ਬੀਬਾ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਰਜ ਨਿਯੁਕਤ ਕਰਨ 'ਤੇ ਲੋਕ ਪੂਰੇ ਖੁਸ਼- ਸਰਪੰਚ ਟੋਨੀ,ਸ਼ੇਰਦਿਲ
- ਰਾਜਨੀਤੀ
- 25 Apr, 2026 03:27 PM (Asia/Kolkata)
ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਸੀਟ ਪਾਰਟੀ ਦੀ ਝੋਲੀ ਪਾਵਾਂਗੇ
ਪਾਰਟੀ ਦੀ ਮਜਬੂਤੀ ਲਈ ਲੋਕਾਂ ਨੂੰ ਘਰ-ਘਰ ਜਾ ਕੇ ਕਰਾਂਗੇ ਲਾਮਬੰਦ- ਟੋਨੀ,ਸ਼ੇਰਦਿਲ
ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,25 ਅਪ੍ਰੈਲ
ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਧਰਮ ਪਤਨੀ ਬੀਬਾ ਰਮਨਦੀਪ ਕੌਰ ਸ਼ੇਰੋਂ ਨੂੰ ਸ੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕਰਨ 'ਤੇ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬਾ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦੀ ਕਮਾਨ ਸੌਂਪਣਾ ਉਨ੍ਹਾਂ ਦਾ ਮਹਿਲਾਵਾਂ ਪ੍ਰਤੀ ਮਾਨ ਸਨਮਾਨ ਦੀ ਸੋਚ ਨੂੰ ਦਰਸਾਉਂਦਾ ਹੈ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ ਅਤੇ ਸੀਨੀਅਰ ਆਗੂ ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਹਮੇਸ਼ਾਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹਨ ਅਤੇ ਪਾਰਟੀ ਵਰਕਰਾਂ ਨਾਲ ਚਟਾਨ ਵਾਂਗ ਖੜਣਗੇ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬੀਬਾ ਰਮਨਦੀਪ ਕੌਰ ਸ਼ੇਰੋਂ ਵਲੋਂ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੇ ਰੋਡ ਸੋ਼ਅ ਵਿੱਚ ਉਨ੍ਹਾਂ ਦਾ ਕੀਤਾ ਗਿਆ ਸਵਾਗਤ ਲੋਕਾਂ ਦਾ ਅਕਾਲੀ ਦਲ ਪ੍ਰਤੀ ਉਤਸ਼ਾਹ ਇਹ ਸਾਬਤ ਕਰਦਾ ਹੈ ਕਿ ਆਉਣ ਵਾਲਾ ਸਮਾਂ ਪੰਥਕ ਪਾਰਟੀ ਸ੍ਰੋਮਣੀ ਅਕਾਲੀ ਦਲ ਦਾ ਹੈ।ਸਰਪੰਚ ਜੰਗਸ਼ੇਰ ਸਿੰਘ ਟੋਨੀ ਅਤੇ ਅੰਗਰੇਜ ਸਿੰਘ ਸ਼ੇਰਦਿਲ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਦੇ ਸੂਝਵਾਨ ਵੋਟਰ ਇੱਕ ਵਾਰ ਫਿਰ ਅਕਾਲੀ ਦਲ ਦੀਆਂ ਨੀਤੀਆਂ 'ਤੇ ਮੋਹਰ ਲਗਾਉਣਗੇ ਅਤੇ ਇਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਉਣਗੇ।ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਘਰ-ਘਰ ਜਾ ਕੇ ਲੋਕਾਂ ਨੂੰ ਲਾਮਬੰਦ ਕਰਨਗੇ।
Leave a Reply