ਼ਿੰਮੇਵਾਰ ਹਨ ਫਿਰ ਵੀ ਇਸ ਸਮੇਂ ਕੇਂਦਰ ਦੀ ਸਰਕਾਰ ਤੇ ਕਾਬਜ ਭਾਰਤੀ ਜਨਤਾ ਪਾਰਟੀ ਕਿਸਾਨਾਂ, ਮਜ਼ਦੂਰਾਂ ਅਤੇ ਦੇਸ ਦੇ ਹੋਰ ਲੋਕਾਂ ਦੀ ਮੁੱਖ ਵਿਰੋਧੀ ਹੈ‌। ...ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ, ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਅਸਿੱਧੇ ਢੰਗ ਨਾਲ ਭਾਰਤੀ ਜਨਤਾ ਪਾਰਟੀ ਦੀ ਹਮਾਇਤ ਕਰਨ ਦੀ ਨਿਖੇਧੀ ਕੀਤੀ ਹੈ। ਇਸ ਬਾਰੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਆਦਿ ਆਗੂਆਂ ਨੇ ਕਿਹਾ ਕਿ 1991 ਵਿੱਚ ਕਾਂਗਰਸ ਸਰਕਾਰ ਸਮੇਂ ਮਨਮੋਹਨ ਸਿੰਘ ਵੱਲੋਂ ਲਿਆਂਦੀਆਂ ਗਈਆਂ ਨਿੱਜੀਕਰਨ ਦੀਆਂ ਆਰਥਿਕ ਨੀਤੀਆਂ ਨੂੰ ਭਾਜਪਾ ਵੱਲੋਂ ਪੂਰੇ ਜ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਹਨਾਂ ਤੋਂ ਕਿਸੇ ਤਰ੍ਹਾਂ ਘੱਟ ਨਹੀਂ ਹੈ। ਸੂਬਾ ਕਮੇਟੀ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਕੁੱਝ ਕਿਸਾਨ ਜਥੇਬੰਦੀਆਂ ਸਹੀ ਦਿਸ਼ਾ ਤੋਂ ਭਟਕ ਕੇ ਹਾਕਮ ਜਮਾਤੀ ਪਾਰਟੀਆਂ ਦੀ ਮੱਦਦ ਤੇ ਆ ਗਈਆਂ ਹਨ। ਆਗੂਆਂ ਨੇ ਕਿਹਾ ਕਿ ਸਬੰਧਤ ਜਥੇਬੰਦੀਆਂ ਦੇ ਵਰਕਰਾਂ ਅਤੇ ਹਮਦਰਦਾਂ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ ਅਤੇ ਭਾਜਪਾ ਜਾਂ ਹੋਰ ਹਾਕਮ ਜਮਾਤੀ ਪਾਰਟੀਆਂ ਮਗਰ ਘੜੀਸੇ ਜਾਣ ਤੋਂ ਇਨਕਾਰ ਕਰਨਾ ਚਾਹੀਦਾ ਹੈ। ਸੂਬਾ ਕਮੇਟੀ ਨੇ ਕਿਹਾ ਕਿ ਮੌਜੂਦਾ ਸਮਾਜਿਕ ਪ੍ਰਬੰਧ ਪੂਰੀ ਤਰਾਂ ਹਾਕਮ ਜਮਾਤਾਂ ਦੇ ਹਿੱਤ ਪੂਰਦਾ ਹੈ । ਇਸ ਪ੍ਰਬੰਧ ਵਿੱਚ ਭਾਈਵਾਲ ਹੋ ਕੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਆਮ ਲੋਕਾਂ ਦੇ ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਸਕਦਾ। ਲੋਕ ਵਿਰੋਧੀ ਨੀਤੀਆਂ ਨੂੰ ਭਾਜ ਦੇਣ ਲਈ ਲੋਕਾਂ ਦੀ ਜਥੇਬੰਦਕ ਤਾਕਤ ਹੀ ਇਕੋ ਇਕ ਸਾਧਨ ਹੈ। ਇਸੇ ਲੋਕ ਤਾਕਤ ਦੇ ਆਸਰੇ ਹੀ ਦਿੱਲੀ ਦਾ ਇਤਿਹਾਸਕ ਘੋਲ ਜਿੱਤਿਆ ਗਿਆ ਸੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.