ਠੇਕੇਦਾਰ ਭੁਪਿੰਦਰ ਸਿੰਘ ਬੀਸੀ ਵਿੰਗ,ਕਸ਼ਮੀਰ ਸਿੰਘ ਐਸਸੀ ਵਿੰਗ ਅਤੇ ਮਹਿਲ ਸਿੰਘ ਜੋਧਪੁਰ ਯੂਥ ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਨਿਯੁਕਤ

ਠੇਕੇਦਾਰ ਭੁਪਿੰਦਰ ਸਿੰਘ ਬੀਸੀ ਵਿੰਗ,ਕਸ਼ਮੀਰ ਸਿੰਘ ਐਸਸੀ ਵਿੰਗ ਅਤੇ ਮਹਿਲ ਸਿੰਘ ਜੋਧਪੁਰ ਯੂਥ ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਨਿਯੁਕਤ

ਕਿਹਾ; ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ ਪਾਰਟੀ ਹੋਵੇਗੀ ਹੋਰ ਮਜ਼ਬੂਤ
ਪਾਰਟੀ ਆਗੂਆਂ ਤੇ ਵਰਕਰਾਂ ਨੇ ਨਿਯੁਕਤੀਆਂ 'ਤੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,11 ਜੂਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।ਇਸ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਠੇਕੇਦਾਰ ਭੂਪਿੰਦਰ ਸਿੰਘ ਫਤਿਆਬਾਦ ਨੂੰ ਬੀਸੀ ਵਿੰਗ ਦਾ ਪ੍ਰਧਾਨ,ਕਸ਼ਮੀਰ ਸਿੰਘ ਫਤਿਆਬਾਦ ਨੂੰ ਐਸਸੀ ਵਿੰਗ ਦਾ ਪ੍ਰਧਾਨ ਅਤੇ ਮਹਿਲ ਸਿੰਘ ਜੋਧਪੁਰ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਨਵ-ਨਿਯੁਕਤ ਆਗੂਆਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸਸੀ ਵਿੰਗ ਦੇ ਪ੍ਰਧਾਨ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ,ਬੀਸੀ ਵਿੰਗ ਦੇ ਪ੍ਰਧਾਨ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ,ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਉਹ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ।

ਇਸ ਦੌਰਾਨ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ, ਕੁਲਦੀਪ ਸਿੰਘ ਔਲਖ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਸਿਕੰਦਰ ਸਿੰਘ ਵਰਾਣਾ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ , ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ ਜ਼ਿਲ੍ਹਾ ਤਰਨਤਾਰਨ , ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ, ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਮਨਜੀਤ ਸਿੰਘ ਪੱਖੋਪੁਰ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ,ਚਰਨਜੀਤ ਸਿੰਘ ਦਿਓਲ ਫਤਿਆਬਾਦ, ਗੁਰਮੇਲ ਸਿੰਘ ਫੌਜੀ, ਸੁਨੀਲ ਕੁਮਾਰ ਸ਼ੀਲੂ,ਮੁਹੱਬਤਪਾਲ ਸਿੰਘ ਚੋਹਲਾ ਸਾਹਿਬ ਅਤੇ ਰਾਹੁਲ ਧੀਰ ਸਮੇਤ ਹੋਰ ਆਗੂਆਂ ਅਤੇ ਵਰਕਰਾਂ ਨੇ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.