ਸਾਈਬਰ ਵਿੰਗ ਤਰਨਤਾਰਨ ਦੇ ਇੰਚਾਰਜ ASI ਰਣਬੀਰ ਸਿੰਘ ਨੂੰ ਸਦਮਾ,ਮਾਤਾ ਦਾ ਦੇਹਾਂਤ
- ਸੋਗ /ਦੁੱਖ ਦਾ ਪ੍ਰਗਟਾਵਾ
- 04 Aug, 2026 10:20 AM (Asia/Kolkata)
10 ਅਗਸਤ ਨੂੰ ਪਿੰਡ ਬਚੜੇ ਵਿਖੇ ਹੋਵੇਗੀ ਅੰਤਿਮ ਅਰਦਾਸ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,4 ਅਗਸਤ
ਪੰਜਾਬ ਪੁਲਿਸ ਦੇ ਸਾਈਬਰ ਵਿੰਗ ਤਰਨਤਾਰਨ ਦੇ ਇੰਚਾਰਜ ਏਐਸਆਈ ਰਣਬੀਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ,ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਜਗਦੀਸ਼ ਕੌਰ ਅਕਾਲ ਚਲਾਣਾ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬੱਚੜੇ (ਤਰਨਤਾਰਨ) ਵਿਖੇ ਕੀਤਾ ਗਿਆ।
ਸਵਰਗੀ ਮਾਤਾ ਜਗਦੀਸ਼ ਕੌਰ ਨਿੱਘੇ,ਮਿਲਣਸਾਰ ਅਤੇ ਧਾਰਮਿਕ ਸੁਭਾਅ ਦੇ ਮਾਲਕ ਸਨ।ਉਹ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਰੱਖਦੇ ਸਨ ਅਤੇ ਸਾਦਾ ਤੇ ਸੇਵਾ-ਭਾਵਨਾ ਵਾਲਾ ਜੀਵਨ ਬਤੀਤ ਕਰਦੇ ਰਹੇ।ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਮਾਤਾ ਜਗਦੀਸ਼ ਕੌਰ ਦੇ ਦੇਹਾਂਤ 'ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਸਾਂਝੀ ਕੀਤੀ।
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਵਰਗੀ ਮਾਤਾ ਜਗਦੀਸ਼ ਕੌਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 10 ਅਗਸਤ (ਸੋਮਵਾਰ) ਨੂੰ ਪਿੰਡ ਬੱਚੜੇ (ਤਰਨਤਾਰਨ) ਦੇ ਗੁਰਦੁਆਰਾ ਸਾਹਿਬ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗੀ।ਇਸ ਮੌਕੇ ਸਮੂਹ ਸਨੇਹੀਆਂ,ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਸਵਰਗੀ ਮਾਤਾ ਜਗਦੀਸ਼ ਕੌਰ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।
Leave a Reply