ਪਿੰਡ ਕੋਟਲੀ ਵਿਖੇ ਸਾਬਕਾ ਸਰਪੰਚ ਸਮੇਤ ਦਰਜਨਾਂ ਮੋਹਤਬਰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਲ
- ਰਾਜਨੀਤੀ
- (Asia/Kolkata)
ਮਿਹਨਤੀ ਵਰਕਰਾਂ ਦਾ ਭਾਜਪਾ ਹਮੇਸ਼ਾਂ ਮਾਣ ਸਨਮਾਨ ਰੱਖਦੀ ਹੈ ਬਹਾਲ– ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,6 ਅਗਸਤ
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਕੋਟਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਲ ਪ੍ਰਧਾਨ ਦਿਲਬਾਗ ਸਿੰਘ ਖਾਰਾ ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਸਮੇਤ ਦਰਜਨਾਂ ਮੋਹਤਬਰ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਮੇਜਰ ਸਿੰਘ,ਸਵਰਨ ਸਿੰਘ,ਗੁਰਮੁਖ ਸਿੰਘ,ਪ੍ਰਗਟ ਸਿੰਘ, ਨਿਰਮਲ ਸਿੰਘ,ਮਹਿੰਦਰ ਸਿੰਘ, ਮਨਜੀਤ ਸਿੰਘ,ਕਾਰਜ ਸਿੰਘ,ਦਿਲਬਾਗ ਸਿੰਘ,ਸੁਖਦੇਵ ਸਿੰਘ, ਸੂਬਾ ਸਿੰਘ,ਸਾਹਿਬ ਸਿੰਘ,ਹਰਜਿੰਦਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਮੋਹਤਬਰਾਂ ਨੂੰ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਜ਼ਿਲ੍ਹਾ ਲੀਡਰਸ਼ਿਪ ਦੀ ਹਾਜਰੀ ਵਿੱਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਹਲਾਤਾਂ ਨੂੰ ਮੁੱਖ ਰੱਖਦਿਆਂ ਸਾਨੂੰ ਕਿਸੇ ਦ੍ਰਿੜ,ਬੇਦਾਗ ਅਤੇ ਸੁਹਿਰਦ ਮੁੱਖ ਮੰਤਰੀ ਦੀ ਲੋੜ ਹੈ।ਜਿੰਨਾ ਚਿਰ ਪੰਜਾਬ ਦੀ ਵਾਗਡੋਰ ਭਾਰਤੀ ਜਨਤਾ ਪਾਰਟੀ ਦੇ ਸੁਚੱਜੇ ਅਤੇ ਇਮਾਨਦਾਰ ਹੱਥਾਂ ਵਿੱਚ ਨਹੀਂ ਆਉਂਦੀ ਪੰਜਾਬ ਇਸੇ ਤਰਾਂ ਹੀ ਲੁੱਟਿਆ ਕੁੱਟਿਆ ਜਾਂਦਾ ਰਹੇਗਾ ਜਿਵੇਂ ਕਿ ਭਾਰਤ ਦੀ ਅਜਾਦੀ ਤੋਂ ਬਾਅਦ ਲਗਭਗ 8 ਦਹਾਕੇ ਤੋਂ ਹੀ ਪੰਜਾਬ ਵਿੱਚ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਕੰਗਾਲੀ ਦੇ ਰਾਹ 'ਤੇ ਖੜਾ ਕਰਕੇ ਰੱਖ ਦਿੱਤਾ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਚੰਗੀ ਤਰਾਂ ਸਮਝ ਚੁੱਕੇ ਹਨ ਕਿ ਦੇਸ਼ ਦੇ ਦੂਸਰੇ ਸੂਬੇ ਜੋ ਤਰੱਕੀ ਦੀਆਂ ਲੀਹਾਂ ਤੇ ਹਨ ਵਾਂਗ ਤਾਂ ਹੀ ਤਰੱਕੀ ਕਰ ਸਕਦਾ ਹੈ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇ।ਇਹ ਤਾਂ ਹੀ ਸੰਭਵ ਹੈ ਕਿ ਆਪਾਂ ਸਾਰੇ ਵਰਗਾਂ ਨੂੰ ਮਿਲ ਕੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਬਹੁਮਤ ਦੇ ਕੇ ਲੋਕਤੰਤਰ ਤਰੀਕੇ ਨਾਲ ਕਾਮਯਾਬ ਕਰੀਏ।ਇਸ ਮੌਕੇ ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਪਿੰਡ ਕੋਟਲੀ ਦੇ ਲੋਕਾਂ 'ਤੇ ਮਾਣ ਹੈ ਕਿ ਉਨਾਂ ਨੇ ਦੇਸ਼ ਦੇ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਚੱਲਣ ਦਾ ਫੈਸਲਾ ਲਿਆ ਹੈ,ਕਿਉਂਕਿ ਭਾਜਪਾ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ ਹਰ ਪਾਰਟੀ ਆਗੂ ਦਾ ਭਾਜਪਾ ਪੂਰਾ ਮਾਨ ਸਨਮਾਨ ਬਹਾਲ ਰੱਖਦੀ ਹੈ ਅਤੇ ਹਰ ਦੁੱਖ ਸੁੱਖ ਦੀ ਘੜੀ ਵਿੱਚ ਚਟਾਂਨ ਵਾਂਗ ਖੜਦੀ ਵੀ ਹੈ। ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਂਪੂਈਂ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ,ਮਾਸਟਰ ਬਲਦੇਵ ਸਿੰਘ ਮੰਡ,ਸਰਕਲ ਪ੍ਰਧਾਨ ਦਿਲਬਾਗ ਸਿੰਘ ਖਾਰਾ,ਸਰਕਲ ਜਨਰਲ ਸਕੱਤਰ ਮਨਜਿੰਦਰ ਸਿੰਘ ਖਾਰਾ,ਮਨਪ੍ਰੀਤ ਸਿੰਘ ਮੰਨੂ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Leave a Reply