ਭਰਤ ਮਹਾਜਨ ਬਣੇ ਪੰਜਾਬ ਭਾਜਪਾ ਸੂਬਾ ਮੋਰਚਾ ਦੇ ਸੂਬਾਈ ਮਹਾਂਮੰਤਰੀ

ਭਰਤ ਮਹਾਜਨ ਬਣੇ ਪੰਜਾਬ ਭਾਜਪਾ ਸੂਬਾ ਮੋਰਚਾ ਦੇ ਸੂਬਾਈ ਮਹਾਂਮੰਤਰੀ

ਕਿਹਾ,ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ

ਕਪੂਰਥਲਾ 30ਅਕਤੂਬਰ ਗੌਰਵ ਮੜੀਆ

ਭਾਜਪਾ ਦੇ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸੰਗਠਨਾਤਮਕ ਤਜਰਬੇ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਭਰਤ ਮਹਾਜਨ ਨੂੰ ਭਾਜਪਾ ਯੁਵਾ ਮੋਰਚਾ ਦਾ ਸੂਬਾ ਮਹਾਂਮੰਤਰੀ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਭਰਤ ਮਹਾਜਨ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ,ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ,ਪੰਜਾਬ ਇੰਚਾਰਜ ਸਤੀਸ਼ ਪੂਨੀਆ,ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ,ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੀਨੀਅਰ ਆਗੂਆਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਭਰਤ ਮਹਾਜਨ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ।ਇਸ ਦੌਰਾਨ ਉਨ੍ਹਾਂ ਨੇ ਸੂਬਾ ਸਕੱਤਰ ਸਮੇਤ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਸੰਗਠਨ ਨੂੰ ਮਜ਼ਬੂਤ ​​ਕਰਨ ਵਿੱਚ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।ਭਰਤ ਮਹਾਜਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਹੈ।ਇਸ ਲਈ ਉਹ ਪਾਰਟੀ ਦੀਆਂ ਨੀਤੀਆਂ ਨੂੰ ਤਨਦੇਹੀ ਨਾਲ ਅੱਗੇ ਵਧਾਉਣਗੇ ਅਤੇ ਜ਼ਮੀਨੀ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਅਣਥੱਕ ਮਿਹਨਤ ਕਰਨਗੇ।