ਏ. ਐਸ. ਆਈ ਰਜਿੰਦਰ ਸ਼ਰਮਾ ਪਦਉਨਤ ਹੋ ਕੇ ਬਣੇ ਸਬ ਇੰਸਪੈਕਟਰ

ਏ. ਐਸ. ਆਈ ਰਜਿੰਦਰ ਸ਼ਰਮਾ ਪਦਉਨਤ ਹੋ ਕੇ ਬਣੇ ਸਬ ਇੰਸਪੈਕਟਰ

ਪੁਲਿਸ ਚੌਂਕੀ ਦੁਸਾਂਝ ਕਲਾਂ ਦਾ ਚਾਰਜ ਵੀ ਸੰਭਾਲਿਆ

ਫਿਲੌਰ/ਅੱਪਰਾ, 7 ਅਗਸਤ (ਤੀਰਥ ਸਿੰਘ ਮੈਂਗੜ੍ਹਾ)-ਏ ਐਸ ਆਈ ਰਜਿੰਦਰ ਸ਼ਰਮਾ ਪਦਉਨਤ ਹੋ ਕੇ ਸਬ ਇੰਸਪੈਕਟਰ ਬਣ ਗਏ ਹਨ। ਉਨਾਂ ਨੂੰ ਐੱਸ ਐੱਸ ਪੀ ਜਲੰਧਰ (ਦਿਹਾਤੀ) ਸ. ਹਰਵਿੰਦਰ ਸਿੰਘ ਵਿਰਕ ਤੇ ਡੀ ਐੱਸ ਪੀ ਮਨਜੀਤ ਸਿੰਘ ਰਾਣਾ ਨੇ ਸਟਾਰ ਲਗਾਏ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸਬ ਇੰਸਪੈਕਟਰ ਰਜਿੰਦਰ ਸ਼ਰਮਾ ਨੇ ਪੁਲਿਸ ਚੌਂਕੀ ਦੁਸਾਂਝ ਕਲਾਂ ਦਾ ਚਾਰਜ ਵੀ ਸੰਭਾਲ ਲਿਆ। ਉਨਾਂ ਨੂੰ ਤਰੱਕੀ ਮਿਲਣ ਤੇ ਇਲਾਕੇ ਭਰ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ, ਸਮਾਜ ਸੈਵੀ ਸੰਸਥਾਵਾਂ ਤੇ ਪ੍ਰੈੱਸ ਕਲੱਬ ਅੱਪਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਬ ਇੰਸਪੈਕਟਰ ਰਜਿੰਦਰ ਸ਼ਰਮਾ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹੋਰ ਉਚਾਈਆਂ ਛੂਹਣ ਦੀ ਕਾਮਨਾ ਕੀਤੀ। ਸਬ ਇੰਸਪੈਕਟਰ ਰਜਿੰਦਰ ਸ਼ਰਮਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਮਕਸਦ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੈ। ਇਸ ਲਈ ਆਮ ਲੋਕਾਂ ਦੇ ਸਹਿਯੋਗ ਦੀ ਵੱਧ ਤੋਂ ਵੱਧ ਜ਼ਰੂਰਤ ਹੈ। ਇਸ ਮੌਕੇ ਉਨਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਬਾਲਿਗ ਬੱਚਿਆਂ ਦੀ ਸਿਹਤਯਾਬੀ ਲਈ ਉਨਾਂ ਨੂੰ ਦੋ ਪਹੀਆ ਵਾਹਨ ਚਲਾਉਣ ਲਈ ਨਾ ਦੇਣ ਤਾਂ ਕਿ ਦਿਨ ਪ੍ਰਤੀ ਦਿਨ ਵਧ ਰਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.